Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖਰੜ ਅਦਾਲਤੀ ਕੰਪਲੈਕਸ ਵਿਖੇ ‘ਏਕ ਪੌਦਾ ਮਾਂ ਕੇ ਨਾਮ’ ਥੀਮ ’ਤੇ ਕੰਮ ਕਰਦੇ ਹੋਏ ਸੈਸ਼ਨ ਜੱਜ ਅਤੁਲ ਕਸਾਣਾ ਨੇ ਪੌਦੇ ਲਾਏ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਰਿਆਲੀ ਨੂੰ ਵਧਾਉਣ ਲਈ ਪੌਦੇ ਲਗਾਉਣ ਵਿੱਚ ਯੋਗਦਾਨ ਪਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ

Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Sub Divisional Court Complex Kharar, Van Mahotsav, Atul Kasana, Kharar, Kharar News, News of Kharar, Kharar Updates

Web Admin

Web Admin

5 Dariya News

ਐਸ.ਏ.ਐਸ.ਨਗਰ , 06 Aug 2024

Last updated on: Aug 06, 2024, 00:00 IST

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 30 ਸਤੰਬਰ 2024 ਤੱਕ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਲਈ 1 ਜੁਲਾਈ 2024 ਤੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਅੱਜ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਅਤੁਲ ਕਸਾਣਾ ਨੇ ਅੱਜ ਸਬ ਡਵੀਜ਼ਨਲ ਕੋਰਟ ਕੰਪਲੈਕਸ, ਖਰੜ ਵਿਖੇ ਪੌਦਾ ਲਗਾਇਆ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਣਾ ਨੇ ਦੱਸਿਆ ਕਿ 'ਵਣ ਮਹੋਤਸਵ' ਹਰ ਸਾਲ ਜੁਲਾਈ ਦੇ ਪਹਿਲੇ ਹਫ਼ਤੇ ਮਨਾਇਆ ਜਾਂਦਾ ਹੈ। ‘ਵਣ ਮਹੋਤਸਵ’ 2024 ਦਾ ਥੀਮ “ਏਕ ਪੌਦਾ ਮਾਂ ਕੇ ਨਾਮ” ਹੈ ਜੋ ਸਾਡੀ ਆਪਣੀ ਪਿਆਰੀ ਮਾਂ ਜੋ ਕਿ ਉਮੀਦ, ਕੁਰਬਾਨੀ, ਆਸਰਾ ਅਤੇ ਇੱਕ ਰੁੱਖ ਦੇ ਸਮਾਨ ਅਸੀਸਾਂ ਦਾ ਪ੍ਰਤੀਕ ਹੈ, ਦੇ ਨਾਮ ‘ਤੇ ਇੱਕ ਰੁੱਖ ਲਗਾਉਣ ਦਾ ਸੰਦੇਸ਼ ਦਿੰਦਾ ਹੈ। 

ਉਨ੍ਹਾਂ ਨੇ ਸਾਰਿਆਂ ਨੂੰ ਇਸ ਮਾਨਸੂਨ ਵਿੱਚ ਆਪਣੇ ਪਿਆਰਿਆਂ ਦੀ ਯਾਦ ਵਿੱਚ ਇੱਕ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਅਸੀਂ ਇੱਕ ਰੁੱਖ ਦਾ ਪਾਲਣ ਪੋਸ਼ਣ ਕਰਕੇ ਉਨ੍ਹਾਂ ਨੂੰ ਯਾਦ ਕਰ ਸਕੀਏ। ਉਨ੍ਹਾਂ ਜ਼ਿਲ੍ਹਾ/ਉਪ ਮੰਡਲ ਅਦਾਲਤਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾਲਤਾਂ ਵਿੱਚ ਆਉਣ ਵਾਲੇ ਵਕੀਲਾਂ ਅਤੇ ਆਮ ਲੋਕਾਂ ਨੂੰ ਵੀ ਘੱਟੋ ਘੱਟ ਇੱਕ ਰੁੱਖ ਲਗਾ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਸ੍ਰੀਮਤੀ ਪਾਰੁਲ, ਇੰਚਾਰਜ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਚੇਅਰਪਰਸਨ, ਉਪ-ਮੰਡਲ ਕਾਨੂੰਨੀ ਸੇਵਾਵਾਂ ਕਮੇਟੀ, ਖਰੜ ਨੇ ਦੱਸਿਆ ਕਿ ਇਹ ਬੂਟੇ ਵੱਧ ਰਹੇ ਉਦਯੋਗੀਕਰਨ, ਸ਼ਹਿਰੀਕਰਨ ਅਤੇ ਦਰੱਖਤਾਂ ਦੀ ਵੱਡੇ ਪੱਧਰ 'ਤੇ ਕਟਾਈ ਕਾਰਨ ਪੈਦਾ ਹੋਏ ਆਲਮੀ ਤਪਸ਼ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਲਗਾਏ ਗਏ ਹਨ। ਇਸ ਦੇ ਨਾਲ ਹੀ ਬਾਰ ਐਸੋਸੀਏਸ਼ਨ ਖਰੜ, ਜੰਗਲਾਤ ਵਿਭਾਗ ਪੰਜਾਬ ਅਤੇ ਹੋਰ ਗੈਰ-ਸਰਕਾਰੀ ਸੰਸਥਾਵਾਂ ਦੇ ਮੈਂਬਰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋਏ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Sub Divisional Court Complex Kharar , Van Mahotsav , Atul Kasana , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD