Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਸਾਨੀਪੁਰ ਦੇ ਕਿਸਾਨਾਂ ਨੂੰ ਬੂਟੇ ਵੰਡੇ ਗਏ

Agriculture, Dr. Dharminderjit Singh, Chief Agriculture Officer Fatehgarh Sahib, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Aug 2024

Last updated on: Aug 02, 2024, 00:00 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਹਿੰਦ ਬਲਾਕ ਦੇ ਪਿੰਡ ਸਾਨੀਪੁਰ ਦੇ ਕਿਸਾਨਾਂ ਨੂੰ ਮੁਫਤ ਵਿੱਚ ਬੂਟੇ ਵੰਡੇ ਗਏ ਤਾਂ ਜੋ ਵਾਤਾਵਰਣ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। 

ਉਨ੍ਹਾਂ ਕਿਹਾ ਕਿ ਅੰਧਾ-ਧੁੰਦ ਰੁੱਖਾਂ ਦੀ ਕੀਤੀ ਜਾ ਰਹੀ ਕਟਾਈ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਦਾ ਮੁੱਖ ਕਾਰਨ ਹੈ, ਇਸ ਲਈ ਸਾਨੂੰ ਸਭ ਨੂੰ ਮਿਲ ਕੇ ਵੱਧ ਤੋਂ ਵੱਧ ਦਰਖਤ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਘਰਾਂ ਦੇ ਲੇ ਦੁਆਲੇ ਤੇ ਮੌਟਰਾਂ ਤੇ ਪੰਜ ਤੋਂ 10 ਬੂਟੇ ਲਗਾਉਣੇ ਚਾਹੀਦੇ ਹਨ। 

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਹਿੰਮ ਚਲਾਈ ਗਈ ਹੈ ਅਤੇ ਜੇਕਰ ਕਿਸਾਨਾਂ ਨੂੰ ਬੂਟੇ ਲੋੜੀਂਦੇ ਹਨ ਤਾਂ ਉਹ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਮੁਫਤ ਵਿੱਚ ਬੂਟੇ ਲੈ ਸਕਦੇ ਹਨ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਇੱਕ ਵੱਡਾ ਉਪਰਾਲਾ ਕੀਤਾ ਗਿਆ ਹੈ ਜਿਸ ਨੂੰ ਸਫਲ ਬਣਾਉਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। 

ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਣ ਸਾਫ ਸੁਥਰਾ ਨਹੀਂ ਹੋਵੇਗਾ ਤਾਂ ਸਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਅਨਮੋਲ ਆਕਸੀਜ਼ਨ ਮੁਹੱਈਆ ਕਰਵਾਉਂਦੇ ਹਨ ਅਤੇ ਹਵਾ ਨੂੰ ਸ਼ੁਧ ਕਰਨ ਵਿੱਚ ਰੁੱਖਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।

ਇਸ ਮੌਕੇ ਖੇਤੀਬਾੜੀ ਅਫਸਰ ਸਰਹਿੰਦ ਡਾ: ਇਕਬਾਲਜੀਤ ਸਿੰਘ ਬੈਨੀਪਾਲ, ਖੇਤੀਬਾੜੀ ਵਿਕਾਸ ਅਫਸਰ ਡਾ: ਦਮਨ ਝਾਂਜੀ, ਖੇਤੀਬਾੜੀ ਉਪ ਨਰੀਖਕ ਤਜਿੰਦਰ ਸਿੰਘ, ਅਗਾਂਹਵਧੂ ਕਿਸਾਨ ਗੁਰਵੀਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ। ਪਿੰਡ ਸਾਨੀਪੁਰ ਦੇ ਕਿਸਾਨਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

 

Tags: Agriculture , Dr. Dharminderjit Singh , Chief Agriculture Officer Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD