Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਅੱਜ ਦੇ ਸਮੇਂ ਦੀ ਵੱਡੀ ਲੋੜ : ਲਖਬੀਰ ਸਿੰਘ ਰਾਏ

ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਜਰੂਰੀ: ਡਿਪਟੀ ਕਮਿਸ਼ਨਰ

Lakhbir Singh Rai,AAP, Aam Aadmi Party, Aam Aadmi Party Punjab, AAP Punjab, Rupinder Singh Happy,Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib, Tree Plantation,Forest Plantation,Plantation forestry,Tree Planting,Tree Plantation Drive,Plants Sapling,Tree Plantation Drive 2024

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Aug 2024

Last updated on: Aug 06, 2024, 00:00 IST

ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਾਤਾਵਰਨ ਹਰਿਆ ਭਰਿਆ ਪ੍ਰਦਰਸ਼ਨ ਬਣਾਉਣ ਲਈ ਮੁਹਿੰਮ ਸ਼ੁਰੂ ਕਰਨ ਲਈ ਗਈ ਹੈ ਤਾਂ ਜੋ ਸਾਡਾ ਵਾਤਾਵਰਣ ਸਵੱਛ ਬਣ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵਣ- ਮਹਾਂਉਤਸਵ ਮੌਕੇ ਜ਼ਿਲ੍ਹਾ ਪ੍ਰੀਸ਼ਦ, ਫਤਹਿਗੜ੍ਹ ਸਾਹਿਬ ਵਿਖੇ ਬੂਟੇ ਲਗਾਉਣ ਸਮੇਂ ਗੱਲਬਾਤ ਕਰਦਿਆਂ ਕੀਤਾ। 

ਉਹਨਾਂ ਕਿਹਾ ਤੇ ਅੱਜ ਜਿਸ ਤਰ੍ਹਾਂ ਮੌਸਮ ਵਿੱਚ ਤਬਦੀਲੀਆਂ ਆ ਰਹੀਆਂ ਹਨ ਉਹ ਮਨੁੱਖ ਵੱਲੋਂ ਤੇਜੀ ਨਾਲ ਕੀਤੀ ਗਈ ਦਰੱਖਤਾਂ ਦੀ ਕਟਾਈ ਕਾਰਨ ਹੀ ਹਨ,  ਇਸ ਲਈ ਸਾਡਾ ਫਰਜ ਬਣਦਾ ਹੈ ਕਿ ਮੌਸਮ ਵਿੱਚ ਸਮਾਨਤਾ ਲਿਆਉਣ ਵਾਸਤੇ ਵੱਧ ਤੋਂ ਵੱਧ ਟੂਟੇ ਲਗਾਈਏ ਅਤੇ ਉਨਾਂ ਦੀ ਸੰਭਾਲ ਵੀ ਕਰੀਏ। ਉਹਨਾਂ ਕਿਹਾ ਕਿ ਕੇਵਲ ਬੂਟੇ ਲਗਾਉਣ ਨਾਲ ਹੀ ਸਾਡੀ ਜਿੰਮੇਵਾਰੀ ਪੂਰੀ ਨਹੀਂ ਹੁੰਦੀ ਸਗੋਂ ਬੂਟੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕਰਨਾ ਵੀ ਸਾਡੀ ਹੀ ਜਿੰਮੇਵਾਰੀ ਬਣਦੀ ਹੈ ਤਾਂ ਜੋ ਇਹ ਬੂਟੇ ਵੱਡੇ ਹੋ ਕੇ ਦਰਖਤਾਂ ਦਾ ਰੂਪ ਧਾਰ ਸਕਣ ਅਤੇ ਸਾਡੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਈ ਰੱਖਣ।

ਇਸ ਮੌਕੇ ਹਲਕਾ ਬਸੀ ਪਠਾਣਾ ਦੇ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਅੱਜ ਇਸ ਵਣ- ਮਹਾਂਉਤਸਵ ਮੌਕੇ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ਮੁਹਿਮ ਵਿੱਚ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਬੂਟੇ ਲਗਾ ਕੇ ਹੀ ਅਸੀਂ ਆਪਣੇ ਵਾਤਾਵਰਣ ਨੂੰ ਬਚਾ ਸਕਦੇ ਹਾਂ। ਉਹਨਾਂ ਕਿਹਾ ਕਿ ਅੱਜ ਨੌਜਵਾਨ ਪੀੜੀ ਆਪਣੇ ਭਵਿੱਖ ਲਈ ਕਾਫੀ ਸੁਚੇਤ ਨਜ਼ਰ ਆ ਰਹੀ ਹੈ ਤੇ ਇਹੀ ਕਾਰਨ ਹੈ ਕਿ ਨੌਜ਼ਵਾਨ ਵੱਡੀ ਪੱਧਰ ਦੇ ਤੇ ਲਗਾ ਰਹੇ ਹਨ। 

ਉਹਨਾਂ ਨੌਜਵਾਨ ਵਰਗ ਨੂੰ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਹੋਰ ਕਿਹਾ ਕਿ ਇਸ ਸੀਜ਼ਨ ਵਿੱਚ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਲਗਾਤਾਰ ਕਾਫੀ ਵੱਡੀ ਮਾਤਰਾ ਵਿੱਚ ਬੂਟੇ ਲਗਾਏ ਜਾ ਰਹੇ ਹਨ, ਪਰ ਕੁੱਝ ਸਰਾਰਤੀ ਅਨਸਰਾਂ ਵੱਲੋਂ ਇਨ੍ਹਾਂ ਬੂਟਿਆਂ ਨੂੰ ਨਸ਼ਟ ਕੀਤਾ ਜਾਂਦਾ, ਅਜਿਹਾ ਕਰਨ ਵਾਲਿਆਂ ਤੇ ਸ਼ਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜਿਲਾ ਪ੍ਰਸ਼ਾਸਨ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸ਼ਹੀਦਾਂ ਦੀ ਧਰਤੀ ਫਤਿਹਗੜ ਸਾਹਿਬ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਸਵੱਛ ਬਣਾਇਆ ਜਾ ਸਕੇ। 

ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ 07 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਜਿਸ ਤਹਿਤ ਪਿੰਡਾਂ ਸ਼ਹਿਰਾਂ ਤੇ ਕਸਬਿਆਂ ਵਿੱਚ ਵੱਡੀ ਪੱਧਰ ਤੇ ਬੂਟੇ ਲਗਾਏ ਜਾ ਰਹੇ ਹਨ। ਉਹਨਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਮਿਲੀ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਅਤੇ ਸਾਡੀ ਧਰਤੀ ਨੂੰ ਮੁੜ ਤੋਂ ਹਰਿਆ ਭਰਿਆ ਬਣਾਉਣ ਵਿੱਚ ਆਪਣਾ ਯੋਗਦਾਨ ਦੇਣ। ਇਸ ਮੌਕੇ ਉਨ੍ਹਾਂ ਮਗਨਰੇਗਾ ਕਾਮਿਆਂ ਦੁਆਰਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾ ਰਹੇ ਬੂਟਿਆ ਦੇ ਕੰਮ ਦੀ ਸ਼ਲਾਘਾ ਵੀ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਇਸ਼ਾ ਸਿੰਗਲ, ਡਿਪਟੀ ਸਕੱਤਰ ਜ਼ਿਲ੍ਹਾ ਪ੍ਰੀਸਦ ਸ੍ਰੀਮਤੀ ਜਸਪ੍ਰੀਤਕੌਰ, ਐਕਸੀਅਨ ਪੰਚਾਇਤੀ ਰਾਜ ਸ੍ਰੀ ਜਸਵੀਰ ਸਿੰਘ, ਬੀ.ਡੀਪੀ.ਓ ਚੰਦ ਸਿੰਘ,ਆਮ ਆਦਮੀ ਪਾਰਟੀ ਤੋਂ ਅਮਰਿੰਦਰ ਸਿੰਘ ਮੰਡੋਫਲ, ਰਾਜਵਿੰਦਰ ਸਿੰਘ, ਗੁਰਮੁੱਖ ਸਿੰਘ, ਜਗਦੀਪ ਸਿੰਘ ਸਮੇਤ, ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

 

Tags: Lakhbir Singh Rai , AAP , Aam Aadmi Party , Aam Aadmi Party Punjab , AAP Punjab , Rupinder Singh Happy , Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD