Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮੋਰਿੰਡਾ ਵਿਖੇ 6 ਬੱਸਾਂ ਇੰਪਾਊਂਡ ਤੇ 4 ਦੇ ਹੋਏ ਚਲਾਨ

ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਸਕੂਲ ਬੱਸਾਂ ਦੀ ਕੀਤੀ ਚੈਕਿੰਗ ਨਿਰੰਤਰ ਕੀਤੀ ਜਾਵੇਗੀ: ਆਰ.ਟੀ.ਏ

Safe School Vahan Policy, School, School Bus, Transport, School Buses, Safe School Transport Policy, Morinda

Web Admin

Web Admin

5 Dariya News

ਮੋਰਿੰਡਾ , 02 Aug 2024

Last updated on: Aug 02, 2024, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ’ਤੇ ਆਰ ਟੀ ਏ ਵਿਭਾਗ ਦੇ ਅਧਿਕਾਰੀਆਂ ਵਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਰੂਪਨਗਰ ਬਲਾਕ ਮੋਰਿੰਡਾ ਵਿਖੇ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਉਲੰਘਣਾਂ ਕਰਨ ਵਾਲੇ 6 ਬੱਸਾਂ ਇੰਪਾਊਂਡ ਕੀਤੀਆਂ ਗਈਆਂ ਅਤੇ 4 ਬੱਸਾਂ ਦੇ ਚਲਾਨ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਆਰਟੀਏ ਸ. ਗਰੁਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਅੰਦਰ ਲੋੜੀਂਦੀਆਂ ਸਹੂਲਤਾਂ ਪੂਰੀਆਂ ਰੱਖਣ ਦੀ ਹਦਾਇਤ ਕੀਤੀ ਗਈ ਹੈ ਪਰ ਫਿਰ ਵੀ ਦੇਖਣ ਵਿਚ ਆਇਆ ਹੈ ਬੱਸ ਮਾਲਕਾਂ ਵਲੋਂ ਵੱਡੀ ਗਿਣਤੀ ਵਿਚ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। 

ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਰੂਪਨਗਰ ਵਿਚ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ।

ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਦਾ ਅਸਲ ਮਨੋਰਥ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਘਰਾਂ ਤੋ ਲੈ ਕੇ ਜਾਣਾ ਅਤੇ ਵਾਪਸ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਬੱਸਾਂ ਵਿੱਚ ਸੁਰੱਖਿਆ ਸਬੰਧੀ ਸਾਮਾਨ ਹੋਣਾ ਜ਼ਰੂਰੀ ਹੈ ਅਤੇ ਸਮਰੱਥਾ ਤੋ ਜਿਆਦਾ ਬੱਚੇ ਬੱਸਾਂ ਵਿਚ ਨਾ ਬਿਠਾਏ ਜਾਣ। ਡਰਾਈਵਰ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਕਰਦਾ ਹੋਵੇ। ਇਨ੍ਹਾਂ ਵਾਹਨਾਂ ਵਿਚ ਲਾਗੂ ਨਿਯਮਾਂ ਦੀ ਅਣਗਹਿਲੀ ਤੇ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: Safe School Vahan Policy , School , School Bus , Transport , School Buses , Safe School Transport Policy , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD