Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ

ਹਲਕਾ ਪੂਰਬੀ 'ਚ ਕਮਿਊਨਿਟੀ ਹਾਲ, ਹੈਲਥ ਕਲੱਬ ਅਤੇ ਹੋਰ ਨਵੇਂ ਪ੍ਰੋਜੈਕਟਾਂ ਦੀ ਜਲਦ ਸ਼ੁਰੂਆਤ - ਦਲਜੀਤ ਸਿੰਘ ਗਰੇਵਾਲ ਭੋਲਾ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 06 Aug 2024

Last updated on: Aug 06, 2024, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ ਜਿਸ ਵਿੱਚ ਹਲਕੇ 'ਚ ਕਮਿਊਨਿਟੀ ਹਾਲ, ਹੈਲਥ ਕਲੱਬ ਅਤੇ ਹੋਰ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ ਗਰੇਵਾਲ ਨੇ ਬੈਠਕ ਦੌਰਾਨ ਹਲਕੇ ਅੰਦਰ ਬਣੀਆਂ ਮਾਰਕੀਟਾਂ, ਚੋਰਾਹਿਆਂ ਅਤੇ ਪਾਰਕਾਂ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਹਲਕੇ ਦੇ ਕਮਿਊਨਿਟੀ ਹਾਲ ਅਤੇ ਹਲਕੇ ਅੰਦਰ ਇੱਕ ਨਵੇਂ ਹੈਲਥ ਕਲੱਬ ਦਾ ਉਦਘਾਟਨ ਕੀਤਾ ਜਾਵੇਗਾ।

ਬੈਠਕ ਦੌਰਾਨ ਗਲਾਡਾ ਅਧਿਕਾਰੀਆਂ ਵੱਲੋਂ  ਭਰੋਸਾ ਦਿੱਤਾ ਗਿਆ ਹੈ ਕਿ ਇਹਨਾਂ ਕੰਮਾਂ ਦੀ ਜਲਦ ਹੀ ਸ਼ੁਰੂਆਤ ਕਰ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ਅੰਦਰ ਵੱਖ-ਵੱਖ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹਲਕੇ ਅੰਦਰ ਬਣ ਰਹੀਆਂ ਨਜਾਇਜ਼ ਕਲੋਨੀਆਂ ਸਬੰਧੀ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇ ਕੋਈ ਨਜਾਇਜ਼ ਕਲੋਨੀ ਬਣਾ ਰਿਹਾ ਹੈ ਤਾਂ ਉਸਨੂੰ ਪੂਰਨ ਤੌਰ ਤੇ ਬੰਦ ਕੀਤਾ ਜਾਵੇ।

ਵਿਧਾਇਕ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਇਮਾਨਦਾਰੀ ਰਾਜ ਦੇ ਨਾਲ ਨਾਲ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਉਣਾ ਹੈ। ਬੈਠਕ ਦੌਰਾਨ ਹਾਜ਼ਰ ਗਲਾਡਾ ਦੇ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਅੰਦਰ ਹੋਣ ਵਾਲੇ ਕੰਮਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਸਾਰੇ ਹੀ ਕੰਮਾਂ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD