Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਣ ਮਹਾ ਉਤਸਵ ਮੌਕੇ ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਚ ਪੌਦੇ ਲਗਾਏ

ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਉੱਤੇ ਨਾਨਕ ਬਗੀਚੀਆਂ ਲਗਾਈਆਂ ਗਈਆਂ

Tree Plantation,Forest Plantation,Plantation forestry,Tree Planting,Tree Plantation Drive,Plants Sapling,Tree Plantation Drive 2024, Rupnagar

Web Admin

Web Admin

5 Dariya News

ਰੂਪਨਗਰ , 06 Aug 2024

Last updated on: Aug 06, 2024, 00:00 IST

ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਇਹਨਾਂ ਉਪਰਾਲਿਆਂ ਤਹਿਤ ਹੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਉੱਤੇ ਨਾਨਕ ਬਗੀਚੀਆਂ ਲਗਾਈਆਂ ਜਾ ਰਹੀਆਂ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ ਰੂਪਨਗਰ ਨਵਦੀਪ ਕੁਮਾਰ ਨੇ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਬੂਟੇ ਲਗਾਉਂਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਨਾਨਕ ਬਗਿਚੀ ਤਹਿਤ ਪਹਿਲਾ ਨੰਗਲ ਦੇ ਪਿੰਡ ਝਿੰਝਰੀ ਵਿਚ ਮਨਰੇਗਾ ਅਧੀਨ, ਪਿੰਡ ਗਾਜੀਪੁਰ ਆਨੰਦਪੁਰ ਸਾਹਿਬ ਵਿਖੇ ਅਤੇ ਰੋਪੜ ਵਿਚ ਪਿੰਡ ਭੱਦਲ ਵਿਖੇ ਨਾਨਕ ਬਗੀਚੀਆਂ ਲਗਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਨਾਨਕ ਬਗੀਚੀ ਵਿਚ 500 ਦੇ ਕਰੀਬ ਬੂਟੇ ਲਗਾਏ ਜਾਂਦੇ ਹਨ ਜਿਸ ਵਿਚ 45 ਵੱਖ-ਵੱਖ ਤਰ੍ਹਾਂ ਦੇ ਮੈਡੀਸਨ ਅਤੇ ਫੱਲਦਾਰ ਬੂਟੇ ਸ਼ਾਮਿਲ ਹੁੰਦੇ ਹਨ। ਇਸ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵੀ ਪਾਰਕ ਵਿਚ ਬੂਟੇ ਲਗਾਏ ਗਏ ਅਤੇ ਵਣ ਵਿਭਾਗ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਘਰਾਂ ਵਿੱਚ ਲਗਾਉਣ ਲਈ ਬੂਟੇ ਵੀ ਵੰਡੇ ਗਏ।

ਐਸ.ਡੀ.ਐਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਰਮੀਆਂ ਦੇ ਮੌਸਮ ਦੌਰਾਨ ਇਸ ਵਾਰ ਅੱਤ ਦੀ ਗਰਮੀ ਪਈ ਇਹ ਗਰਮੀ ਪੈਣ ਦੇ ਕਾਰਨ ਪੌਦਿਆਂ ਦਾ ਘੱਟ ਹੋਣਾ ਅਤੇ ਧਰਤੀ ਦੇ ਤਾਪਮਾਨ ਦਾ ਵਧਣਾ ਹੈ। ਅਹਿਜੇ ਮੌਸਮ ਵਿਚ ਇਨਸਾਨ ਅਤੇ ਪਸ਼ੂ ਪੰਛੀਆਂ ਦਾ ਰਹਿਣਾ ਮੁਸ਼ਕਿਲ ਹੈ ਇਸ ਲਈ ਸਾਨੂੰ ਆਪਣੇ ਵਾਤਾਵਰਨ ਨੂੰ ਬਚਾਉਣ ਲਈ ਹੁਣ ਤੋਂ ਉਦਮ ਕਰਨੇ ਚਾਹੀਦੇ ਹਨ।

ਉਹਨਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਆਪਣੇ ਦੋਸਤਾਂ ਮਿੱਤਰਾਂ ਨੂੰ ਵੀ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਚੇਅਰਮੈਨ ਕਮਿਕਰ ਸਿੰਘ ਡਾਢੀ, ਗੁਰਪ੍ਰੀਤ ਸਿੰਘ ਅਰੋੜਾ, ਦਲਜੀਤ ਸਿੰਘ, ਧਰਮ ਸਿੰਘ, ਭਾਗ ਸਿੰਘ ਮੈਦਾਨ, ਸ਼ਿਵ ਕੁਮਾਰ ਲਾਲਪੁਰਾ, ਸੰਤੋਖ ਸਿੰਘ ਵਾਲੀਆ, ਐਡਵੋਕੇਟ ਕੁਲਵਿੰਦਰ ਸਿੰਘ, ਰਜਿੰਦਰ ਰਾਜਾ, ਪ੍ਰ੍ਸ਼ੋਤਮ ਮਾਹਲਾ, ਕਰਮਜੀਤ ਸਿੰਘ, ਐਡਵੋਕੇਟ ਅਜੇ ਕਸ਼ਯਪ ਸਮੇਤ ਹੋਰ ਵਰਕਰ ਅਤੇ ਕਰਮਚਾਰੀ ਹਾਜ਼ਰ ਸਨ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD