Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮਾਂ ਦਾ ਪਹਿਲਾ ਦੁੱਧ ਬੱਚੇ ਲਈ ਵਰਦਾਨ - ਸਿਵਲ ਸਰਜਨ ਡਾ. ਭਾਰਤ ਭੁਸ਼ਣ

Health, Dr. Bharat Bhushan, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 06 Aug 2024

Last updated on: Aug 06, 2024, 00:00 IST

ਮਾਨਯੋਗ ਸਿਵਲ ਸਰਜਨ ਡਾ. ਭਾਰਤ ਭੁਸ਼ਣ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗਰਭਵਤੀ ਔਰਤਾਂ ਅਤੇ ਨਵ ਜਨਮੇ ਬੱਚਿਆਂ ਦੀਆਂ ਮਾਵਾ ਨੂੰ ਦੁੱਧ ਪਿਲਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅੱਜ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਜਾਗਰੂਕਤਾ ਪੋਸਟਰ ਜਾਰੀ ਕੀਤੇ ਗਏ। ਇਸ ਮੋਕੇ ਸਿਵਲ ਸਰਜਨ ਤਰਨ ਤਾਰਨ ਨੇ ਕਿਹਾ ਗਰਭਵਤੀ ਔਰਤਾਂ ਤੇ ਮਾਵਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਵਰਦਾਨ ਹੈ ਅਤੇ ਇਹ ਨਵਜਨਮੇ ਬੱਚਿਆਂ ਲਈ ਸੰਪੂਰਨ ਅਹਾਰ  ਹੁੰਦਾ ਹੈ । 

ਕਿਉਕਿ ਇਸ ਵਿੱਚ ਐਂਟੀਬਾਡੀਜ ਹੁੰਦੇ ਹਨ ਜ਼ੋ ਕਈ ਪ੍ਰਚਿੱਲਤ ਬਾਲ ਰੋਗਾ ਨੂੰ ਰੋਕਣ ਵਿੱਚ ਸਹਾਇਤਾ ਕਰਦੇ ਹਨ। ਉਹਨਾਂ ਕਿਹਾ ਕਿ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫਤੇ ਦਾ ਇਸ ਸਾਲ ਦਾ ਥੀਮ ਪਾੜੇ ਨੂੰ ਘਟਾਉਣਾ . ਮਾਂ ਦਾ ਦੁੱਧ ਪਿਲਾਉਣ ਲਈ ਸਾਰਿਆਂ ਵੱਲੋ ਸਹਿਯੋਗ ਕਰਨਾ ਹੈ। ਇਸ ਦਾ ਮਕਸਦ ਹੈ ਕਿ ਇੱਕ ਮਾਂ ਨੂੰ ਆਪਣੇ ਬੱਚੇ ਨੂੰ ਦੁੱਧ ਪਿਲਾਉਣ ਲਈ ਢੁੱਕਵਾ ਵਾਤਾਵਰਣ ਮੁਹੱਈਆ ਕਰਵਾਉਣਾ ਤਾਂ ਜ਼ੋ ਉਹ ਅਰਾਮ ਨਾਲ ਅਤੇ ਗੁਪਤ ਤਰੀਕੇ ਨਾਲ ਬੱਚੇ ਨੂੰ ਦੁੱਧ ਪਿਲਾ ਸਕੇ ।

ਇਸ ਮੋਕੇ ਜਿਲ੍ਹਾ ਟੀਕਾਕਰਨ ਅਫਸਰ-ਕਮ -ਨੋਡਲ ਚਾਇਲਡ ਅਫਸਰ ਨੇ ਕਿਹਾ ਕਿ ਬੱਚੇ ਦੇ ਪਹਿਲੇ 6 ਮਹੀਨਿਆ ਤੱਕ ਸਿਰਫ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। 6 ਮਹੀਨਿਆਂ ਤੋ ਬਾਅਦ ਮਾਂ ਦੇ ਦੁੱਧ ਦੇ ਨਾਲ ਦਾਲਾਂ ਜਾ ਚੌਲਾਂ ਦਾ ਪਾਣੀ , ਮੇਸ਼ ਕੀਤੇ ਹੋਏ ਫਲ ਆਦਿ ਦਿੱਤੇ ਜਾ ਸਕਦੇ ਹਨ . ਉਹਨਾ ਕਿਹਾ ਕਿ ਮੈ ਦਾ ਦੁੱਧ ਪਿਲਾਉਣਾ ਮਾਂ ਅਤੇ ਬੱਚੇ ਦੋਵਾ ਲਈ ਫਾਇਦੇਮੰਦ ਹੁੰਦਾ ਹੈ । ਮਾਂ ਦੇ ਦੁੱਧ ਵਿੱਚ ਮੌਜੂਦ ਵਿੱਚ ਪਹਿਲਾ ਪੀਲਾ ਗਾੜਾ ਦੁੱਧ ਨਵਜਨਮੇ ਬੱਚਿਆਂ ਦੇ ਸਿਹਤਮੰਦ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ । 

ਇਸ ਬੱਚਿਆਂ ਦੀ ਅਚਾਨਕ ਮੌਤ ਦੀ ਬਿਮਾਰੀ (ਆਈ.ਡੀ.ਐਸ.ਐਫ) ਦਸਤ ਕਬਜ ਆਦਿ ਬਿਮਾਰੀਆਂ ਤੋ ਵੀ ਬੱਚੇ ਦਾ ਬਚਾਅ ਕਰਦਾ ਹੈ ਉਹਨਾ ਕਿਹਾ ਕਿ ਦੁੱਧ ਪਿਲਾਉਣ ਵਾਲੀਆਂ ਮਾਵਾ ਨੂੰ ਛਾਤੀ ਅਤੇ ਉਵਰੀਜ ਦੇ ਕੈਂਸਰ , ਸ਼ੁੱਗਰ ਰੋਗ, ਮੋਟਾਪਾ ਆਦਿ ਦਾ ਖਤਰਾ ਵੀ ਘੱਟ ਜਾਦਾ ਹੈ। ਇਸ ਮੋਕੇ, ਡਾ. ਅਸ਼ੀਸ਼ ਗੁਪਤਾ ਜਿਲ੍ਰਾ ਪ੍ਰੀਵਾਰ ਭਲਾਈ ਅਫਸਰ , ਡਾ. ਸੁਖਬੀਰ ਸਿੰਘ ਜਿਲ੍ਰਾ ਸਿਹਤ ਅਫਸਰ, ਡਾ ਸਿਮਰਨ ਜਿਲ੍ਹਾ ਐਪੀਡਿਮੋਲੋਜਿਸਟ , ਡਾ. ਅਮਨਦੀਪ ਸਿੰਘ ਮੈਡੀਕਲ ਅਫਸਰ , ਡਾ. ਸੁਖਜਿੰਦਰ ਸਿੰਘ ਮੈਡੀਕਲ ਅਫਸਰ, ਡਾ. ਰਣਦੀਪ ਸਿੰਘ ਆਈ.ਡੀ.ਐਸ.ਪੀ.  ਸ੍ਰੀ ਅਮਰਦੀਪ ਸਿੰਘ ਮਾਸ ਮੀਡੀਆ ਅਫਸਰ, ਸੰਦੀਪ ਸਿੰਘ ਕੰਪਿਉਟਰ ਅਸਿਸਟੈਟ ਆਦਿ ਹਾਜਰ ਸਨ।

 

Tags: Health , Dr. Bharat Bhushan , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD