Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਪ੍ਰਗਿਆ ਜੈਨ ਨੇ ਐਸ.ਐਸ.ਪੀ ਫਰੀਦਕੋਟ ਵਜੋਂ ਸੰਭਾਲਿਆ ਕਾਰਜਭਾਰ

Dr. Pragya Jain, Senior Superintendent of Police Faridkot, SSP Faridkot, Faridkot

Web Admin

Web Admin

5 Dariya News

ਫ਼ਰੀਦਕੋਟ , 03 Aug 2024

Last updated on: Aug 03, 2024, 00:00 IST

ਡਾ. ਪ੍ਰਗਿਆ ਜੈਨ, ਆਈ.ਪੀ.ਐਸ ਨੇ ਅੱਜ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਦਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਸਾਲ 2017 ਬੈਚ ਦੇ ਆਈ.ਪੀ.ਐਸ ਅਫਸਰ ਹਨ ਅਤੇ ਉਨ੍ਹਾਂ ਨੇ ਸਹਾਇਕ ਕਪਤਾਨ ਪੁਲਿਸ, ਮਹਿਲ ਕਲਾਂ (ਬਰਨਾਲਾ) ਵਜੋ ਆਪਣੀ ਸੇਵਾ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਉਹ ਕਪਤਾਨ ਪੁਲਿਸ (ਡੀ), ਖੰਨਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜੋਨ-2, ਕਮਿਸ਼ਨਰੇਟ ਜਲੰਧਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜੋਨ 1 ਅਤੇ 3 (ਹੈਡਕੁਆਟਰ) ਕਮਿਸ਼ਨਰੇਟ ਲੁਧਿਆਣਾ, ਡਿਪਟੀ ਕਮਿਸ਼ਨਰ ਪੁਲਿਸ (ਸਿਟੀ) ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸ.ਐਸ.ਪੀ ਫਾਜਿਲਕਾ ਵਜੋ ਸੇਵਾ ਨਿਭਾ ਚੁੱਕੇ ਹਨ ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜਿਲਕਾ ਵਿਖੇ ਉਨ੍ਹਾਂ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਿਲਾਫ ”ਮਿਸ਼ਨ ਨਿਸ਼ਚੈ” ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ 350 ਡਰੱਗ ਪੈਡਲਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਦਹਾਕੇ ਦੀ ਸਭ ਤੋ ਵੱਡੀ ਅਫੀਮ ਬਰਾਮਦਗੀ ਕੀਤੀ ਗਈ, ਜਿਸ ਵਿੱਚ 66 ਕਿਲੋਗ੍ਰਾਮ ਅਫੀਮ ਬਰਾਮਦ ਹੋਈ। 

ਐਨ.ਡੀ.ਪੀ.ਐਸ. ਐਕਟ ਅਧੀਨ 20 ਡਰੱਗ ਸਮਗਲਰਾਂ ਦੀ ਕਰੀਬ 10 ਕਰੋੜ ਦੀ ਸੰਪਤੀ ਜਬਤ ਕਰਵਾਈ ਗਈ। ਬਰਨਾਲਾ ਵਿਖੇ ਮਥੁਰਾ ਅਤੇ ਆਗਰਾ ਗੈਗ ਦਾ ਪਰਦਾਫਾਸ਼ ਕਰਕੇ ਕਰੀਬ 3 ਕਰੋੜ ਨਸ਼ੀਲੀਆਂ ਗੋਲੀਆਂ, ਕੈਪਸੂਲ ਬਰਾਮਦ ਕੀਤੀਆਂ। ਇਸੇ ਤਰ੍ਹਾਂ ਕਮਿਸ਼ਨਰੇਟ ਲੁਧਿਆਣਾ ਵਿਖੇ ਕਰੀਬ 60 ਲੱਖ ਨਸ਼ੀਲੀਆਂ ਗੋਲੀਆਂ ਕੈਪਸੂਲ ਬਰਾਮਦ ਕੀਤੀਆਂ। ਕਪਤਾਨ ਪੁਲਿਸ (ਡੀ), ਖੰਨਾ ਦੀ ਤਾਇਨਾਤੀ ਦੋਰਾਨ ਕਰੀਬ 200 ਹਥਿਆਰ ਬਰਾਮਦ ਕੀਤੇ। 

ਉਨ੍ਹਾਂ ਨੂੰ ਚੰਗੀਆਂ ਸੇਵਾਵਾਂ ਬਦਲੇ ਡੀ.ਜੀ.ਪੀ ਸਾਹਿਬ ਵੱਲੋ ਕਈ ਵਾਰ ”ਡੀ.ਜੀ.ਪੀ ਕੰਮੇਡੇਸ਼ਨ ਡਿਸਕ”ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਮੁੱਚੀ ਪ੍ਰੈਸ ਅਤੇ ਜ਼ਿਲ੍ਹਾ ਫਰੀਦਕੋਟ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ, ਲੁੱਟ-ਖੋਹ ਅਤੇ ਹੋਰ ਗੈਰ-ਸਮਾਜਿਕ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਪੁਲਿਸ ਦਾ ਸਹਿਯੋਗ ਦੇਣ ਤਾਂ ਜੋ ਮਾੜੇ ਅਨਸਰਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

 

Tags: Dr. Pragya Jain , Senior Superintendent of Police Faridkot , SSP Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD