Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਥੈਲੇਸੀਮੀਆ ਦੇ ਮਰੀਜ਼ਾਂ ਨੂੰ ਹੁਣ ਬਲੱਡ ਫਿਲਟਰ ਲਈ ਨਹੀਂ ਹੋਣਾ ਪਵੇਗਾ ਪ੍ਰੇਸ਼ਾਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਸਰਕਾਰੀ ਹਸਪਤਾਲ ’ਚ ਥੈਲੇਸੀਮੀਆ ਦੇ 40 ਬੱਚਿਆਂ ਦੇ ਇਲਾਜ ਲਈ ਰਹੇਗੀ ਅਸਾਨੀ : ਡਾ. ਸੀਮਾ ਗਰਗ

Komal Mittal, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 06 Aug 2024

Last updated on: Aug 06, 2024, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਯਤਨਾਂ ਨਾਲ ਲੁਧਿਆਣਾ ਬੈਵਰੇਜਸ ਬਾਟਲਿੰਗ ਪਲਾਂਟ ਦੀ ਬ੍ਰਾਂਚ ਮਿੰਟ ਮੇਡ, ਊਨਾ ਰੋਡ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਵੱਲੋਂ 20 ਲੱਖ ਰੁਪਏ ਦੇ ਕਰੀਬ ਦੀ ਲਾਗਤ ਨਾਲ ਜਰਮਨੀ ਮੇਡ 500 ਫਿਲਟਰ ਸਿਹਤ ਵਿਭਾਗ ਨੂੰ ਭੇਟ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਕਿਹਾ ਕਿ ਥੈਲੇਸੀਮੀਆ ਦੇ ਮਰੀਜ਼ਾਂ ਨੂੰ ਹੁਣ ਬਲੱਡ ਫਿਲਟਰ ਦੇ ਲਈ ਪ੍ਰੇਸ਼ਾਨ ਨਹੀਂ ਹੋਣਾ ਪਵੇਗਾ। ਉਨ੍ਹਾਂ ਲੁਧਿਆਣਾ ਬੈਵਰੇਜਸ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਇਸ ਕੋਸ਼ਿਸ਼ ਨਾਲ ਥੈਲੇਸੀਮੀਆ ਪੀੜਤ ਬੱਚਿਆਂ ਦੇ ਇਲਾਜ ਵਿਚ ਅਸਾਨੀ ਰਹੇਗੀ।

ਇਸ ਮੌਕੇ ਆਰ.ਬੀ.ਐਸ ਦੇ ਇੰਚਾਰਜ-ਕਮ-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਥੈਲੇਸੀਮੀਆ ਪੀੜਤ ਬੱਚਿਆਂ ਨੂੰ ਬਲੱਡ ਚੜ੍ਹਾਉਣ ਦੇ ਸਮੇਂ ਬੈੱਡ ਸਾਈਡ ਕੰਪੋਨੈਂਟ ਫਿਲਟਰ ਦੀ ਲੋੜ ਪੈਂਦੀ ਹੈ। ਇਹ ਫਿਲਟਰ ਬੱਚਿਆਂ ਨੂੰ ਚੜ੍ਹਾਏ ਗਏ ਖੂਨ ਰਾਹੀਂ ਸਫ਼ੈਦ ਬਲੱਡ ਸੈਲਾਂ ਨੂੰ ਵੱਧ ਮਾਤਰਾ ਵਿਚ ਸਰੀਰ ਵਿਚ ਦਾਖ਼ਲ ਹੋਣ ਤੋਂ ਰੋਕਦਾ ਹੈ। 

ਪਰ ਪਿਛਲੇ ਕਾਫੀ ਸਮੇਂ ਤੋਂ ਸਰਕਾਰੀ ਤੌਰ ’ਤੇ ਇਹ ਫਿਲਟਰ ਉਪਲਬੱਧ ਨਹੀਂ ਹੈ। ਪੀੜਤ ਬੱਚਿਆਂ ਦੇ ਮਾਤਾ-ਪਿਤਾ ਲਈ ਇਨ੍ਹਾਂ ਫਿਲਟਰਾਂ, ਜਿਨ੍ਹਾਂ ਦੀ ਕੀਮਤ ਕਾਫੀ ਵੱਧ ਹੈ, ਦਾ ਖਰਚ ਚੁੱਕਣਾ ਮੁਸ਼ਕਿਲ ਹੈ। ਫਿਲਟਰਾਂ ਦੀ ਕਮੀ ਦੇ ਕਾਰਨ ਮਜ਼ਬੂਰੀ ਵਿਚ ਪੀੜਤਾਂ ਨੂੰ ਪੀ.ਜੀ.ਆਈ ਜਾਂ ਮੈਡੀਕਲ ਕਾਲਜਾਂ ਵੱਲ ਰੈਫਰ ਕਰਨਾ ਪੈਂਦਾ ਹੈ। ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਇਹ ਯਤਨ ਕੀਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਮਈ 2024 ਵਿਚ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਚ ਏਅਰ ਕੰਡੀਸ਼ਨਡ ਥੈਲੇਸੀਮੀਆ ਵਾਰਡ ਦਾ ਉਦਘਾਟਨ ਕੀਤਾ ਗਿਆ ਸੀ। ਡਿਪਟੀ ਕਮਿਸ਼ਨਰ ਵੱਲੋਂ ਇਹ ਫਿਲਟਰ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਸੀਮਾ ਗਰਗ ਨੂੰ ਦਿੱਤਾ ਗਿਆ। ਇਨ੍ਹਾਂ ਫਿਲਟਰਾਂ ਨੂੰ ਸਰਕਾਰੀ ਹਸਪਤਾਲ ਵਿਚ ਪਹੁੰਚਾ ਦਿੱਤਾ ਗਿਆ ਹੈ। 

ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ ਅਤੇ ਡਾ. ਸੀਮਾ ਗਰਗ ਨੇ ਇਸ ਚੈਰੀਟੇਬਲ ਕੰਮ ਦੇ ਲਈ ਡਿਪਟੀ ਕਮਿਸ਼ਨਰ, ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਦਿੱਕੀ ਅਤੇ ਲੁਧਿਆਣਾ ਬੈਵਰੇਜਸ ਦਾ ਧੰਨਵਾਦ ਕੀਤਾ।

थैलेसीमिया के मरीजों को अब ब्लड फिल्टर के लिए नहीं होना पड़ेगा परेशानः डिप्टी कमिश्नर कोमल मित्तल

सिविल अस्पताल में थैलेसीमिया के 40 बच्चों के इलाज के लिए रहेगी आसानीः डा. सीमा गर्ग

होशियारपुर

डिप्टी कमिश्नर कोमल मित्तल के प्रयासों से लुधियाना ब्रेवरेज बाटलिंग प्लांट की ब्रांच मिंट मेड, ऊना रोड होशियारपुर के प्रतिनिधियों की ओर से 20 लाख रुपए के करीब की लागत से जर्मनी मेड 500 फिल्टर स्वास्थ्य विभाग को भेंट किए गए। डिप्टी कमिश्नर ने इस दौरान कहा कि थैलेसीमिया के मरीजों को अब ब्लड फिल्टर के लिए परेशान नहीं होना पड़ेगा। 

उन्होंने लुधियाना ब्रेवरेज के प्रयासों की प्रशंसा करते हुए कहा कि उनकी इस कोशिश से थैलेसीमिया पीड़ित बच्चों के इलाज में आसानी रहेगी। इस मौके पर आर.बी.एस.के इंचार्ज-कम-जिला टीकाकरण अधिकारी डा. सीमा गर्ग ने जानकारी सांझा करते हुए बताया कि थैलेसीमिया पीड़ित बच्चों को ब्लड चढ़ाने के समय बैड साइड कंपोनेंट फिल्टर की जरुरत पड़ती है। 

यह फिल्टर बच्चों को चढ़ाए गए खून के माध्यम से सफेद ब्लड सैलों को अधिक मात्रा में शरीर में दाखिल होने से रोकता है। परंतु पिछले काफी समय से सरकारी तौर पर यह फिल्टर उपलब्ध नहीं है। पीड़ित बच्चों के मां-बाप के लिए इन फिल्टरों, जिनकी कीमत काफी ज्यादा है, का खर्चा उठाना मुश्किल है। 

फिल्टरों की कमी के कारण मजबूरीवश पीड़ितों को पी.जी.आई या मैडिकल कालेजों की ओर रैफर करना पड़ता है। इस बात को ध्यान में रखते ही डिप्टी कमिश्नर की ओर से यह प्रयास किया गया है। वर्णनीय है कि मई 2024 में राष्ट्रीय बाल स्वास्थ्य कार्यक्रम के अंतर्गत सिविल अस्पताल होशियारपुर में एयर कंडीशन्ड थैलेसीमिया वार्ड का उद्घाटन किया गया था।

डिप्टी कमिश्नर की ओर से यह फिल्टर सिविल सर्जन डा. बलविंदर कुमार डुमाणा व जिला टीकारण अधिकारी डा. सीमा गर्ग को दिए गए। इन फिल्टरों को सिविल अस्पताल में पहुंचा दिया गया है। सिविल सर्जन डा. बलविंदर कुमार डुमाणा व डा. सीमा गर्ग ने इस परोपकारी कार्य के लिए डिप्टी कमिश्नर, जिला विकास फैलो जोया सिद्दिकी व बाटलिंग प्लांट कंपनी लुधियाना ब्रेवरेज का आभार व्यक्त किया।

 

Tags: Komal Mittal , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD