Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਕਾਲੋਮਾਜਰਾ 'ਚ ਜਨ ਸੁਵਿਧਾ ਕੈਂਪ : ਏ.ਡੀ.ਸੀ. ਕੰਚਨ ਨੇ ਲਿਆ ਜਾਇਜ਼ਾ

ਪਿੰਡ ਕਾਲੋਮਾਜਰਾ, ਰਾਮਨਗਰ, ਜਾਂਸਲਾ, ਜਾਂਸਲੀ ਤੇ ਜਲਾਲਪੁਰ ਦੇ ਵਸਨੀਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਭ

Kanchan, Additional Deputy Commissioner Patiala, ADC Patiala, Patiala, Bhagwant Mann Sarkar Tuhade Dwar

Web Admin

Web Admin

5 Dariya News

ਰਾਜਪੁਰਾ , 02 Aug 2024

Last updated on: Aug 02, 2024, 00:00 IST

'ਆਪ ਦੀ ਸਰਕਾਰ ਆਪ ਦੇ ਦੁਆਰ' ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦੇ ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲੇ ਤਹਿਤ ਅੱਜ ਰਾਜਪੁਰਾ ਹਲਕੇ ਦੇ ਪਿੰਡ ਕਾਲੋਮਾਜਰਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਮੌਕੇ ਪਿੰਡ ਕਾਲੋਮਾਜਰਾ, ਰਾਮਨਗਰ, ਜਾਂਸਲਾ, ਜਾਂਸਲੀ ਤੇ ਜਲਾਲਪੁਰ ਦੇ ਵਸਨੀਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲਿਆ। ਹਲਕਾ ਵਿਧਾਇਕ ਨੀਨਾ ਮਿੱਤਲ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਦਾ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਅਤੇ ਐਸ ਡੀ ਐਮ ਰਵਿੰਦਰ ਸਿੰਘ ਨੇ ਜਾਇਜ਼ਾ ਲਿਆ। 

ਇਸ ਮੌਕੇ ਯੂਥ ਆਗੂ ਲਵਿਸ਼ ਮਿੱਤਲ, ਸਿਵਲ ਸਰਜਨ ਡਾ ਸੰਜੇ ਗੋਇਲ, ਤਹਿਸੀਲਦਾਰ ਜਸਪ੍ਰੀਤ ਸਿੰਘ, ਬੀ.ਡੀ.ਪੀ.ਓ. ਬਨਦੀਪ ਸਿੰਘ, ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ, ਐਸ.ਐਮ.ਓ. ਡਾ ਨਵਦੀਪ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ। ਏ.ਡੀ.ਸੀ. ਕੰਚਨ ਨੇ ਜਿੱਥੇ ਲੋਕਾਂ ਨਾਲ ਗੱਲਬਾਤ ਕਰਕੇ ਕੈਂਪ ਬਾਰੇ ਫੀਡਬੈਕ ਹਾਸਲ ਕੀਤੀ ਉਥੇ ਹੀ ਹਰੇਕ ਟੇਬਲ 'ਤੇ ਬੈਠੇ ਵੱਖ-ਵੱਖ ਵਿਭਾਗਾਂ ਦੇ ਮੁਲਾਜਮਾਂ ਤੋਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਬਾਰੇ ਵੀ ਜਾਇਜ਼ਾ ਲਿਆ। 

ਉਨ੍ਹਾਂ ਨੇ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਨਾ ਹੋਣ ਦਿੱਤੀ ਜਾਵੇ ਅਤੇ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਮੌਕੇ 'ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਨੇ ਇਸ ਮੌਕੇ ਵੱਖ-ਵੱਖ ਪੈਨਸ਼ਨਾਂ ਦੇ ਲਾਭਪਾਤਰੀਆਂ ਨੂੰ ਆਨ ਲਾਈਨ ਲਗਾਈ ਗਈ ਪੈਨਸ਼ਨ ਦੇ ਦਸਤਾਵੇਜ ਵੀ ਸੌਂਪੇ।

ਏ.ਡੀ.ਸੀ. ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਦੀ ਟੀਮ ਕੋਲ ਇਸ ਦੌਰਾਨ ਕਰੀਬ 32 ਲੋਕਾਂ ਨੇ ਆਪਣੀਆਂ ਅਰਜ਼ੀਆਂ ਦਿੱਤੀਆਂ, ਜਿਨ੍ਹਾਂ ਵਿੱਚੋਂ ਕਈਆਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ। 14 ਵਿਅਕਤੀਆਂ ਨੇ ਨਵੀਂ ਪੈਨਸ਼ਨ ਲਗਾਉਣ ਲਈ ਅਰਜ਼ੀ ਦਿੱਤੀ, ਜਿਨ੍ਹਾਂ ਦੀ ਮੌਕੇ 'ਤੇ ਹੀ ਪੜਤਾਲ ਕੀਤੀ ਗਈ ਅਤੇ ਯੋਗ ਪਾਏ ਗਏ ਦੋ ਵਿਅਕਤੀਆਂ ਦੀ ਪੈਨਸ਼ਨ ਮੌਕੇ 'ਤੇ ਹੀ ਲਗਾ ਦਿੱਤੀ ਗਈ।

ਇਸ ਦੌਰਾਨ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਆਪਣੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਵਾਇਆ। ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੇ ਫੌਰੀ ਹੱਲ ਹੋਣ ਦੇ ਭਰੋਸੇ ਨਾਲ ਪਹੁੰਚੇ ਲੋਕਾਂ ਨੇ ਆਪਣੇ ਕੰਮ ਹੋਣ ਦੇ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਇਸ ਜਨ ਸੁਵਿਧਾ ਕੈਂਪ ਦੌਰਾਨ ਰਾਸ਼ਨ ਕਾਰਡ ਨਾਲ ਸਬੰਧਤ ਅਰਜ਼ੀਆਂ, ਜਨਮ ਤੇ ਮੌਤ ਸਰਟੀਫਿਕੇਟ, ਆਧਾਰ ਕਾਰਡ ਅਪਡੇਸ਼ਨ, ਕਿਰਤ ਵਿਭਾਗ ਦੀ ਲਾਲ ਕਾਪੀ, ਮਾਲ ਵਿਭਾਗ ਦੇ ਕੰਮ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਸਮੇਤ ਸਿਹਤ ਵਿਭਾਗ ਦੀ ਟੀਮ ਵੱਲੋਂ ਸਿਹਤ ਜਾਂਚ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਡੀ.ਡੀ.ਐਫ. ਨਿਧੀ ਮਲਹੋਤਰਾ, ਬਲਾਕ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ, ਸੰਦੀਪ ਸਿੰਘ ਕਾਲੋਮਾਜਰਾ ਤੇ ਕੁਲਵਿੰਦਰ ਸਿੰਘ ਰਾਮਨਗਰ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਵੀ ਮੌਜੂਦ ਸਨ।

 

Tags: Kanchan , Additional Deputy Commissioner Patiala , ADC Patiala , Patiala , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD