Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ 'ਨਵੀਆਂ ਰਾਹਾਂ' ਪ੍ਰਾਜੈਕਟ ਦੀ ਸਫ਼ਲਤਾ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 08 Aug 2024

Last updated on: Aug 08, 2024, 00:00 IST

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੰਘੇ ਮਹੀਨੇ ਸ਼ੁਰੂ ਕੀਤੇ ਗਏ ਨਿਵੇਕਲੇ ਪ੍ਰਾਜੈਕਟ 'ਨਵੀਆਂ ਰਾਹਾਂ' ਦੀ ਸਫ਼ਲਤਾ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੰਡੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ੁਰੂ ਕੀਤਾ ਗਿਆ ਇਹ ਨਿਵਕੇਲਾ ਪ੍ਰਾਜੈਕਟ ਸਕੂਲਾਂ ਤੋਂ ਵਾਂਝੇ ਤੇ ਪੜ੍ਹਾਈ ਛੱਡ ਚੁੱਕੇ ਬੱਚਿਆਂ ਨੂੰ ਮੁੜ ਸਕੂਲਾਂ ਤੱਕ ਪਹੁੰਚਾਉਣ ਦੇ ਟੀਚੇ ਨੂੰ ਹਾਸਲ ਕਰਨ ਸਫ਼ਲ ਹੋ ਰਿਹਾ ਹੈ।

ਸ਼ੌਕਤ ਅਹਿਮਦ ਪਰੇ ਨੇ ਇਸ ਪ੍ਰਾਜੈਕਟ ਦੀ ਰੂਪ ਰੇਖਾ ਉਲੀਕਣ ਲਈ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੂੰ ਪ੍ਰਸ਼ੰਸਾ ਪੱਤਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਜਿਹੇ ਹੋਰ ਪ੍ਰਾਜੈਕਟ ਉਲੀਕੇ ਜਾਣਗੇ ਤਾਂ ਕਿ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ, ਡੀ.ਡੀ.ਐਫ. ਨਿਧੀ ਮਲਹੋਤਰਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਜੀਵਿਕਾ ਰੀਨਾ ਰਾਣੀ, ਸਿਟੀ ਮਿਸ਼ਨ ਮੈਨੇਜਰ ਐਨ.ਯੂ.ਐਲ.ਐਮ. ਈਸ਼ਾ ਸ਼ਰਮਾ, ਜ਼ਿਲ੍ਹਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ ਮੰਜੂ, ਜੀ.ਐਮ. ਡੀ.ਆਈ.ਸੀ. ਅੰਗਦ ਸਿੰਘ ਸੋਹੀ, ਐਲ.ਡੀ.ਐਮ. ਸਟੇਟ ਬੈਂਕ ਰਾਜੀਵ ਸਰਹੱਦੀ, ਏ.ਡੀ.ਸੀ. ਦਫ਼ਤਰ ਦੇ ਹਰਮਿੰਦਰ ਸਿੰਘ ਤੇ ਯੋਗੇਸ਼ਵਰ ਕਸ਼ਯਪ ਨੂੰ ਪ੍ਰ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 'ਪੜ੍ਹਨਾ ਹੈ-ਪੜ੍ਹਾਣਾ ਹੈ, ਸਭ ਨੂੰ ਨਾਲ ਲੈਕੇ ਜਾਣਾ ਹੈ' ਤਹਿਤ 'ਨਵੀਆਂ ਰਾਹਾਂ ਪ੍ਰਾਜੈਕਟ' ਅਧੀਨ ਐਸ.ਸੀ. ਕਾਰਪੋਰੇਸ਼ਨ ਤੇ ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂਵੱਲੋਂ ਸੀ.ਐਸ.ਆਰ. ਫੰਡ 15 ਲੱਖ ਰੁਪਏ ਦੇ ਸਹਿਯੋਗ ਸਦਕਾ 26 ਲੱਖ ਰੁਪਏ ਨਾਲ ਖਰੀਦੇ 22 ਈ-ਰਿਕਸ਼ੇ ਜ਼ਿਲ੍ਹੇ ਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਦੇ ਸਲੰਮ ਏਰੀਆ ਦੇ 6 ਬਲਾਕਾਂ ਦੇ 12 ਸਕੂਲਾਂ ਲਈ ਸੈਲਫ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਕੌਮੀ ਦਿਹਾਤੀ ਆਜੀਵਿਕਾ ਮਿਸ਼ਨ ਤੇ ਕੌਮੀ ਸ਼ਹਿਰੀ ਅਜੀਵਿਕਾ ਮਿਸ਼ਨ ਤਹਿਤ ਇਹ ਈ-ਰਿਕਸ਼ੇ ਪ੍ਰਦਾਨ ਕੀਤੇ ਗਏ ਸਨ। 

ਇਸ ਨਾਲ ਈ-ਰਿਕਸ਼ੇ ਹਾਸਲ ਕਰਨ ਵਾਲੀਆਂ ਔਰਤਾਂ ਜਿੱਥੇ ਸਿੱਖਿਆ ਲਈ ਬਣਾਏ ਇਸ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਸਕੂਲਾਂ ਤੱਕ ਪਹੁੰਚਾ ਰਹੀਆਂ ਹਨ, ਉਥੇ ਹੀ ਆਪਣਾ ਰੋਜ਼ਗਾਰ ਵੀ ਕਮਾ ਰਹੀਆਂ ਹਨ। ਇਸ ਤੋਂ ਬਿਨ੍ਹਾਂ ਇਸੇ ਪ੍ਰਾਜੈਕਟ ਤਹਿਤ 160 ਬੱਚਿਆਂ ਲਈ ਧਬਲਾਨ ਤੇ ਮਸੀਂਗਣ ਵਿਖੇ ਬੈਂਬੂ ਸਕੂਲ ਵੀ ਬਣਵਾਏ ਗਏ ਹਨ ਤਾਂ ਕਿ ਭੱਠਿਆਂ 'ਤੇ ਕੰਮ ਕਰਦੇ ਮਜ਼ਦੂਰਾਂ ਦੇ ਬੱਚੇ ਸਿੱਖਿਆ ਤੋਂ ਵਿਰਵੇ ਨਾ ਰਹਿ ਜਾਣ। 

ਏ.ਡੀ.ਸੀ. ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਜਿਹੇ ਹੋਰ ਪ੍ਰਾਜੈਕਟ ਵੀ ਉਲੀਕੇ ਜਾਣਗੇ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD