Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਪੁਲਿਸ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਸਮੇਤ 90 ਰੋਂਦ 9 ਐਮ.ਐਮ. ਦੇ ਕਾਬੂ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 02 Aug 2024

Last updated on: Aug 02, 2024, 00:00 IST

ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ ਯਾਦਵ, ਆਈ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ. ਹਰਸਿਮਰਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜਿਲਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲੀ ਕੈਂਪ ਐਂਟ ਖਰੜ ਦੀ ਟੀਮ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਗ੍ਰਿਫਤਾਰ ਕਰਕੇ, ਉਨ੍ਹਾ ਪਾਸੋਂ 90 ਰੋਂਦ 9 ਐਮ.ਐਮ. ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 28.07.2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਨੇੜੇ ਬਾਂਸਾਵਾਲੀ ਚੁੰਗੀ, ਖਰੜ ਮੌਜੂਦ ਸੀ, ਜਿੱਥੇ ਕਿ ਸੀ.ਆਈ.ਏ. ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਮੋਹਿਤ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਸੁਲਤਾਨਪੁਰ ਲੋਧੀ, ਜਿਲਾ ਕਪੂਰਥਲਾ, ਜਿਸਨੇ ਐਲ.ਆਈ.ਸੀ. ਕਲੋਨੀ, ਮੁੰਡੀ ਖਰੜ ਜਿਲਾ ਐਸ.ਏ.ਐਸ. ਨਗਰ ਵਿਖੇ ਕਿਰਾਏ ਤੇ ਕਮਰਾ ਲਿਆ ਹੋਇਆ ਹੈ, ਜਿਸ ਪਾਸ ਇਸਦੇ ਹੋਰ ਕਈ ਸਾਥੀ ਆਉਂਦੇ ਜਾਂਦੇ ਰਹਿੰਦੇ ਹਨ। ਮੋਹਿਤ ਕੁਮਾਰ ਅਤੇ ਇਸਦੇ ਸਾਥੀਆਂ ਵਿਰੁੱਧ ਪਹਿਲਾਂ ਵੀ ਲੜਾਈ-ਝਗੜੇ ਅਤੇ ਹੋਰ ਅੱਡ-ਅੱਡ ਕਿਸਮ ਦੇ ਮੁਕੱਦਮੇ ਦਰਜ ਹਨ ਅਤੇ ਇਨ੍ਹਾਂ ਪਾਸ ਨਜਾਇਜ ਹਥਿਆਰ ਵੀ ਹਨ। 

ਜਿਨ੍ਹਾਂ ਨਾਲ ਮਿਲ ਕੇ ਮੋਹਿਤ ਕੁਮਾਰ ਨੇ ਆਪਣੇ ਪਾਸ ਭਾਰੀ ਮਾਤਰਾ ਵਿੱਚ ਨਜਾਇਜ ਗੋਲੀ ਸਿੱਕਾ ਇਕੱਠਾ ਕੀਤਾ ਹੋਇਆ ਹੈ। ਜੋ ਕਿਸੇ ਵੀ ਸਮੇਂ ਨਜਾਇਜ ਹਥਿਆਰ ਅਤੇ ਭਾਰੀ ਗੋਲੀ ਸਿੱਕੇ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ। ਜਿਸ ਤੇ ਦੋਸ਼ੀ ਮੋਹਿਤ ਕੁਮਾਰ ਦੇ ਵਿਰੁੱਧ ਮੁਕੱਦਮਾ ਨੰ: 268 ਮਿਤੀ 28-07-2024 ਅ/ਧ 25 ਅਸਲਾ ਐਕਟ, ਥਾਣਾ ਸਿਟੀ ਖਰੜ ਦਰਜ ਰਜਿਸਟਰ ਕਰਕੇ ਅਤੇ ਗ੍ਰਿਫਤਾਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

ਮੁਕੱਦਮਾ ਦੀ ਮੁੱਢਲੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਮੋਹਿਤ ਕੁਮਾਰ ਨੇ ਇਹ 90 ਰੋਂਦ ਲਾਂਡਰਾ ਤੋਂ ਸਰਹਿੰਦ ਰੋਡ ਤੇ ਬੇ-ਅਬਾਦ ਜਗਾ ਤੋਂ ਮਨਿੰਦਰ ਸਿੰਘ ਵਾਸੀ ਪਿੰਡ ਅਲੀ ਚੱਕ, ਜਿਲਾ ਜਲੰਧਰ ਦੀ ਨਿਸ਼ਾਨਦੇਹੀ ਤੋਂ ਚੁੱਕ ਕੇ ਆਪਣੇ ਕੋਲ ਰੱਖੇ ਸਨ, ਜੋ ਉਸਨੇ ਮਨਿੰਦਰ ਸਿੰਘ ਦੇ ਕਹਿਣ ਤੇ ਅੱਗੇ ਭੇਜਣੇ ਸਨ। ਦੋਸ਼ੀ ਮੋਹਿਤ ਕੁਮਾਰ ਦੀ ਗ੍ਰਿਫਤਾਰੀ ਤੋਂ ਬਾਅਦ ਮਨਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਅਲੀਚੱਕ ਜਿਲਾ ਜਲੰਧਰ ਨੂੰ ਵੀ ਮਿਤੀ 01-08-2024 ਨੂੰ ਉਸਦੇ ਪਿੰਡ ਅਲੀ ਚੱਕ ਤੋਂ ਗ੍ਰਿਫਤਾਰ ਕਰ ਲਿਆ ਹੈ।

ਦੋਸ਼ੀ ਮਨਿੰਦਰ ਸਿੰਘ ਵਿਰੁੱਧ ਲੜਾਈ-ਝਗੜੇ ਅਤੇ ਆਰਮਜ ਐਕਟ ਦੇ ਜਿਲਾ ਜਲੰਧਰ ਅਤੇ ਕਪੂਰਥਲਾ ਵਿਖੇ 09 ਮੁਕਦਮੇ ਦਰਜ ਹਨ। ਦੋਸ਼ੀ ਮਨਿੰਦਰ ਸਿੰਘ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਸਨੂੰ ਇਹ ਰੋਂਦ ਹਰਜੀਤ ਭੰਡਾਲ ਵਾਸੀ ਪਿੰਡ ਚਿੱਟੀ, ਜਿਲਾ ਜਲੰਧਰ ਨੇ ਭੇਜੇ ਸਨ। ਜਿਸਦੇ ਵਿਰੁੱਧ ਵੀ ਜਿਲਾ ਕਪੂਰਥਲਾ ਵਿਖੇ ਆਰਮਜ ਐਕਟ ਅਤੇ ਫਰੋਤੀਆਂ ਮੰਗਣ ਦੇ ਮੁਕੱਦਮੇ ਦਰਜ ਹਨ, ਜੋ ਇਸ ਸਮੇਂ ਇੰਗਲੈਂਡ ਵਿਖੇ ਰਹਿ ਰਿਹਾ ਹੈ। ਹਰਜੀਤ ਭੰਡਾਲ ਜੋ ਕਿ ਗੋਪੀ ਵਾਸੀ ਨਵਾਂ ਸ਼ਹਿਰ ਦਾ ਸਾਥੀ ਹੈ, ਗੋਪੀ ਜੋ ਕਿ ਰਤਨਦੀਪ ਸਿੰਘ ਕਤਲ ਕੇਸ ਵਿੱਚ ਲੋੜੀਂਦਾ ਹੈ ਅਤੇ ਇਸ ਸਮੇਂ ਯੂ.ਐਸ.ਏ. ਵਿਖੇ ਰਹਿ ਰਿਹਾ ਹੈ। 

ਦੋਸ਼ੀ ਮਨਿੰਦਰ ਸਿੰਘ ਦੀ ਪੁੱਛਗਿੱਛ ਤੋਂ ਇਹ ਵੀ ਖੁਲਾਸਾ ਹੋਇਆ ਕਿ ਉਹਨਾਂ ਨੂੰ ਨਜਾਇਜ ਹਥਿਆਰ ਵੀ ਹਰਜੀਤ ਭੰਡਾਲ ਨੇ ਭੇਜਣੇ ਸਨ, ਉਸ ਤੋਂ ਬਾਅਦ ਉਹਨਾਂ ਨੇ ਹਰਜੀਤ ਭੰਡਾਲ ਅਤੇ ਗੋਪੀ ਵਾਸੀ ਨਵਾਂ ਸ਼ਹਿਰ ਦੇ ਸਾਥੀਆਂ ਨਾਲ ਮਿਲਕੇ ਉਹਨਾਂ ਵੱਲੋਂ ਦਿੱਤੇ ਟਾਰਗੇਟ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ।

ਮੁਕੱਦਮਾ ਨੰਬਰ: 268 ਮਿਤੀ 28-07-2024 ਅ/ਧ 25-54-59 ਅਸਲਾ ਐਕਟ, ਥਾਣਾ ਸਿਟੀ ਖਰੜ, ਐਸ ਨਗਰ

ਗ੍ਰਿਫਤਾਰ ਦੋਸ਼ੀਆਨ :

1. ਮੋਹਿਤ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਮੁਹੱਲਾ ਸ਼ਾਹ ਸੁਲਤਾਨ, ਗੁਰਦੁਆਰਾ ਹੱਟ ਸਾਹਿਬ ਰੋਡ, ਥਾਣਾ ਸਿਟੀ ਸੁਲਤਾਨਪੁਰ ਲੋਧੀ, ਜਿਲਾ ਕਪੂਰਥਲਾ ਹਾਲ ਵਾਸੀ ਮਕਾਨ ਨੰ: 479, ਐਲ.ਆਈ.ਸੀ. ਕਲੋਨੀ, ਗਿਲਕੋ ਵੈਲੀ, ਖਰੜ, ਜਿਲਾ ਐਸ.ਏ.ਐਸ. ਨਗਰ।

2. ਮਨਿੰਦਰ ਸਿੰਘ ਉਰਫ ਬੌਬੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਅਲੀ ਚੱਕ ਥਾਣਾ ਲਾਂਬੜਾ, ਜਿਲਾ ਜਲੰਧਰ

ਬ੍ਰਾਮਦਗੀ : 90 ਰੌਂਦ 09 ਐਮ.ਐਮ.

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD