Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਣ ਮਹਾਂਉਤਸਵ ਮਨਾਉਂਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਲਗਾਏ ਜਨਤਕ ਸਥਾਨਾਂ ਉੱਤੇ ਬੂਟੇ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Tree Plantation,Forest Plantation,Plantation forestry,Tree Planting,Tree Plantation Drive,Plants Sapling,Tree Plantation Drive 2024

Web Admin

Web Admin

5 Dariya News

ਅੰਮ੍ਰਿਤਸਰ , 06 Aug 2024

Last updated on: Aug 06, 2024, 00:00 IST

ਪੰਜਾਬ ਸਰਕਾਰ ਵੱਲੋਂ ਮਨਾਏ ਗਏ ਰਾਜ ਪੱਧਰੀ ਵਣ ਮਹਾਂ ਉਤਸਵ ਦੇ ਮੌਕੇ ਉੱਤੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀਆਂ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਆਪੋ ਆਪਣੇ ਹਲਕਿਆਂ ਦੇ ਵਿੱਚ ਲੋਕਾਂ ਨਾਲ ਮਿਲ ਕੇ ਜਨਤਕ ਸਥਾਨਾਂ ਉੱਤੇ ਬੂਟੇ ਲਗਾਏ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਤ ਕੀਤਾ। ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕੇ ਦੇ ਗੁਰੂ ਘਰ ਮਹਿਰ ਬੁਖਾਰੀ ਵਿਖੇ ਬੂਟੇ ਲਗਾਏ ਅਤੇ ਐਲਾਨ ਕੀਤਾ ਕਿ 15 ਅਗਸਤ ਤੋਂ ਪਹਿਲਾਂ-ਪਹਿਲਾਂ ਉਹ ਅਜਨਾਲਾ ਹਲਕੇ ਵਿੱਚ ਡੇਢ ਲੱਖ ਦੇ ਕਰੀਬ ਬੂਟੇ ਲਗਾਉਣਗੇ।  

ਉਹਨਾਂ ਨੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਦਰਖਤ ਆਪਣੇ ਘਰਾਂ ਅਤੇ ਖੇਤਾਂ ਵਿੱਚ ਲਗਾਉਣ ਲਈ ਪ੍ਰੇਰਿਆ।  ਸ ਧਾਲੀਵਾਲ ਨੇ ਕਿਹਾ ਕਿ ਅਸੀਂ ਸਰਕਾਰੀ ਸਥਾਨਾਂ ਉੱਤੇ ਬੀਤੇ ਦਿਨਾਂ ਤੋਂ ਬੂਟੇ ਲਗਾ ਰਹੇ ਹਾਂ ਅਤੇ ਹੁਣ ਤੱਕ  ਇਕ ਲੱਖ ਤੋਂ ਵੱਧ ਬੂਟੇ ਲਾ ਚੁੱਕੇ ਹਾਂ। ਉਹਨਾਂ ਲੋਕਾਂ ਨੂੰ ਕਿਹਾ ਕਿ ਉਹ ਆਪਣੀਆਂ ਮੋਟਰਾਂ ਉੱਤੇ ਘੱਟੋ ਘੱਟ ਪੰਜ ਪੰਜ ਦਰਖਤ ਜਰੂਰ ਲਗਾਉਣ। 

ਇਸ ਮੌਕੇ ਐਸ.ਡੀ.ਐਮ ਅਜਨਾਲਾ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਲਛਮਣ ਸਿੰਘ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਬਾਬਾ ਜੋਗਾ ਸਿੰਘ, ਰਾਜਬੀਰ ਸਿੰਘ ਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।  ਇਸੇ ਤਰ੍ਹਾਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਆਸ ਵਿਖੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਅਤੇ ਬੱਚਿਆਂ ਤੇ ਅਧਿਆਪਕਾਂ ਨੂੰ ਨਾਲ ਲੈ ਕੇ ਬੂਟੇ ਲਗਾਏ । 

ਉਹਨਾਂ ਨੇ ਇਸ ਮੌਕੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਅਤੇ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਸ਼ੁੱਧ ਵਾਤਾਵਰਨ ਦੇਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਆ।  ਸ ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਕੋਸ਼ਿਸ਼ ਪੰਜਾਬ ਵਿੱਚ ਆਉਂਦੇ ਸਾਲਾਂ ਤੱਕ ਵਾਤਾਵਰਨ ਦੀ ਇਸ ਸਮੱਸਿਆ ਨੂੰ ਜੜੋਂ ਖਤਮ ਕਰਨ ਦੀ ਹੈ ਅਤੇ ਪ੍ਰਦੂਸ਼ਣ ਘੱਟ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾ ਰਹੇ ਹਾਂ।  

ਸੋ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਲੋਕ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਹਨਾਂ ਦੀ ਸਾਂਭ ਸੰਭਾਲ ਕਰਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD