Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਣ-ਮਹਾਂਉਤਸਵ ਤਹਿਤ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਤੇ ਐੱਸ. ਡੀ. ਐੱਮ. ਸ੍ਰੀ ਸਿਮਰਨਦੀਪ ਸਿੰਘ ਨੇ ਲਗਾਏ ਪੌਦੇ

“ਹਰਿਆ-ਭਰਿਆ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ

Dr. Kashmir Singh Sohal, Aam Aadmi Party, Aam Aadmi Party Punjab, AAP Punjab,Tarn Taran

Web Admin

Web Admin

5 Dariya News

ਤਰਨ ਤਾਰਨ , 06 Aug 2024

Last updated on: Aug 06, 2024, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵਣ-ਮਹਾਂਉਤਸਵ ਮਨਾਉਣ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ ਵਿਖੇ ਵਿਸ਼ੇਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਤੇ ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ ਵੱਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੌਦੇ ਲਗਾਏ ਗਏ।

ਵਣ-ਮਹਾਂਉਤਸਵ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ ਹੈ ਅਤੇ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ 65 ਤੋਂ 70 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸੀਜ਼ਨ ਦੌਰਾਨ ਲੱਗਭੱਗ 09 ਲੱਖ ਨਵੇਂ ਪੌਦੇ ਲਗਾਉਣ ਦਾ ਟੀਚਾ ਹੈ, ਜਿਸ ਵਿਚੋਂ 07 ਲੱਖ ਤੋਂ ਵੱਧ ਪੌਦੇ ਲਗਾਏ ਜਾ ਚੁੱਕੇ ਹਨ।

ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਰੁੱਖ ਧਰਤੀ ਉੱਪਰ ਜੀਵਨ ਦਾ ਅਧਾਰ ਹਨ ਅਤੇ ਧਰਤੀ ਉੱਪਰ ਜੀਵਨ ਬਣਿਆ ਰਹੇ ਇਸ ਲਈ ਰੁੱਖਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਜਿਸ ਤਰਾਂ ਨਾਲ ਬੇਤਹਾਸ਼ਾ ਰੁੱਖਾਂ ਦੀ ਕਟਾਈ ਹੋਈ ਹੈ ਉਸ ਨਾਲ ਆਲਮੀ ਤਪਸ ਵਿੱਚ ਵਾਧਾ ਹੋਇਆ ਹੈ ਅਤੇ ਕਈ ਤਰਾਂ ਦੇ ਮੌਸਮੀ ਵਿਗਾੜ ਆਏ ਹਨ।ਉਨ੍ਹਾਂ ਕਿਹਾ ਕਿ ਵਾਤਾਵਰਨ ਦੇ ਤਵਾਜ਼ਨ ਨੂੰ ਕਾਇਮ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਸਾਡੀ ਧਰਤੀ ਜੀਵਨਦਾਇਕ ਬਣੀ ਰਹੇ।

ਉਹਨਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਹਰਿਆ-ਭਰਿਆ ਪੰਜਾਬ” ਮੁਹਿੰਮ ਤਹਿਤ ਸਰਕਾਰੀ ਦਫ਼ਤਰਾਂ, ਵਿਦਿਅਕ ਅਦਾਰਿਆਂ ਅਤੇ ਹੋਰਨਾਂ ਜਥੇਬੰਦੀਆਂ ਨੂੰ ਇਸ ਵਾਤਾਵਰਣ ਪੱਖੀ ਉਪਰਾਲੇ ਵਿਚ ਵੱਧ ਤੋਂ ਵੱਧ ਪੌਦੇ ਲਗਾ ਕੇ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਮਾਨਸੂਨ ਦੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਰੁੱਖਾਂ ਦਾ ਸਭ ਤੋਂ ਵੱਧ ਯੋਗਦਾਨ ਹੈ, ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿਚੋਂ ਆਮ ਲੋਕਾਂ ਨੂੰ ਆਪਣੇ ਘਰਾਂ ਅਤੇ ਜਨਤਕ ਥਾਵਾਂ ਉੱਪਰ ਪੌਦੇ ਲਗਾਉਣ ਲਈ ਪੌਦੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੌਦੇ ਪ੍ਰਾਪਤ ਕਰਨ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

ਇਸ ਮੌਕੇ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸ੍ਰੀ ਨਿਰਮਲ ਸਿੰਘ ਨਾਇਬ ਤਹਿਸੀਲਦਾਰ, ਸ੍ਰੀ ਗੁਰਮੁਖ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤਰਨ ਤਾਰਨ ਅਤੇ ਸ੍ਰੀ ਸੱਤਪਾਲ ਸਿੰਘ ਸਟੈਨੋ ਤੋਂ ਇਲਾਵਾ ਤੋਂ ਪਤਵੰਤੇ ਵੀ ਹਾਜ਼ਰ ਸਨ।

 

Tags: Dr. Kashmir Singh Sohal , Aam Aadmi Party , Aam Aadmi Party Punjab , AAP Punjab , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD