Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਹਰਸਿਮਰਤ ਕੌਰ ਬਾਦਲ ਨੇ ਫਾਈਨਾਂਸ ਬਿੱਲ ਨੂੰ ਟੈਕਸ ਟ੍ਰੈਪ ਬਿੱਲ ਦਿੱਤਾ ਕਰਾਰ ਜੋ ਕਾਰਪੋਰੇਟ ਜਗਤ ’ਤੇ ਮਿਹਰਬਾਨ

ਕਿਹਾ ਕਿ ਚੰਡੀਗੜ੍ਹ ਵਿਚ 1970 ਤੋਂ ਹੁਣ ਤੱਕ ਹੋਈ ਆਮਦਨ ਵਾਪਸ ਮੋੜੀ ਜਾਵੇ ਕਿਉਂਕਿ ਯੂ ਟੀ ਨੂੰ ਪੰਜਾਬ ਹਵਾਲੇ ਨਹੀਂ ਕੀਤਾ ਗਿਆ

Harsimrat Kaur Badal, Shiromani Akali Dal, SAD, Akali Dal, Bathinda

5 Dariya News

5 Dariya News

5 Dariya News

ਚੰਡੀਗੜ੍ਹ , 07 Aug 2024

Last updated on: Aug 07, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਫਾਈਨਾਂਸ ਬਿੱਲ 2024 ਨੂੰ ਟੈਕਸ ਟ੍ਰੈਪ ਬਿੱਲ ਕਰਾਰ ਦਿੱਤਾ ਤੇ ਕਿਹਾ ਕਿ ਇਹ ਕਾਰਪੋਰੇਟ ਜਗਤ ’ਤੇ ਮਿਹਰਬਾਨ ਹੈ ਤੇ ਦਰਮਿਆਨੇ ਤੇ ਲਘੂ ਉਦਯੋਗਾਂ ਦੇ ਨਾਲ-ਨਾਲ ਆਮ ਆਦਮੀ ਦੀ ਕੀਮਤ ’ਤੇ ਅਜਿਹਾ ਕੀਤਾ ਗਿਆ ਹੈ।ਉਹਨਾਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ 1970 ਤੋਂ ਪੈਦਾ ਹੋਈ ਸਾਰੀ ਆਮਦਨ ਪੰਜਾਬ ਹਵਾਲੇ ਕੀਤੇ ਜਾਣ ਦੀ ਵੀ ਮੰਗ ਕੀਤੀ ਕਿਉਂਕਿ ਕੇਂਦਰ ਸਰਕਾਰ ਇਕਰਾਰ ਕਰਨ ਦੇ ਬਾਵਜੂਦ ਵੀ ਇਸਨੂੰ ਪੰਜਾਬ ਹਵਾਲੇ ਨਹੀਂ ਕਰ ਸਕੀ। 

ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਵਪਾਰ ਵਾਸਤੇ ਖੋਲ੍ਹੀਆਂ ਜਾਣ।ਲੋਕ ਸਭਾ ਵਿਚ ਫਾਈਨਾਂਸ ਬਿੱਲ ’ਤੇ ਚਰਚਾ ਵਿਚ ਭਾਗ ਲੈਂਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਬਿੱਲ ਵਿਚ ਕਿਸੇ ਨੂੰ ਬਖਸ਼ਿਆ ਨਹੀਂ ਗਿਆ। ਭਾਵੇਂ ਤੁਸੀਂ ਪੈਸਾ ਕਮਾਉਂਦੇਹੋ,  ਪੈਸਾ ਖਰਚ ਕਰਦੇ ਹੋ ਜਾਂ ਨਿਵੇਸ਼ ਕਰਦੇ ਹੋ, ਤੁਹਾਨੂੰ ਟੈਕਸ ਭਰਨਾ ਪਵੇਗਾ। 

ਉਹਨਾਂ ਕਿਹਾ ਕਿ ਦੂਜੇ ਪਾਸੇ ਬਿੱਲ ਕਾਰਪੋਰੇਟ ਜਗਤ ’ਤੇ ਮਿਹਰਬਾਨ ਹੈ ਜਿਸ ਲਈ ਟੈਕਸ 45 ਫੀਸਦੀ ਤੋਂ ਘਟਾ ਕੇ 35 ਫੀਸਦੀ ਕੀਤਾ ਗਿਆ ਤੇ ਸਟਾਰਟਅਪਸ ਲਈ ਐਂਗਲ ਟੈਕਸ ਵਾਪਸ ਲੈ ਲਿਆ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਕਾਰਪੋਰਟ ਟੈਕਸ 25 ਫੀਸਦੀ ਤੈਅ ਕੀਤਾ ਗਿਆ ਤੇ ਛੋਟੇ ਨਿਵੇਸ਼ਕਾਰ ਜੋ ਭਾਈਵਾਲੀ ਕਰਦੇ ਹਨ ਅਤੇ ਮਾਲਕੀ ਵਾਲੀਆਂ ਫਰਮਾਂ ਲਈ ਟੈਕਸ 30 ਫੀਸਦੀ ਤੈਅ ਕੀਤਾ ਗਿਆ ਹੈ।

ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਿਹਨਾਂ ਕੋਲ ਸਰੋਤ ਹਨ ਤੇ ਜਿਹਨਾਂ ਕੋਲ ਨਹੀਂ ਹਨ, ਉਹਨਾਂ ਵਿਚਾਲੇ ਪਾੜਾ ਨਾ ਵਧਾਇਆ ਜਾਵੇ ਅਤੇ ਕਿਹਾ ਕਿ ਐਮ ਐਸ ਐਮ ਈਜ਼ ਵੱਲੋਂ ਆਮਦਨ ਕਰ ਟੈਕਸ ਦੀ ਧਾਰਾ 43 ਬੀ ਜਿਸ ਤਹਿਤ ਵਪਾਰੀ ਐਮ ਐਸ ਐਮ ਈਜ਼ ਤੋਂ ਖਰੀਦੇ ਸਮਾਨ ਤੇ ਸੇਵਾਵਾਂ ’ਤੇ ਕੀਤੇ ਖਰਚ ਲਈ ਡਿਡਕਸ਼ਨ ਹਾਸਲ ਕਰਦੇ ਹਨ ਪਰ ਨਿਸ਼ਚਿਤ ਸਮੇਂ ਵਿਚ ਅਦਾਇਗੀ ਨਾ ਹੋਣ ’ਤੇ ਇਹ ਮੌਕਾ ਗੁਆ ਬੈਠਦੇ ਹਨ, ਨੂੰ ਖਤਮ ਕਰਨ ਦੀ ਮੰਗ ਵੀ ਸਵੀਕਾਰ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਆਪਣੇ ਲੁਧਿਆਣਾ ਦੌਰੇ ਦੌਰਾਨ ਭਰੋਸਾ ਦੁਆਇਆ ਸੀ ਕਿ ਇਹ ਮੰਗ ਸਵੀਕਾਰ ਕੀਤੀ ਜਾਵੇਗੀ।

ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਐਮ ਐਸ ਐਮ ਈਜ਼ ਨੂੰ ਮਿਲਦੀ ਕਰਜ਼ਾ ਲਿਮਟ ’ਤੇ 15 ਲੱਖ ਰੁਪਏ ਦੀ ਸਬਸਿਡੀ ਵੀ ਵਾਪਸ ਲੈ ਲਈ ਗਈ ਹੈ। ਉਹਨਾਂ ਮੰਗ ਕੀਤੀ ਕਿ ਐਮ ਐਸ ਐਮ ਈਜ਼ ਵੱਲੋਂ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਮੇਲਿਆਂ ਵਿਚ ਭਾਗ ਲੈਣ ’ਤੇ ਮਿਲਦੀ 85 ਤੋਂ 90 ਫੀਸਦੀ ਸਬਸਿਡੀ ਵਾਪਸ ਨਾ ਲਈ ਜਾਵੇ।ਸਰਦਾਰਨੀ ਬਾਦਲ ਨੇ ਸਿਹਤ ਤੇ ਜੀਵਨ ਬੀਮਾ ਪ੍ਰੀਮੀਅਮ ’ਤੇ ਟੈਕਸ ਲਗਾਉਣ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਅਤਿਵਾਦ ਨਾਲੋਂ ਘੱਟ ਨਹੀਂ ਤੇ ਇਹ ਵਿਅਕਤੀ ਦੇ ਸੰਵਿਧਾਨਕ ਅਧਿਕਾਰ ਦੀ ਉਲੰਘਣਾ ਹੈ। 

ਉਹਨਾਂ ਨੇ ਭਾੜਿਆਂ ਵਿਚ ਸਮਾਨਤਾ ਲਿਆਉਣ ਦੀ ਮੰਗ ਕਰਦਿਆਂ ਕਿਹਾ ਕਿ ਜਿਹੜੇ ਰਾਜ ਲੈਂਡ ਲਾਕ ਹਨ, ਉਹ ਮੁਕਾਬਲੇ ਵਾਲੀਆਂ ਦਰਾਂ ’ਤੇ ਉਤਪਾਦਨ ਨਹੀਂ ਕਰ ਸਕਦੇ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਸਾਈਕਲ ਉਦਯੋਗ ਨੂੰ ਤਕਨੀਕੀ ਅਪਗ੍ਰੇਡ ਵਾਸਤੇ ਉਤਸ਼ਾਹਿਤ ਭੱਤਿਆਂ ਦੀ ਘਾਟ ਕਾਰਣ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ।

ਉਹਨਾਂ ਨੇ ਖੇਤੀਬਾੜੀ ਸੰਦਾਂ ’ਤੇ ਟੈਕਸਾਂ ਨੂੰ ਹਟਾਉਣ ਜਾਂ ਤਰਕਸੰਗਤ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਉਹਨਾਂ ਨੂੰ ਐਮ ਐਸ ਪੀ ਪ੍ਰਦਾਨ ਕਰਨ ਵਿਚ ਨਾਕਾਮ ਰਹੀ ਹੈ ਅਤੇ ਖੇਤੀਬਾੜੀ ਸੰਦਾਂ ’ਤੇ ਟੈਕਸਾਂ ਨਾਲ ਕਿਸਾਨਾਂ ਨੂੰ ਹੋਰ ਮਾਰ ਪੈ ਰਹੀ ਹੈ। ਉਹਨਾਂ ਨੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੇ ਜਾਲ ਦੀ ਵੀ ਗੱਲ ਕੀਤੀ ਅਤੇ ਕਿਹਾ ਕਿ ਸੂਬੇ ਸਿਰ ਅੱਠ ਸਾਲਾਂ ਵਿਚ ਕਰਜ਼ਾ ਇਕ ਲੱਖ ਕਰੋੜ ਰੁਪਏ ਵੱਧ ਗਿਆ ਹੈ ਜੋ ਕਿ ਕੁੱਲ ਘਰੇਲੂ ਉਤਪਾਦ ਦਾ 47 ਫੀਸਦੀ ਬਣਦਾ ਹੈ।

 

Tags: Harsimrat Kaur Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD