Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕਰਵਾਈ ਸਨਤਕਾਰਾਂ ਅਤੇ ਬੇਲਰ ਮਾਲਕਾਂ ਦੀ ਮੀਟਿੰਗ

ਇਸ ਵਾਰ ਨਹੀਂ ਸਾੜਨ ਦਿੱਤੀ ਜਾਵੇਗੀ ਝੋਨੇ ਦੀ ਪਰਾਲੀ - ਡਿਪਟੀ ਕਮਿਸ਼ਨਰ

 Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 07 Aug 2024

Last updated on: Aug 07, 2024, 00:00 IST

ਆ ਰਹੇ ਝੋਨੇ ਦੀ ਕਟਾਈ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਸਨਤਕਾਰਾਂ ਅਤੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਵਾਲੇ ਬੇਲਰਾਂ ਦੇ ਮਾਲਕਾਂ ਦੀ ਆਹਮੋ ਸਾਹਮਣੀ ਗੱਲਬਾਤ ਕਰਵਾਈ ਤਾਂ ਜੋ ਦੋਵੇਂ ਧਿਰਾਂ ਇਸ ਸੀਜਨ ਵਿੱਚ ਪਰਾਲੀ ਨੂੰ ਸਹੀ ਢੰਗ ਨਾਲ ਵਰਤੋਂ ਵਿੱਚ ਲਿਆ ਸਕਣ।

ਸ਼੍ਰੀ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਰਾਲੀ ਪ੍ਰਬੰਧਨ ਨੂੰ ਪ੍ਰਮੁਖਤਾ ਨਾਲ ਲੈ ਰਹੀ ਹੈ ਅਤੇ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉੱਤੇ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰੀ ਉਪਰਾਲਿਆਂ ਦਾ ਲਾਭ ਤਾਂ ਮਿਲ ਸਕਦਾ ਹੈ ਜੇਕਰ ਇਸ ਸਾਂਭੀ ਹੋਈ ਪਰਾਲੀ ਨੂੰ ਸਾਡੇ ਸਨਤਕਾਰ ਬਾਲਣ ਜਾਂ ਹੋਰ ਕਿਸੇ ਰੂਪ ਵਿੱਚ ਵਰਤੋਂ ਲਈ ਲਿਆਉਣ।

ਉਨਾ ਕਿਹਾ ਕਿ ਸਾਡੇ ਕੋਲ ਵੱਡੀ ਇੰਡਸਟਰੀ ਮੌਜੂਦ ਹੈ ਬੇਲਰ ਵੀ ਮੌਜੂਦ ਹਨ ਪਰ ਫਿਰ ਵੀ ਕਿਧਰੇ ਆਪਸੀ ਤਾਲਮੇਲ ਦੀ ਘਾਟ ਕਾਰਨ ਪਰਾਲੀ ਦਾ ਸਹੀ ਪ੍ਰਬੰਧ ਫਿਲਹਾਲ ਨਹੀਂ ਸੀ ਹੋ ਰਿਹਾ। ਇਸ ਲਈ ਅੱਜ ਦੋਹਾਂ ਧਿਰਾਂ ਨੂੰ ਆਹਮੋ ਸਾਹਮਣੇ ਬਿਠਾ ਕੇ ਸਿੱਧੀ ਗੱਲਬਾਤ ਵਿੱਚ ਪਰਾਲੀ ਪ੍ਰਬੰਧਨ ਦਾ ਮਸਲਾ ਵਿਚਾਰਿਆ ਗਿਆ ਹੈ। ਉਹਨਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਆ ਰਹੇ ਝੋਨੇ ਦੇ ਸੀਜਨ ਵਿੱਚ ਕਿਸੇ ਵੀ ਕਿਸਾਨ ਨੂੰ ਪਰਾਲੀ ਨਹੀਂ ਸਾੜਨ ਦਿੱਤੀ ਜਾਵੇਗੀ ਬਲਕਿ ਸਾਡੇ ਵੱਲੋਂ ਬੇਲਰ ਜਾਂ ਸੁਪਰ ਸੀਡਰ ਵਰਗੇ ਮਸ਼ੀਨਾਂ ਮੌਜੂਦ ਰਹਿਣਗੀਆਂ।

ਜਿਨਾਂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਦੀ ਸਾਂਭ ਸੰਭਾਲ ਕਰ ਸਕੇਗਾ। ਉਹਨਾਂ ਸਨਤਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਪਰਾਲੀ ਨੂੰ ਬਾਲਣ ਦੇ ਰੂਪ ਵਿੱਚ ਵਰਤਣ ਲਈ ਆਪਣੇ ਆਪਣੇ ਪਲਾਂਟ ਲਗਾਉਣ ਤਾਂ ਕਿ ਮੁਫਤ ਵਿੱਚ ਮਿਲਣ ਵਾਲਾ ਇਹ ਬਾਲਣ ਵਰਤੋਂ ਵਿੱਚ ਲਿਆਂਦਾ ਜਾ ਸਕੇ। ਇਸ ਮੌਕੇ ਸਨਤਕਾਰਾਂ ਨੇ ਆਪਣੇ ਵੱਲੋਂ ਲਗਾਏ ਜਾ ਰਹੇ ਪਲਾਂਟਾਂ ਦੇ ਵੇਰਵੇ ਡਿਪਟੀ ਕਮਿਸ਼ਨਰ ਨਾਲ ਸਾਂਝੇ ਕਰਦੇ ਦੱਸਿਆ ਕਿ ਉਹ ਭਵਿੱਖ ਵਿੱਚ ਪਰਾਲੀ ਨੂੰ ਵਰਤਣ ਲਈ ਵੱਡੇ ਪੱਧਰ ਉੱਤੇ ਵੱਖਰੇ ਪਲਾਂਟ ਲਗਾ ਰਹੇ ਹਨ ਤਾਂ ਜੋ ਇਸ ਨੂੰ ਊਰਜਾ ਪੈਦਾ ਕਰਨ ਦੇ ਕੰਮ ਵਿੱਚ ਲਿਆਂਦਾ ਜਾ ਸਕੇ।

ਇਸ ਮੌਕੇ ਹਾਜ਼ਰ ਬੇਲਰ ਮਾਲਕਾਂ ਨੇ ਵੀ ਅੰਮ੍ਰਿਤਸਰ ਜਿਲੇ ਵਿੱਚ ਜਿੱਥੇ ਕਿ ਝੋਨੇ ਦੀ ਕਟਾਈ ਪਹਿਲਾਂ ਸ਼ੁਰੂ ਹੁੰਦੀ ਹੈ, ਵਿੱਚ ਕੰਮ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਹਾਜ਼ਰ ਕੁਝ ਕਿਸਾਨਾਂ ਨੇ ਵੀ ਆਪਣਾ ਮਸ਼ਵਰਾ ਦਿੰਦੇ ਦੱਸਿਆ ਕਿ ਜਿੰਨਾ ਵੀ ਕਿਸਾਨਾਂ ਨੇ ਪਰਾਲੀ ਨੂੰ ਖੇਤਾਂ ਵਿੱਚ ਵਾਹਿਆ ਹੈ ਜਾਂ ਸੁਪਰ ਸੀਡਰ ਦੀ ਮਦਦ ਨਾਲ ਕਣਕ ਬੀਜੀ ਹੈ ਉਹਨਾਂ ਨੂੰ ਇੱਕ ਤਾਂ ਝਾੜ ਵੱਧ ਮਿਲਿਆ ਹੈ ਦੂਸਰਾ ਉਹਨਾਂ ਦਾ ਖਰਚਾ ਘੱਟ ਆਇਆ ਹੈ। ਜਿਸ ਨਾਲ ਵੱਧ ਮੁਨਾਫਾ ਕਿਸਾਨਾਂ ਨੂੰ ਹੋਇਆ ਹੈ।

ਇਸ ਮੌਕੇ ਆਈ ਏ ਐਸ ਅਧਿਕਾਰੀ ਸ੍ਰੀਮਤੀ ਸੋਨਮ, ਮੁੱਖ ਖੇਤੀਬਾੜੀ ਅਧਿਕਾਰੀ ਤਜਿੰਦਰ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਸੁਖਦੇਵ ਸਿੰਘ, ਸਨਤਕਾਰ ਕਮਲ ਡਾਲਮੀਆ, ਰਾਣਾ ਸ਼ੂਗਰ ਮਿੱਲ, ਓਸੀਐਮ ਮਿੱਲ ਦੇ ਮੁੱਖ ਅਧਿਕਾਰੀ ਅਤੇ ਹੋਰ ਅਦਾਰਿਆਂ ਦੇ ਮਾਲਕ ਅਤੇ ਮਨੇਜ਼ਰ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD