Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

73ਵੇਂ ਵਣ ਮਹਾਉਤਸਵ ਤਹਿਤ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਵਿਖੇ ਵਿਧਾਇਕ ਰਣਬੀਰ ਭੁੱਲਰ ਅਤੇ ਫੌਜਾ ਸਰਾਰੀ ਨੇ ਲਗਾਏ ਪੌਦੇ

‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਹਰੇਕ ਜ਼ਿਲ੍ਹਾ ਵਾਸੀ ਨੂੰ ਰੁੱਖ ਲਗਾਉਣ ਦੀ ਅਪੀਲ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ranbir Singh Bhullar,Tree Plantation,Forest Plantation,Plantation forestry,Tree Planting,Tree Plantation Drive,Plants Sapling,Tree Plantation Drive 2024

Web Admin

Web Admin

5 Dariya News

ਫ਼ਿਰੋਜ਼ਪੁਰ , 06 Aug 2024

Last updated on: Aug 06, 2024, 00:00 IST

ਵੱਧ ਰਹੇ ਪ੍ਰਦੂਸ਼ਣ ਅਤੇ ਆਲਮੀ ਤਪਸ਼ ਨੂੰ ਵੇਖਦੇ ਹੋਏ ਵਾਤਾਵਰਨ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਹਰੇਕ ਮਨੁੱਖ ਇਕ ਰੁੱਖ ਜ਼ਰੂਰ ਲਗਾਵੇ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮਿਲ ਸਕੇ। ਇਸੇ ਮੰਤਵ ਨਾਲ ਅੱਜ 73ਵੇਂ ਵਣ-ਮਹਾਉਤਸਵ ਅਧੀਨ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਵੱਲੋਂ ਪੌਦੇ ਲਗਾਏ ਗਏ ਅਤੇ ਸਮਾਜ ਸੇਵੀ ਸੰਸਥਾਵਾਂ ਤੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਇਸ ਮੁਹਿੰਮ ਵਿੱਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ ਗਿਆ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀ ਅਰੁਣ ਸ਼ਰਮਾ, ਐਸ.ਡੀ.ਐਮ. ਫਿਰੋਜ਼ਪੁਰ ਡਾ. ਚਾਰੂਮਿਤਾ ਵੱਲੋਂ ਵੀ ਪੌਦੇ ਲਗਾਏ ਗਏ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੌਣ ਪਾਣੀ ਦੀ ਸ਼ੁੱਧਤਾ ਤੇ ਹਰਿਆ ਭਰਿਆ ਪੰਜਾਬ ਸਿਰਜਣ ਦੇ ਮੰਤਵ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 73ਵੇਂ ਵਣ ਮਹਾਉਤਸਵ ਤਹਿਤ "ਹਰ ਮਨੁੱਖ ਲਾਵੇ ਇੱਕ ਰੁੱਖ" ਮੁਹਿੰਮ ਅਧੀਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਅੱਜ ਪੌਦੇ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਰਕਾਰੀ ਸੰਸਥਾਵਾਂ, ਗੈਰ ਸਰਕਾਰੀ ਸੰਸਥਾਵਾਂ, ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਆਦਿ ਵੱਲੋਂ ਜ਼ਿਲ੍ਹੇ ਭਰ ਵਿੱਚ 10 ਲੱਖ ਤੋਂ ਵੱਧ ਪੌਦੇ ਲਗਾਏ ਗਏ ਹਨ। ਇਸ ਮੌਕੇ ਪੌਦਾ ਲਗਾਉਣ ਉਪਰੰਤ ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਰਾਜ ਭਰ ਵਿੱਚ ਪੰਚਾਇਤੀ ਜ਼ਮੀਨਾਂ, ਜਨਤਕ ਥਾਵਾਂ, ਧਾਰਮਿਕ ਸਥਾਨਾਂ, ਸਕੂਲਾਂ ਤੇ ਹੋਰ ਸਿੱਖਿਅਕ ਸੰਸਥਾਵਾਂ ਆਦਿ ਵਿਚ ਮਿੰਨੀ ਜੰਗਲ ਸਥਾਪਿਤ ਕੀਤੇ ਜਾ ਰਹੇ ਹਨ। 

ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਹਰ ਮਨੁੱਖ ਇਕ ਰੁੱਖ ਜ਼ਰੂਰ ਲਗਾਵੇ ਕਿਉਂਕਿ ਇਹ ਸਮਾਂ ਪੌਦਿਆਂ ਲਈ ਅਨੁਕੂਲ ਹੁੰਦਾ ਹੈ, ਮਿੱਟੀ ਵੀ ਨਰਮ ਹੁੰਦੀ ਹੈ ਅਤੇ ਬਾਰਿਸ਼ ਨਾਲ ਬੂਟਿਆਂ ਨੂੰ ਪਾਣੀ ਮਿਲਦਾ ਰਹਿੰਦਾ ਹੈ। ਇਸ ਸਮੇਂ ਬੂਟੇ ਦੇ ਚੰਗੀ ਤਰ੍ਹਾਂ ਵੱਧਣ ਫੁੱਲਣ ਦੀ ਸੰਭਾਵਨਾ ਵੱਧ ਹੁੰਦੀ ਹੈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਸ. ਬਲਰਾਜ ਸਿੰਘ ਕਟੋਰਾ, ਰਜਿਸਟਰਾਰ ਸ੍ਰੀ ਗਜ਼ਲਪ੍ਰੀਤ ਸਿੰਘ, ਜੰਗਲਾਤ ਵਿਭਾਗ ਤੋਂ ਰੇਂਜ ਅਫ਼ਸਰ ਸ੍ਰੀ ਅਰੁਣ ਕੁਮਾਰ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਸ੍ਰੀ ਰਾਜ ਬਹਾਦਰ ਸਿੰਘ ਗਿੱਲ, ਸ੍ਰੀ ਜਸਬੀਰ ਜੋਸਨ, ਸ੍ਰੀ ਦਿਲਬਾਗ ਸਿੰਘ, ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਸੁਰਜੀਤ ਸਰਪੰਚ, ਸ੍ਰੀ ਸੰਦੀਪ ਧਵਨ, ਸ੍ਰੀ ਹਰਮੀਤ ਸਿੰਘ ਖਾਈ ਸਮੇਤ ਜੰਗਲਾਤ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਤੇ ਆਮ ਆਦਮੀ ਪਾਰਟੀ ਦੇ ਹਾਜ਼ਰ ਵਰਕਰਜ਼ ਵੱਲੋਂ ਪੌਦੇ ਲਗਾਏ ਗਏ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ranbir Singh Bhullar , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD