Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਭਾਰਤੀ ਰਾਸ਼ਟਰੀ ਰਾਜ ਮਾਰਗ ਅਥਾਰਟੀ ਨੂੰ ਬਸ ਸਟੈਂਡ ਦੀ ਉਸਾਰੀ ਦੌਰਾਨ ਹੀ ਸਰਵਿਸ ਰੋਡ ਬਣਾਉਣ ਦੀ ਹਿਦਾਇਤ ਕੀਤੀ

ਡਿਪਟੀ ਕਮਿਸ਼ਨਰ ਨੇ ਬਾਈ ਪਾਸ ‘ਤੇ ਉਸਾਰੀ ਅਧੀਨ ਨਵੇਂ ਬੱਸ ਸਟੈਂਡ ਦੇ ਚੱਲ ਰਹੇ ਕਾਰਜ ਦਾ ਕੀਤਾ ਨਿਰੀਖਣ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 08 Aug 2024

Last updated on: Aug 08, 2024, 00:00 IST

ਸ਼ਹਿਰ ਵਾਸੀਆਂ ਨੂੰ ਜਨਤਕ ਟ੍ਰਾਂਸਪੋਰਟ ਸਬੰਧਿਤ ਸੇਵਾਵਾਂ ਜਲਦ ਸੰਪੂਰਨ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਈ ਪਾਸ ਉਤੇ ਉਸਾਰੀ ਅਧੀਨ ਨਵੇਂ ਬੱਸ ਸਟੈਂਡ ਦਾ ਹੁਣ ਕੀਤੇ ਗਏ ਕਾਰਜ ਦੀ ਸਮੀਖਿਆ ਕਰਨ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਭਾਰਤੀ ਰਾਸ਼ਟਰੀ ਰਾਜ ਮਾਰਗ ਅਥਾਰਟੀ ਨੂੰ ਬਸ ਸਟੈਂਡ ਦੀ ਉਸਾਰੀ ਦੌਰਾਨ ਹੀ ਸਰਵਿਸ ਰੋਡ ਬਣਾਉਣ ਦੀ ਕਾਰਗੁਜ਼ਾਰੀ ਨੂੰ ਮੁਕੰਮਲ ਕਰਨ ਦੀ ਹਿਦਾਇਤ ਕੀਤੀ ਤਾਂ ਜੋ ਟ੍ਰੈਫਿਕ ਮੈਨੇਜਮੈਂਟ ਦੇ ਪੁੱਖਤਾ ਪ੍ਰਬੰਧ ਕੀਤੇ ਜਾ ਸਕਣ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੋਂ ਹੁਣ ਤੱਕ ਕੀਤੇ ਗਏ ਕੰਮਾਂ ਦਾ ਵਿਸਥਾਰਪੂਰਵਕ ਵੇਰਵਾ ਲਿਆ ਅਤੇ ਹਦਾਇਤ ਕੀਤੀ ਕਿ ਬੱਸ ਸਟੈਂਡ ਦੇ ਕੰਮ ਨੂੰ ਨਿਯਮਾਂ ਅਧੀਨ ਮਿਆਰੀ ਤਰੀਕੇ ਨਾਲ ਕੀਤਾ ਜਾਵੇ। ਜਿਸ ਉਪਰੰਤ ਉਨ੍ਹਾਂ ਪੀਣ ਵਾਲੇ ਪਾਣੀ ਲਈ ਟਿਊਬਵੈਲ ਅਤੇ ਸੀਵਰੇਜ ਕਨੈਕਸ਼ਨ ਦੇ ਕਾਰਜਾਂ ਵਿਚ ਤੇਜੀ ਲਿਆਉਣ ਲਈ ਕਿਹਾ।

ਉਨ੍ਹਾਂ ਐਨ ਐਚ ਆਈ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਬਸ ਸਟੈਂਡ ਦੇ ਰਸਤਿਆਂ ਦੇ ਡਿਜ਼ਾਇਨ ਨੂੰ ਇਸ ਤਰ੍ਹਾਂ ਤਿਆਰ ਕੀਤਾ ਜਾਵੇ ਕਿ ਉਥੋਂ ਦੇ ਬਾਕੀ ਆਵਾਜਾਈ ਨੂੰ ਟ੍ਰੈਫਿਕ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਰੂਪਨਗਰ ਵਿਖੇ ਬੱਸ ਸਟੈਂਡ ਦੀ ਸੇਵਾ ਨਾ ਹੋਣ ਕਾਰਨ ਆਮ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਨ੍ਹਾਂ ਹਲਾਤਾਂ ਦੇ ਮੱਦੇਨਜ਼ਰ ਵਿਚ ਰੱਖਦੇ ਹੋਏ ਬੱਸ ਸਟੈਂਡ ਨਾਲ ਸਬੰਧਿਤ ਹਰ ਕਾਰਜ ਨੂੰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰਨਾ ਯਕੀਨੀ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਨਵ ਉਸਾਰੇ ਜਾ ਰਹੇ ਬੱਸ ਸਟੈਂਡ ਦੀਆਂ ਸੇਵਾਵਾਂ ਜਲਦ ਤੋਂ ਜਲਦ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਦਵਿੰਦਰ ਕੁਮਾਰ, ਐਕਸੀਅਨ ਐਨਐਚਡੀ ਬੀ ਐੱਸ ਭਾਰਦਵਾਜ, ਐਕਸੀਅਨ ਜਲ ਸਪਲਾਈ ਮਾਈਕਲ, ਜੇਈ ਕਰਨ ਪੂਰੀ, ਐੱਸ ਡੀ ਈ ਅਨੰਦ ਸੈਣੀ,ਐਸਡੀਓ ਇਮਪਰੂਵਮੈਂਟ ਟਰਸਟ ਕੁਲਵਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD