Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਸਵੱਛ ਮਾਨਸਾ’ ਥੀਮ ਹੇਠ ਆਯੋਜਿਤ ਸਾਈਕਲ ਰੈਲੀ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸ਼ਹਿਰ, ਪਿੰਡ ਅਤੇ ਆਲੇ ਦੁਆਲੇ ਨੂੰ ਸਾਫ ਰੱਖਣ ਦਾ ਸੁਨੇਹਾ

ਸਾਫ ਵਾਤਾਵਰਨ ਅਤੇ ਜਲਵਾਯੂ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਲੋੜ-ਡਿਪਟੀ ਕਮਿਸ਼ਨਰ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 06 Aug 2024

Last updated on: Aug 06, 2024, 00:00 IST

ਜ਼ਿਲ੍ਹਾ ਮਾਨਸਾ ਦੇ ਲੋਕਾਂ ਨੂੰ ਸਾਫ ਸੁੱਥਰਾ ਅਤੇ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਲਈ ‘ਸਵੱਛ ਮਾਨਸਾ’ ਥੀਮ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ 

ਪ੍ਰਬੰਧਕੀ ਕੰਪਲੈਕਸ ਤੋਂ ਝੰਡੀ ਦੇ ਕੇ ਰਵਾਨਾ ਕੀਤਾ। ਸਾਈਕਲ ਸਵੱਛਤਾ ਰੈਲੀ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਸਕੂਲ ਵਿਦਿਆਰਥੀ, ਅਧਿਆਪਕ, ਈਕੋ ਵਹੀਲਰ ਸਾਈਕਲ ਕਲੱਬ, ਵਾਇਸ ਆਫ ਮਾਨਸਾ, ਵਾਤਾਵਰਨ ਸੁਸਾਇਟੀ ਮਾਨਸਾ ਸਮੇਤ ਵੱਖ ਵੱਖ 

ਵਿਭਾਗੀ ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। 

ਸਾਈਕਲ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਬਸ ਸਟੈਂਡ, ਰੇਲਵੇ ਫਾਟਕ, ਗਊਸ਼ਾਲਾ ਰੋਡ, ਮਾਈ ਨਿੱਕੋ ਸਕੂਲ ਤੋਂ ਹੁੰਦਿਆਂ ਵਾਟਰ ਵਰਕਸ ਰੋਡ ਤੋਂ ਸੈਂਟਰਲ ਪਾਰਕ ਮਾਨਸਾ ਵਿਖੇ ਸਮਾਪਤ ਹੋਈ। ਸਾਈਕਲ ਰੈਲੀ ਦੀ ਸਮਾਪਤੀ ਮੌਕੇ ਡਿਪਟੀ ਕਮਿਸ਼ਨਰ ਸ੍ਰੀ 

ਪਰਮਵੀਰ ਸਿੰਘ ਨੇ ਕਿਹਾ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸ਼ਹਿਰ, ਪਿੰਡ, ਆਲੇ ਦੁਆਲੇ ਨੂੰ ਸਾਫ ਰੱਖਣ ਵਿਚ ਹਰੇਕ ਨਾਗਰਿਕ ਨੂੰ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ। 

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੂੜਾ ਇਕੱਠਾ ਕਰਨ ਆਏ ਕਰਮਚਾਰੀਆਂ ਨੂੰ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਰੇਹੜ੍ਹੀਆਂ ਵਿਚ ਪਾਇਆ ਜਾਵੇ ਤਾਂ ਜੋ ਸ਼ਹਿਰ ਵਿਚੋਂ ਕੂੜੇ ਦੇ ਢੇਰ ਨਾ ਲੱਗਣ ਅਤੇ ਇਹ ਕੂੜਾ ਐਮ.ਆਰ.ਐਫ. ਸ਼ੈੱਡਾਂ ਵਿਚ ਲਿਜਾ ਕੇ 

ਉਸ ਦੀ ਪ੍ਰੋਸੈਸਿੰਗ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਪਲਾਂਟੇਸ਼ਨ ਕਰਨੀ ਚਾਹੀਦੀ ਹੈ। ਕੂੜੇ ਨੂੰ ਖੁੱਲ੍ਹੇ ਥਾਂ ’ਤੇ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਪਲਾਸਟਿਕ ਦੇ ਲਿਫਾਫੇ ਅਤੇ ਪਲਾਸਟਿਕ ਤੋਂ ਬਣੀਆਂ 

ਵਸਤੁਆਂ ਦੀ ਵਰਤੋਂ ਜਿੰਨੀ ਹੋ ਸਕੇ ਘੱਟ ਕਰਨੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਸਾਫ ਵਾਤਾਵਰਣ ਅਤੇ ਜਲਵਾਯੂ ਲਈ ਵੱਧ ਤੋਂ ਵੱਧ ਦਰਖ਼ਤਾਂ ਦੀ ਲੋੜ ਹੈ, ਜਿਸ ਦੇ ਪ੍ਰਤੀ ਹਰੇਕ ਵਿਅਕਤੀ ਨੂੰ ਜਾਗਰੂਕ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਰੈਲੀ ਵਿਚ ਸ਼ਾਮਿਲ ਹੋਏ ਸ਼ਹਿਰ ਵਾਸੀਆਂ, ਸਕੂਲੀ ਵਿਦਿਆਰਥੀਆਂ ਸਮੇਤ ਸਾਨੂੰ ਸਾਰਿਆਂ ਨੂੰ 

ਸਵੱਛਤਾ ਮੁਹਿੰਮ ਨੂੰ ਅੱਗੇ ਲਿਜਾਣ ਵਿਚ ਹੋਰਨਾਂ ਨੂੰ ਜਾਗਰੂਕ ਕਰਨਾ ਪਵੇਗਾ। 

ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਫ ਸੁੱਥਰਾ ਅਤੇ ਪ੍ਰਦੂਸ਼ਣ ਰਹਿਤ ਮਾਹੌਲ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹਰੇਕ ਨਾਗਰਿਕ ਦੀ ਇਹ ਨੈਤਿਕ ਜਿੰਮੇਵਾਰੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ 

ਲਈ ਆਪਣਾ ਆਲਾ ਦੁਆਲਾ ਸਵੱਛ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦਾ ਪ੍ਰਣ ਲੈਣ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਸਵੱਛਤਾ ਸਾਈਕਲ ਰੈਲੀ ਵਿਚ ਸ਼ਮੂਲੀਅਤ ਕਰਨ ਵਾਲੇ ਈਕੋ ਵਹੀਲਰ ਸਾਈਕਲ ਕਲੱਬ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਸਮੇਤ 

ਸਮੁੱਚੀ ਟੀਮ, ਪ੍ਰਧਾਨ ਵਾਇਸ ਆਫ ਮਾਨਸਾ ਡਾ. ਜਨਕ ਰਾਜ ਸਿੰਗਲਾ ਸਮੇਤ ਸਮੁੱਚੀ ਟੀਮ, ਪ੍ਰਧਾਨ ਵਾਤਾਵਰਨ ਸੁਸਾਇਟੀ ਅਸ਼ੋਕ ਸਪੋਲੀਆ ਅਤੇ ਡੀ.ਏ.ਵੀ. ਸਕੂਲ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ 

ਸਕੂਲ (ਲੜਕੀਆਂ) ਮਾਨਸਾ, ਸੇਂਟ ਜੇਵੀਅਰ ਸਕੂਲ ਮਾਨਸਾ ਦੇ ਵਿਦਿਆਰਥੀਆਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ। ਸਾਈਕਲ ਰੈਲੀ ਮੌਕੇ ‘ਮਾਨਸਾ ਐਂਥਮ’ ਟਾਈਟਲ ਦਾ ਇਕ ਗੀਤ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ੍ਰ. ਗੁਰਪ੍ਰੀਤ ਸਿੰਘ ਭੁੱਚਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ, ਐਡਵੋਕੇਟ ਅਮਨਦੀਪ ਸਿੰਗਲਾ ਸਮੇਤ ਸਕੂਲੀ ਅਧਿਆਪਕ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD