Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਜ਼ਿਲ੍ਹਾ ਤੇ ਸੈਸ਼ਨ ਜੱਜ ਸਰਬਜੀਤ ਸਿੰਘ ਨੇ “ਪਲਾਂਟੇਸ਼ਨ ਡਰਾਈਵ” ਤਹਿਤ ਜ਼ਿਲ੍ਹਾ ਕੋਰਟ ਕੰਪਲੈਕਸ ਮੋਗਾ ਵਿਖੇ ਲਗਾਏ ਬੂਟੇ

ਕਿਹਾ ! ਦਿਨੋਂ ਦਿਨ ਪਲੀਤ ਹੋ ਰਹੋ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣੇ ਜਰੂਰੀ

Judiciary, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Moga

Web Admin

Web Admin

5 Dariya News

ਮੋਗਾ , 02 Aug 2024

Last updated on: Aug 02, 2024, 00:00 IST

ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ  ਦੀ ਅਗਵਾਈ ਹੇਠ ਵਣ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਅੱਜ ਮਿਤੀ 2 ਅਗਸਤ ਨੂੰ ਜ਼ਿਲ੍ਹਾ ਕਚਿਹਰੀਆਂ ਮੋਗਾ ਵਿਖੇ ਸ. ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। 

ਉਹਨਾਂ ਦੱਸਿਆ ਕਿ ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਰ ਇੱਕ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਇਹਨਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼੍ਰੀ ਹਰਜੀਤ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀ ਬਿਸ਼ਨ ਸਰੂਪ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀ ਸੰਜੀਵ ਕੁੰਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਹੋਰ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਵੀ ਬੂਟੇ ਲਗਾਏ ਗਏ।  

ਸ਼੍ਰੀ ਜਤਿੰਦਰ ਪਾਲ ਸਿੰਘ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ  ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ  ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।  

 

Tags: Judiciary , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD