Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ 100 ਤੋ ਵਧੇਰੇ ਪੌਦੇ ਲਗਾਏ

ਕਿਹਾ ਹਰੇਕ ਅਧਿਕਾਰੀ ਤੇ ਕਰਮਚਾਰੀ ਲਗਾਏ ਪੌਦਿਆਂ ਦੀ ਨਿੱਜੀ ਰੁਚੀ ਲੈ ਕੇ ਦੇਖਭਾਲ ਕਰਨ

Paramvir Singh, DC Mansa, Deputy Commissioner Mansa,Tree Plantation,Forest Plantation,Plantation forestry,Tree Planting,Tree Plantation Drive,Plants Sapling,Tree Plantation Drive 2024

Web Admin

Web Admin

5 Dariya News

ਮਾਨਸਾ , 06 Aug 2024

Last updated on: Aug 06, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪਲਾਂਟੇਸ਼ਨ ਤਹਿਤ 10 ਲੱਖ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਐਸ.ਪੀ. (ਐਚ) ਜਸਕੀਰਤ ਸਿੰਘ ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 100 ਤੋਂ ਵਧੇਰੇ ਪੌਦੇ ਲਗਾਏ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪ੍ਰਬੰਧਕੀ ਕੰਪਲੈਕਸ ਵਿਚ ਲਗਾਏ ਪੌਦਿਆਂ ਦੀ ਦੇਖਭਾਲ ਲਈ ਹਰੇਕ ਅਧਿਕਾਰੀ, ਕਰਮਚਾਰੀ ਨੂੰ ਨਿੱਜੀ ਜਿੰਮੇਵਾਰੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੌਦਾ ਲਗਾਉਣ ਵਾਲੇ ਅਧਿਕਾਰੀਆਂ ਕਰਮਚਾਰੀਆਂ ਦੀਆਂ ਪੌਦਿਆਂ ਨਾਲ ਨੇਮਪਲੇਟਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਪੌਦਾ ਲਗਾਉਣ ਵਾਲੇ ਦਾ ਲਗਾਵ ਅਤੇ ਪੌਦੇ ਦੀ ਦੇਖਭਾਲ ਲਈ ਨਿੱਜੀ ਰੁਚੀ ਵੀ ਬਣੀ ਰਹੇ।

ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਪੰਚਾਇਤੀ ਥਾਵਾਂ ਅਤੇ ਸ਼ਹਿਰਾਂ ਅੰਦਰ ਖਾਲੀ ਪਈਆਂ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ ਤਾਂ ਜੋ ਸਰਕਾਰ ਵੱਲੋਂ ਜ਼ਿਲ੍ਹੇ ਨੂੰ ਦਿੱਤੇ ਨਿਰਧਾਰਤ ਟੀਚੇ ਤੋਂ ਵੀ ਵਧ ਕੇ ਪਲਾਂਟੇਸ਼ਨ ਕੀਤੀ ਜਾ ਸਕੇ ਅਤੇ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਧਰਤੀ ’ਤੇ ਜੰਗਲੀ ਰਕਬੇ ਅਤੇ ਧਰਤੀ ਹੇਠਲੇ ਪਾਣੀ ਦੇ ਘਟ ਰਹੇ ਪੱਧਰ ਨੂੰ ਵਧਾਉਣ ਲਈ ਹਰ ਵਿਅਕਤੀ ਨੂੰ ਪੌਦੇ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਸੂਲੀਸਰ ਸਾਹਿਬ ਦੀ 100 ਏਕੜ ਜ਼ਮੀਨ ਅਤੇ ਪਿੰਡ ਝੇਰਿਆਂਵਾਲੀ ਦੀ 100 ਏਕੜ ਜ਼ਮੀਨ ’ਤੇ ਜੰਗਲ ਲਗਾਇਆ ਜਾ ਰਿਹਾ ਹੈ ਉੱਥੇ ਹੀ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਵੱਡੇ ਪੱਧਰ ’ਤੇ ਸਾਂਝੀਆਂ ਥਾਵਾਂ ’ਤੇ ਪੌਦੇ ਲਗਾਏ ਜਾ ਰਹੇ ਹਨ।

ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੌਦਾ ਲਗਾਉਂਦਿਆਂ ਖੁਸ਼ੀ ਮਹਿਸੂਸ ਕਰਦਿਆਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੇ ਘਰਾਂ ਦੇ ਅੰਦਰ ਅਤੇ ਘਰਾਂ ਦੇ ਬਾਹਰ ਖਾਲੀ ਪਈਆਂ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਹਰੇਕ ਸਮਾਜਿਕ ਸੰਸਥਾਵਾਂ ਨੂੰ ਲੋਕ ਭਲਾਈ ਦੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਪੌਦੇ ਜਿੱਥੇ ਸਾਨੂੰ ਆਕਸੀਜ਼ਨ ਮੁਹੱਈਆ ਕਰਵਾਉਣ ਵਿਚ ਸਹਾਈ ਹੁੰਦੇ ਹਨ ਉੱਥੇ ਫਲਾਂ ਵਾਲੇ ਪੌਦਿਆਂ ਤੋਂ ਸਾਨੂੰ ਚੰਗੀ ਸਿਹਤ ਲਈ ਫਲ ਮਿਲਦੇ ਹਨ, ਜਿਸ ਕਰਕੇ ਪੌਦਿਆਂ ਦਾ ਸਾਡੀ ਜ਼ਿੰਦਗੀ ਵਿਚ ਬਹੁਤ ਮਹੱਤਵ ਹੈ।

 

Tags: Paramvir Singh , DC Mansa , Deputy Commissioner Mansa , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD