Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਜ਼ਿਲ੍ਹਾ ਪ੍ਰਸ਼ਾਸਨ ਨੇ ਰੌਸ਼ਨਵਾਲਾ ਵਿਖੇ ਮਨਾਇਆ ਵਣ ਮਹਾਂਉਤਸਵ

ਡੀ.ਸੀ ਜਤਿੰਦਰ ਜੋਰਵਾਲ, ਚੇਅਰਮੈਨ ਮਹਿੰਦਰ ਸਿੰਘ ਸਿੱਧੂ ਚੇਅਰਮੈਨ ਅਸ਼ੋਕ ਸਿੰਗਲਾ, ਚੇਅਰਮੈਨ ਅਵਤਾਰ ਸਿੰਘ ਈਲਵਾਲ ਸਮੇਤ ਹੋਰਨਾਂ ਸਖਸ਼ੀਅਤਾਂ ਨੇ ਲਾਏ ਬੂਟੇ

Jitendra Jorwal, DC Sangrur, Deputy Commissioner Sangrur, Sangrur, Tree Plantation,Forest Plantation,Plantation forestry,Tree Planting,Tree Plantation Drive,Plants Sapling,Tree Plantation Drive 2024

Web Admin

Web Admin

5 Dariya News

ਰੌਸ਼ਨਵਾਲਾ/ਭਵਾਨੀਗੜ੍ਹ , 06 Aug 2024

Last updated on: Aug 06, 2024, 00:00 IST

ਜ਼ਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਹਰਿਆਵਲ ਨੂੰ ਵਧਾਉਣ ਦੇ ਉਦੇਸ਼ ਨਾਲ ਕਰੀਬ 11 ਲੱਖ ਬੂਟੇ ਲਾਉਣ ਦਾ ਟੀਚਾ ਹੈ ਅਤੇ ਇਸ ਟੀਚੇ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਿੰਡ ਰੌਸ਼ਨਵਾਲਾ ‘ਚ ਬਣੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਸਰਕਾਰੀ ਕਾਲਜ ਵਿੱਚ ਜ਼ਿਲਾ ਪੱਧਰੀ ਵਣਮਹਾਂਉਤਸਵ ਮੌਕੇ ਬੂਟੇ ਲਾਉਣ ਉਪਰੰਤ ਸਾਂਝੀ ਕੀਤੀ। 

ਇਸ ਮੌਕੇ ਉਨ੍ਹਾਂ ਨਾਲ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਅਤੇ  ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਵੀ ਬੂਟੇ ਲਾਉਣ ਦੀ ਮੁਹਿੰਮ ਵਿੱਚ ਹਿੱਸਾ ਪਾਇਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਦੀ ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਰੀ ਦੁਨੀਆਂ ਵਾਤਾਵਰਨ ਸਬੰਧੀ ਮੁਸ਼ਕਲਾਂ ਨਾਲ ਜੂਝ ਰਹੀ ਹੈ ਤਾਂ ਵਾਤਾਵਰਨ ਸੰਭਾਲ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇ ਵਾਤਾਵਰਨ ਸਾਫ਼ ਹੋਵੇਗਾ ਤਾਂ ਅਸੀਂ ਸਾਫ਼ ਹਵਾ ਵਿੱਚ ਸਾਹ ਲੈ ਸਕਾਂਗੇ ਤੇ ਬਿਮਾਰੀਆਂ ਤੋਂ ਬਚੇ ਰਹਾਂਗੇ। ਇਸ ਦੇ ਨਾਲ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਾਫ਼ ਸੁਥਰਾ ਤੇ ਹਰਿਆਵਲ ਭਰਪੂਰ ਵਾਤਾਵਰਨ ਮਿਲ ਸਕੇਗਾ। 

ਡਿਪਟੀ ਕਮਿਸ਼ਨਰ ਨੇ ਕਿਹਧ ਚੜ੍ਹ ਕੇ ਯੋਗਦਾਨ ਦਿੱਤਾ ਜਾਵੇ ਤਾਂ ਜੋ  ਸੰਗਰੂਰ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਬਹੁਤ ਹੀ ਚੰਗਾ ਮੌਸਮ ਹੈ, ਜਿਸ ਵਿਚ ਬਹੁਤ ਸਾਰੇ ਬੂਟੇ ਲਗਾਏ ਜਾ ਸਕਦੇ ਹਨ।  

ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਗ੍ਰੀਨ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਸਾਂਭ ਸੰਭਾਲ ਵਿੱਚ ਸਹਿਯੋਗ ਵੀ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐੱਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਆਦਿੱਤਿਆ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਕਾਲਜ ਪ੍ਰਿੰਸੀਪਲ ਤੇ ਸਟਾਫ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD