Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਸਮੂਹ ਅਧਿਕਾਰੀ ਤੇ ਕਰਮਚਾਰੀ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ

Sandeep Kumar, DC Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 07 Aug 2024

Last updated on: Aug 07, 2024, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰ ਤਾਰਨ ਵਿਖੇ ਆਜ਼ਾਦੀ ਦਿਹਾੜੇ ਦੇ ਮੌਕੇ 15 ਅਗਸਤ, 2024 ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਚੱਲ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਪੀ. ਹੈੱਡਕੁਆਟਰ ਕੰਵਲਜੀਤ ਸਿੰਘ, ਸਿਵਲ ਸਰਜਨ ਡਾ. ਭਰਤ ਭੂਸ਼ਣ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਨਵਕੀਰਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਐਨ. ਸੀ. ਸੀ., ਹੋਮਗਾਰਡ, ਗਰਲਜ਼ ਗਾਈਡ, ਸਕਾਊਟਸ ਆਦਿ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਰਿਹਰਸਲਾਂ 9, 10 ਅਤੇ 12 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਣਗੀਆਂ ਅਤੇ ਸਮਾਗਮ ਸਬੰਧੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ ।

ਇਸ ਮੌਕੇ ਉਹਨਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਇਹ ਵੀ ਕਿਹਾ ਕਿ ਸਮਾਗਮ ਤੋਂ ਪਹਿਲਾਂ ਅਤੇ ਬਾਅਦ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਢੁੱਕਵੇਂ ਬੰਦੋਬਸਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ।ਡਿਪਟੀ ਕਮਿਸ਼ਨਰ ਨੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲਾ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਆਰਜ਼ੀ ਪਖਾਨੇ ਆਦਿ ਸਮੇਤ ਸਮੁੱਚੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਹੋਣੇ ਚਾਹੀਦੇ ਹਨ, ਜਿਸ ਦੇ ਲਈ ਸੀਨੀਅਰ ਅਧਿਕਾਰੀ ਖੁਦ ਇੰਤਜ਼ਾਮਾਂ ਦੀ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਇਸ ਮੌਕੇ ਸਿਵਲ ਸਰਜਨ ਨੂੰ ਸਮਾਗਮ ਵਾਲੇ ਸਥਾਨ ’ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਆਉਣ ਵਾਲੇ ਲੋਕਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਦਿਆਂ ਸੁਖਾਲੀ ਐਂਟਰੀ, ਪਾਰਕਿੰਗ ਆਦਿ ਦੇ ਢੁੱਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਹਨਾਂ ਕਿਹਾ ਕਿ ਸਮੂਹ ਅਧਿਕਾਰੀ ਤੇ ਕਰਮਚਾਰੀ ਰਾਸ਼ਟਰੀ ਮਹੱਤਤਾ ਵਾਲੇ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ।

 

Tags: Sandeep Kumar , DC Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD