Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਜ਼ਿਲ੍ਹੇ ਵਿੱਚ ਜ਼ੀਰੋ ਸਟਬਲ ਬਰਨਿੰਗ ਨੂੰ ਯਕੀਨੀ ਬਣਾਉਣ ਅਧਿਕਾਰੀ : ਪਰਨੀਤ ਸ਼ੇਰਗਿੱਲ

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਨਜ਼ਰ ਰੱਖਣ ਲਈ ਪਿੰਡਾਂ ਵਿੱਚ ਬਣਾਏ ਜਾਣਗੇ ਨੋਡਲ ਅਫਸਰ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Aug 2024

Last updated on: Aug 02, 2024, 00:00 IST

ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿਉਂਕਿ ਜੇਕਰ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਲਈ ਸਮੂਹ ਅਧਿਕਾਰੀ ਜ਼ਿਲ੍ਹੇ ਅੰਦਰ ਜੀਰੋ ਸਟਬਲ ਬਰਨਿੰਗ ਨੂੰ ਯਕੀਨੀ ਬਣਾਉਣ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। 

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਵਿੱਚ ਨੋਡਲ ਅਫਸਰ ਲਗਾਏ ਜਾਣ ਜੋ ਕਿ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖਣ ਨੂੰ ਯਕੀਨੀ ਬਣਾਉਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਅੰਦਰ 87,400 ਹੈਕਟੇਅਰ ਰਕਬੇ ਅੰਦਰ ਝੋਨੇ ਦੀ ਬਿਜਾਈ ਕੀਤੀ ਗਈ ਹੈ ਜਿਸ ਤੋਂ 5.5 ਲੱਖ ਟਨ ਪਰਾਲੀ ਪੈਦਾ ਹੋਣ ਦੀ ਸੰਭਾਵਨਾਂ ਹੈ। ਇਸ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਬਲਾਕ ਪੱਧਰ ਤੇ ਪਿੰਡ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ। 

ਇਸ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਜਾਗਰੂਕਤਾ ਵੈਨਾਂ ਰਾਹੀਂ ਅਤੇ ਵਾਲ ਪੇਟਿੰਗਾਂ ਰਾਹੀਂ ਵੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਵਾਸਤੇ ਡਰਾਅ ਪ੍ਰਕ੍ਰਿਆ ਨਾਲ ਕਿਸਾਨਾਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਹਿਕਾਰੀ ਸਭਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਦਿੱਤੀਆਂ ਜਾਣ ਵਾਲੀਆਂ ਖੇਤੀ ਮਸ਼ੀਨਾਂ ਜ਼ਿਲ੍ਹੇ ਵਿੱਚ ਮੌਜੂਦ ਸਾਰੀਆਂ ਸਹਿਕਾਰੀ ਸਭਾਵਾਂ ਕੋਲ ਹੋਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਕਿਸਾਨ ਸਹਿਕਾਰੀ ਸਭਾਵਾਂ ਤੋਂ ਮਸ਼ੀਨਾਂ ਲੈ ਕੇ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਪਰਾਲੀ ਦੀ ਖਪਤ ਕਰਨ ਵਾਲੇ ਉਦਯੋਗਾਂ ਨੂੰ ਪਰਾਲੀ ਸਟੋਰ ਕਰਨ ਵਾਸਤੇ ਪੰਚਾਇਤੀ ਥਾਵਾਂ ਤੇ ਹੋਰ ਸਾਂਝੀਆਂ ਥਾਵਾਂ ਉਪਲਬਧ ਕਰਵਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਪਰਾਲੀ ਦੀ ਵਰਤੋਂ ਹੋ ਸਕੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਟੀਮਾਂ ਬਣਾਈਆਂ ਜਾਣ ਜੋ ਕਿ ਅੱਗ ਲਗਾਉਣ ਦੀ ਘਟਨਾ ਦਾ ਪਤਾ ਲੱਗਦੇ ਹੀ ਫੌਰੀ ਕਾਰਵਾਈ ਨੂੰ ਅੰਜਾਮ ਦੇਣਗੀਆਂ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਐਸ.ਡੀ.ਐਮ. ਅਮਲੋਹ ਸ਼੍ਰੀ ਕਿਰਨਬੀਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਦਮਨ ਝਾਂਜੀ, ਮੋਹਿਤ ਕਲਿਆਣ, ਬੀ.ਡੀ.ਪੀ.ਓ. ਅਮਲੋਹ, ਸ਼੍ਰੀਮਤੀ ਪਰਮਵੀਰ ਕੌਰ ਬੀ.ਡੀ.ਪੀ.ਓ. ਖਮਾਣੋਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਇੰਜ: ਪ੍ਰਿਤਪਾਲ ਕੌਰ, ਇੰਜ ਕਮਲ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD