Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਸੱਦਾ ਹਰ ਵਿਦਿਆਰਥੀ ਆਪਣੇ ਜੀਵਨ ਨੂੰ ਯਾਦਗਾਰੀ ਬਣਾਉਣ ਲਈ ਬੂਟੇ ਜਰੂਰ ਲਾਵੇ

ਕਿਹਾ, ਮਨੁੱਖੀ ਗ਼ਲਤੀਆਂ ਕਰਕੇ ਵਾਤਾਵਰਣ ਹੋਇਆ ਗੰਧਲਾ, ਸਾਫ਼ ਕਰਨ ਲਈ ਬੂਟੇ ਲਾਉਣੇ ਜਰੂਰ

Showkat Ahmad Parray, DC Patiala, Deputy Commissioner Patiala, Patiala, Tree Plantation,Forest Plantation,Plantation forestry,Tree Planting,Tree Plantation Drive,Plants Sapling,Tree Plantation Drive 2024

Web Admin

Web Admin

5 Dariya News

ਪਟਿਆਲਾ , 06 Aug 2024

Last updated on: Aug 06, 2024, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਮਨਾਏ ਗਏ 73ਵੇਂ ਰਾਜ ਪੱਧਰੀ ਵਣ ਮਹਾਂਉਤਸਵ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਣ ਮੰਡਲ ਪਟਿਆਲਾ ਵੱਲੋਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਵਿਖੇ ਬੂਟੇ ਲਗਾਕੇ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਨੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਵਾਈ। 

ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ, ਏ.ਡੀ.ਸੀਜ ਡਾ. ਹਰਜਿੰਦਰ ਸਿੰਘ ਬੇਦੀ ਤੇ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨਾਲ ਰੂਬਰੂ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਨੇ ਸੱਦਾ ਦਿੱਤਾ ਕਿ ਹਰੇਕ ਵਿਦਿਆਰਥੀ ਆਪਣੇ ਜੀਵਨ ਨੂੰ ਯਾਦਗਾਰੀ ਬਣਾਉਣ ਲਈ ਬੂਟੇ ਜਰੂਰ ਲਗਾਵੇ ਤੇ ਘੱਟੋ ਘੱਟ ਤਿੰਨ ਸਾਲ ਇਨ੍ਹਾਂ ਦੀ ਸੰਭਾਲ ਵੀ ਕਰੇ। 

ਉਨ੍ਹਾਂ ਕਿਹਾ ਕਿ ਸਾਡੀਆਂ ਗ਼ਲਤੀਆਂ ਕਰਕੇ ਹੀ ਸਾਡਾ ਵਾਤਾਵਰਨ ਖ਼ਤਰਨਾਕ ਹੱਦ ਤੱਕ ਗੰਧਲਾ ਹੋ ਚੁੱਕਾ ਹੈ, ਜਿਸ ਲਈ ਸਾਂਝੇ ਵਾਤਾਵਰਣ ਨੂੰ ਬਚਾਉਣ ਅਤੇ ਆਪਣੇ ਲਈ ਸਾਂਹ ਲੈਣ ਵਾਸਤੇ ਹਰੇਕ ਨਾਗਰਿਕ ਕੁਦਰਤ ਪ੍ਰਤੀ ਆਪਣਾ ਫ਼ਰਜ ਪਛਾਣਦੇ ਹੋਏ ਵੱਧ ਤੋਂ ਵੱਧ ਬੂਟੇ ਲਾਵੇ ਤੇ ਸੰਭਾਲੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਅੰਦਰ ਸੇਵਾ ਦੀ ਭਾਵਨਾ ਤੇ ਵਾਤਾਵਰਣ ਦੀ ਸੰਭਾਲ ਦਾ ਰੁਝਾਨ ਪਹਿਲਾਂ ਹੀ ਮੌਜੂਦ ਹੈ ਪਰੰਤੂ ਇਸ ਨੂੰ ਮੁੜ ਤੋਂ ਜਗਾਉਣ ਦੀ ਲੋੜ ਹੈ ਤਾਂ ਹ ਅਸੀਂ ਆਪਣਾ ਵਾਤਾਵਰਣ ਆਪਣੀਆਂ ਅਗਲੀਆਂ ਪੀੜ੍ਹੀਆਂ ਲਈ ਬਚਾ ਸਕਾਂਗੇ।

ਸ਼ੌਕਤ ਅਹਿਮਦ ਪਰੇ ਨੇ ਆਖਿਆ ਕਿ ਵਣਾਂ ਹੇਠ ਰਕਬਾ ਦਿਨੋ-ਦਿਨ ਘੱਟ ਰਿਹਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਵਿੱਚ ਸਾਢੇ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਅਤੇ ਇਸੇ ਤਹਿਤ ਜ਼ਿਲ੍ਹਾ ਪਟਿਆਲਾ ਵਿੱਚ ਵੀ 15 ਲੱਖ ਬੂਟੇ ਲਗਾਏ ਜਾਣੇ ਸਨ, ਜਿਸ ਵਿੱਚੋਂ ਕਰੀਬ 75 ਫੀਸਦੀ ਟੀਚਾ ਪੂਰਾ ਕਰਕੇ 12 ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਵਾਤਾਵਰਣ ਬਚਾਉਣ ਪ੍ਰਤੀ ਕਵਿਤਾ ਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ ਅਤੇ ਬੂਟੇ ਲਾਉਣ ਪ੍ਰਤੀ ਸੁਚੇਤ ਕਰਦੇ ਪੋਸਟਰ ਵੀ ਬਣਾਏ ਗਏ।

ਸਮਾਗਮ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਸੁਖਦੇਵ ਸਿੰਘ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਵਣ ਰੇਂਜ ਅਫ਼ਸਰ ਸਵਰਨ ਸਿੰਘ, ਸਕੂਲ ਪ੍ਰਿੰਸੀਪਲ ਵਿਜੈ ਕਪੂਰ, ਲੈਕਚਰਾਰ ਸੁਖਵਿੰਦਰ ਸਿੰਘ, ਸਕੂਲ ਈਕੋ ਕਲੱਬ ਇੰਚਾਰਜ ਜਤਿੰਦਰਪਾਲ ਸਿੰਘ, ਰਣਜੀਤ ਸਿੰਘ ਬੀਰੋਕੇ, ਅਮਨਿੰਦਰ ਸਿੰਘ, ਕੋਚ ਅਮਰਜੋਤ ਸਿੰਘ, ਜਪਇੰਦਰਪਾਲ ਸਿੰਘ, ਪੁਸ਼ਵਿੰਦਰ ਕੌਰ, ਹਰਿੰਦਰ ਕੌਰ, ਸੁਖਵਿੰਦਰ ਕੌਰ, ਰਵਿੰਦਰ ਕੌਰ, ਪ੍ਰੀਤੀ ਗਰਗ, ਮਨਪ੍ਰੀਤ ਕੌਰ ਤੇ ਬਲਵਿੰਦਰ ਸਿੰਘ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।

 

Tags: Showkat Ahmad Parray , DC Patiala , Deputy Commissioner Patiala , Patiala , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD