Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਲੀ ਮਾਤਾ ਮੰਦਰ ਤੋਂ ਰੇਲਵੇ ਫਾਟਕ ਤੱਕ 79.23 ਲੱਖ ਦੀ ਲਾਗਤ ਨਾਲ ਜਲਦ ਹੋਵੇਗਾ ਸੜਕ ਦਾ ਨਿਰਮਾਣ-ਵਿਧਾਇਕ ਵਿਜੈ ਸਿੰਗਲਾ

ਰਮਦਿੱਤੇ ਵਾਲਾ ਚੌਂਕ, ਰਮਨ ਸਿਨੇਮਾ ਰੋਡ ਚੌਂਕ ਅਤੇ ਰਾਮ ਬਾਗ਼ ਰੋਡ ਚੌਂਕ ’ਚ 29 ਲੱਖ ਦੀ ਲਾਗਤ ਨਾਲ ਲਗਾਈਆਂ ਜਾਣਗੀਆਂ ਟਰੈਫਿਕ ਲਾਈਟਾਂ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 06 Aug 2024

Last updated on: Aug 06, 2024, 00:00 IST

ਨਗਰ ਕੌਂਸਲ ਮਾਨਸਾ ਵੱਲੋਂ ਸ਼ਹਿਰ ਵਿਚ ਹੋਣ ਵਾਲੇ ਕੰਮਾਂ ਨੂੰ ਲੈ ਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਥਾਨਕ ਸੰਤ ਹਰਚੰਦ ਸਿੰਘ ਲੌਂਗੋਵਾਲ ਲਾਇਬ੍ਰੇਰੀ ਵਿਖੇ ਮੀਟਿੰਗ ਕੀਤੀ। ਇਸ ਮੌਕੇ ਸੀਨੀਰ ਮੀਤ ਪ੍ਰਧਾਨ ਨਗਰ ਕੌਂਸਲ ਮਾਨਸਾ ਸੁਸ਼ੀਲ ਕੁਮਾਰ ਵੀ ਮੌਜੂਦ ਸਨ। 

ਵਿਧਾਇਕ ਸਿੰਗਲਾ ਨੇ ਦੱਸਿਆ ਕਿ ਸ਼ਹਿਰ ਅੰਦਰ ਸਥਿਤ ਕਾਲੀ ਮਾਤਾ ਮੰਦਰ ਤੋਂ ਲੈ ਕੇ ਰੇਲਵੇ ਫਾਟਕ ਤੱਕ 79.23 ਲੱਖ ਦੀ ਲਾਗਤ ਨਾਲ ਸੜਕ ਬਣਾਉਣ, ਰਮਦਿੱਤੇ ਵਾਲਾ ਚੌਂਕ ਅਤੇ ਰਮਨ ਸਿਨੇਮਾ ਰੋਡ ਚੌਂਕ ਅਤੇ ਰਾਮ ਬਾਗ਼ ਰੋਡ ਚੌਂਕ ਵਿੱਚ 29 ਲੱਖ ਦੀ ਲਾਗਤ ਨਾਲ ਟਰੈਫਿਕ ਲਾਈਟਾਂ ਲਗਾਉਣ ਦਾ ਸਮੂਹ ਕਾਊਂਸਲਰ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਹਾਜ਼ਰੀ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਸੀਵਰੇਜ ਦੀ ਸਮੱਸਿਆ ਨੂੰ ਦੇਖਦੇ ਹੋਏ 121.67 ਲੱਖ ਦੀ ਲਾਗਤ ਨਾਲ ਸੁਪਰ ਸ਼ਕਰ ਮਸ਼ੀਨ ਨਾਲ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੋਂ ਸੀਵਰੇਜ ਦੀ ਸਫ਼ਾਈ ਕਰਵਾਈ ਜਾਵੇਗੀ ਅਤੇ ਬੰਦ ਪਏ ਸੀਵਰੇਜ਼ ਨੂੰ ਇਸ ਮਸ਼ੀਨ ਦੀ ਮਦਦ ਨਾਲ ਖੋਲਿ੍ਹਆ ਜਾਵੇਗਾ ਅਤੇ ਵੱਖ ਵੱਖ ਥਾਵਾਂ ’ਤੇ ਰੀਚਾਰਜ ਵੈੱਲ ਬਣਾਉਣ ’ਤੇ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਡਰ ਬਰਿੱਜ ਵਿੱਚ ਬਰਸਾਤ ਦੇ ਪਾਣੀ ਨੂੰ ਬਾਹਰ ਕੱਢਣ ਲਈ ਸਲਜ ਪੰਪ ਅਤੇ ਮੋਟਰਾਂ ਲਾਉਣ ਲਈ ਵਿਚਾਰ ਕੀਤੀ ਗਈ। 

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਕਈ ਥਾਵਾਂ ਜਿਵੇਂ ਪੁਲੀਆਂ, ਇੰਟਰਲੋਕਿੰਗ ਗਲੀਆਂ, ਸੜਕਾਂ ਆਦਿ ਦੀ 25 ਲੱਖ ਦੀ ਲਾਗਤ ਨਾਲ ਰਿਪੇਅਰ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਮਾਨਸਾ ਦੇ ਸੈਂਟਰਲ ਪਾਰਕ ’ਚ ਬਣੀ ਜਨਤਕ ਲਾਇਬਰੇਰੀ ਵਿੱਚ ਕਿਤਾਬਾਂ, ਪੇਂਟਿੰਗ ਅਤੇ ਸਟੇਸ਼ਨਰੀ ਦੇ ਸਮਾਨ ਲਈ 05 ਲੱਖ ਦੀ ਪ੍ਰਵਾਨਗੀ ਰਿਪੋਰਟ ਪੇਸ਼ ਕੀਤੀ ਗਈ। ਸ਼ਹਿਰ ਦੀਆਂ ਵੱਖ ਵੱਖ ਥਾਵਾਂ ’ਤੇ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਸ ਮੌਕੇ ਸਮੂਹ ਮਿਊਂਸਪਲ ਕਾਊਂਸਲਰ ਅਤੇ ਨਗਰ ਕੌਂਸਲ ਦੇ ਜੇ.ਈ. ਹਾਜ਼ਰ ਸਨ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD