Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸਿ਼ਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਫਾਈਨਲ ਨਾਟਕ ਮੁਕਾਬਲਿਆਂ ਦਾ ਅਯੋਜਨ- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 Aug 2024

Last updated on: Aug 08, 2024, 00:00 IST

ਨਸਿ਼ਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਨਾਟਕਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ,ਇਸ ਸਬੰਧ ਵਿੱਚ ਜਿ਼ਲ੍ਹਾ ਪੱਧਰੀ ਨਸਿ਼ਆਂ ਵਿਰੁੱਧ ਨਾਟਕ ਮੁਕਾਬਲੇ ਜਿ਼ਲ੍ਹਾ ਰੈਡ ਕਰਾਸ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤੇ ਗਏ, ਇਹਨਾਂ ਨਾਟਕ ਮੁਕਾਬਲਿਆਂ ਦੀ ਪ੍ਰਧਾਨਗੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ, ਇਸ ਮੌਕੇ ਤੇ ਪੰਜਾਬੀ ਸਿਨੇਮਾ ਜਗਤ ਦੇ ਕਲਾਕਾਰ ਸ੍ਰੀ ਗੁੱਗੂ ਗਿੱਲ ਨੇ ਵਿਸ਼ੇਸ਼ ਤੌਰ ਤੇ ਸਿਰਕਿਤ ਕੀਤੀ।

ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਨਸ਼ਾ ਇੱਕ ਕੈਂਸਰ ਦੀ ਤਰ੍ਹਾਂ ਹੈ, ਜੋ ਅੰਦਰੋਂ-ਅੰਦਰ ਹੀ ਮਨੁੱਖੀ ਸਰੀਰ ਨੂੰ ਘੁੰਣ ਵਾਂਗ ਖਾਂ ਜਾਂਦਾ ਹੈ।ਇਸ ਨਸ਼ੇ ਨੂੰ ਖਤਮ ਕਰਨ ਲਈ ਸਮਾਜ ਦੇ ਆਹੁਦੇਦਾਰਾਂ ਨੂੰ ਅਹਿਮ ਰੋਲ ਅਦਾ ਕਰਨਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਨਸ਼ੇ ਦੇ ਰੋਗੀ ਨੂੰ ਹਸਪਤਾਲ ਵਿੱਚ ਦਾਖਲ ਰਹਿ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਸਰਕਾਰ ਨੇ ਨਸ਼ੇ ਨੂੰ ਖਤਮ ਕਰਨ ਲਈ ਸਿਹਤ ਵਿਭਾਗ ਵਲੋਂ ਓਟ ਕਲੀਨਿਕ, ਨਸ਼ਾ ਛੁਡਵਾਊ ਕੇਂਦਰਾਂ ਦੀ ਵੀ ਸਥਾਪਨਾ ਕੀਤੀ ਹੋਈ ਹੈ, ਜਿੱਥੇ ਨਸ਼ਾ ਕਰਨ ਵਾਲਾ ਮਰੀਜ ਅਸਾਨੀ ਨਾਲ ਆਪਣਾ ਇਲਾਜ ਕਰਵਾ ਕੇ ਨਸ਼ਾ ਛੱਡ ਸਕਦਾ ਹਨ।

ਉਹਨਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਨਸਿ਼ਆਂ ਵਿੱਚ ਆਪਣਾ ਜੀਵਨ ਬਰਬਾਦ ਕਰਨ ਦੀ ਥਾਂ ਤੇ ਇਸ ਨੂੰ ਉਸਾਰੂ ਕੰਮਾਂ ਵੱਲ ਲਗਾਉਣਾ ਚਾਹੀਦਾ ਹੈ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬੀ ਫਿਲਮ ਐਕਟਰ ਗੁੱਗੂ ਗਿੱਲ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਉਹਨਾਂ ਦੇ ਸਹੀ ਮਾਰਗ ਦਰਸ਼ਕ ਬਣਨ ਅਤੇ ਉਹਨਾਂ ਦੀਆਂ ਰੋਜਾਨਾਂ ਦੀਆਂ ਗਤੀਵਿਧੀਆਂ ਤੇ ਵਿਸ਼ੇਸ਼ ਤੌਰ ਤੇ ਖਿਆਲ ਰੱਖਣ ਤਾਂ ਜੋ ਨਸਿ਼ਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਉਹਨਾਂ ਨੂੰ ਬਚਾਇਆ ਜਾ ਸਕੇ।

ਜਿਕਰਯੋਗ ਹੈ ਕਿ ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਵਲੋਂ ਲਿਖਿਆ ਹੋਇਆ ਨਾਟਕ “ ਪੰਜਾਬ ਨੂੰ ਬਚਾਉਣਾ ਨਸਿ਼ਆਂ ਦੀ ਮਾਰ ਤੋਂ ” ਨਾਟਕ ਜੋਨ ਪੱਧਰ ਤੇ 132 ਸਕੂਲਾਂ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਜਾ ਚੁੱਕੇ ਹਨ, ਜਿਹਨਾਂ ਵਿੱਚ ਸਿੱਧੇ ਤੌਰ ਤੇ 3200 ਸਕੂਲੀ ਬੱਚਿਆਂ ਅਤੇ ਉਹਨਾਂ ਦੇ ਮਾਪਿਆ ਵਲੋਂ ਨਾਟਕ ਦੀ ਪੇਸ਼ਕਾਰੀ ਰਾਹੀਂ ਨਸ਼ਾ ਨਾ ਕਰਨ ਸੰਬੰਧੀ ਜਾਗਰੂਕਤਾ ਫੈਲਾਈ ਜਾ ਚੁੱਕੀ ਹੈ, ਇਸ ਤੋਂ ਇਲਾਵਾ ਨਸ਼ੇ ਦੇ ਮਾੜਾਂ ਪ੍ਰਭਾਵਾਂ ਸਬੰਧੀ ਪ੍ਰਿੰਟ, ਇਲੈਕਟਰੋਨਿਕ ਅਤੇ ਸੋਸ਼ਲ ਮੀਡੀਆ ਨਾਲ ਜੁੜ ਕੇ ਲੋਕਾਂ ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਣਕਾਰੀ ਹਾਸਲ ਕੀਤੀ ਹੈ।  

ਜਿਲ੍ਹਾ ਪੱਧਰ ਤੇ ਕਰਵਾਏ ਗਏ ਫਾਈਨਲ ਮੁਕਾਬਲੇ ਵਿੱਚ ਜੋ ਪਹਿਲੇ ਨੰਬਰ ਤੇ ਆਈ ਹੈ,  ਉਹ ਜਿ਼ਲ੍ਹਾ ਪੱਧਰ ਤੇ ਕਰਵਾਏ ਜਾ ਰਹੇ  15 ਅਗਸਤ ਨੂੰ ਸੁਤੰਤਰਤਾ ਦਿਵਸ ਸਮਾਗਮ ਵਿੱਚ ਭਾਗ ਲਵੇਗੀ, ਜਦਕਿ ਦੂਸਰੇ ਨੰਬਰ ਤੇ ਆਉਣ ਵਾਲੀ ਟੀਮ ਮਲੋਟ ਅਤੇ ਤੀਸਰੇ ਨੰਬਰ ਤੇ ਆਉਣ ਵਾਲੀ ਟੀਮ ਗਿੱਦੜਬਾਹਾ ਵਿਖੇ ਸੁਤੰਤਰਤਾ ਦਿਵਸ ਸਮਾਗਮ ਵਿੱਚ ਆਪਣੀ ਨਸਿ਼ਆਂ ਵਿਰੁੱਧ ਪੇਸ਼ਕਾਰੀ ਪੇਸ਼ ਕਰੇਗੀ। ਇਸ ਮੌਕੇ ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਨਸ਼ੇ ਕਰ ਰਹੇ ਹਨ, ਤਾਂ ਆਪਣਾ ਨਸ਼ਾ ਤਿਆਗ ਕੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਅਤੇ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਨਣ।

ਇਸ ਮੌਕੇ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਜਨੀਸ਼ ਕੁਮਾਰ ਗਿਰਧਰ ਕਾਰਜ ਸਾਧਕ ਅਫਸਰ, ਸ੍ਰੀ ਜਸਪਾਲ ਮੋਂਗਾ ਜਿ਼ਲ੍ਹਾ ਸਿੱਖਿਆ ਅਫਸਰ,ਕਪਿਲ ਸ਼ਰਮਾ ਉਪ ਸਿੱਖਿਆ ਅਫਸਰ,ਸ਼ਮਿੰਦਰ ਬੱਤਰਾ, ਜਸਪ੍ਰੀਤ ਸਿੰਘ ਛਾਬੜਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਤੀਨਿੱਧ ਅਤੇ ਸਕੂਲੀ ਬੱਚੇ ਮੌਜੂਦ ਸਨ। ਇਸ ਮੌਕੇ ਤੇ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਗੀਤ ਅਤੇ ਪੋਸਟਰ ਵੀ ਰਲੀਜ ਕੀਤਾ ਗਿਆ ਅਤੇ ਸਮਾਗਮ ਵਿੱਚ ਸ਼ਾਮਿਲ ਸਖਸ਼ੀਅਤ ਵਲੋਂ ਨਸ਼ਾ ਨਾ ਕਰਨ ਦਾ ਪ੍ਰਣ ਵੀ ਲਿਆ ।

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD