Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਮਿਊਨਿਟੀ ਸਿਹਤ ਕੇਂਦਰ ਬੱਸੀ ਪਠਾਣਾ ਵਿੱਚ ਪਰਿਵਾਰ ਭਲਾਈ ਦੇ ਕੀਤੇ 21 ਅਪ੍ਰੇਸ਼ਨ

ਪਰਿਵਾਰ ਨਿਯੋਜਨ ਦੇ ਕੈਂਪਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 08 Aug 2024

Last updated on: Aug 08, 2024, 00:00 IST

ਸਿਹਤ ਵਿਭਾਗ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਬੱਸੀ ਪਠਾਣਾ ਵਿਖੇ ਨਸਬੰਦੀ ਅਤੇ ਨਲਬੰਦੀ ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਹਰ ਡਾ ਉਂਕਾਰਬੀਰ ਸਿੰਘ, ਔਰਤ ਰੋਗਾਂ ਦੇ ਮਾਹਰ ਡਾ ਨੀਰੂ ਸਿਆਲ ਅਤੇ ਬੇਹੋਸ਼ੀ ਦੇ ਮਾਹਰ ਡਾ ਨਵਦੀਪ ਚੌਹਾਨ ਵੱਲੋਂ ਨਸਬੰਦੀ ਦਾ ਇੱਕ ਅਤੇ ਨਲਬੰਦੀ ਦੇ 20 ਓਪਰੇਸ਼ਨ  ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਕੈਂਪ ਵਿੱਚ ਵਿਸ਼ੇਸ ਤੌਰ ਤੇ ਸ਼ਿਰਕਤ ਕਰਕੇ ਓਪਰੇਸ਼ਨ ਕਰਵਾਉਂਣ ਵਾਲੇ ਲਾਭ ਪਾਤਰੀਆਂ ਦਾ ਹਾਲ ਚਾਲ ਪੁੱਛਿਆ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਵੱਧ ਦੀ ਆਬਾਦੀ ਨੂੰ ਠੱਲ੍ਹ ਪਾਉਂਣ ਲਈ ਅਤੇ ਮਹਿਗਾਈ ਭਰੇ ਯੁੱਗ ਨੂੰ ਦੇਖਦੇ ਹੋਏ ਸਾਨੂੰ ਆਪਣਾ ਪਰਿਵਾਰ ਸੀਮਤ ਕਰਨ ਦੀ ਲੋੜ ਹੈ ਕਿਉਂਕਿ ਅਯੋਕੇ ਸਮੇਂ ਵਿੱਚ ਅਮਦਨ ਦੇ ਸਰੋਤ ਸੀਮਤ ਹਨ ਅਤੇ ਜਿਨ੍ਹਾਂ ਵੱਡਾ ਪਰਿਵਾਰ ਹੋਵੇਗਾਂ ਉਸ ਨੂੰ ਪਾਲਣ-ਪੋਸ਼ਣ ਕਰਨ ਵਿੱਚ ਦਿੱਕਤ ਆਵੇਗੀ। ਉਨ੍ਹਾਂ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਭਲਾਈ ਸਬੰਧੀ ਸਾਰੀਆਂ ਸਿਹਤ ਸੇਵਾਵਾਂ ਉਹਨਾਂ ਦੀ ਮੰਗ ਅਨੁਸਾਰ ਜਿਲੇ ਦੇ ਸਿਹਤ ਕੇਂਦਰਾਂ ਵਿੱਚ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤੇ ਉਹਨਾਂ ਨੂੰ ਛੋਟਾ ਪਰਿਵਾਰ-ਸੁਖੀ ਪਰਿਵਾਰ ਅਤੇ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਜਿਲ੍ਹਾ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਸਬੰਧੀ ਮੁਫਤ ਲਗਾਏ ਜਾਣ ਵਾਲੇ ਕੈਂਪਾ ਦਾ ਵੱਧ ਤੋਂ ਵੱਧ ਲਾਭ ਉੱਠਾਉਂਣ  ਅਤੇ ਆਪਣੇ ਪਰਿਵਾਰ ਨੂੰ ਸੀਮਤ ਕਰਕੇ ਉਸ ਦਾ ਵਧੀਆਂ ਢੰਗ ਨਾਲ ਪਾਲਣ-ਪੋਸ਼ਣ ਕਰਨ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ.ਹਰਲੀਨ ਕੌਰ ਅਤੇ ਡਾ. ਰਕੇਸ਼ ਬਾਲੀ , ਜ਼ਿਲਾ ਬੀ.ਸੀ.ਸੀ. ਕੋਆਡੀਨੇਟਰ, ਪੀ.ਐਨ.ਡੀ.ਟੀ. ਕੋਆਡੀਨੇਟਰ, ਸਟਾਫ ਨਰਸ ਜਸਪ੍ਰੀਤ ਕੌਰ, ਜਗਜੀਤ ਸਿੰਘ ਅਤੇ ਸੀ.ਐਚ.ਸੀ. ਬੱਸੀ ਪਠਾਣਾ ਦਾ ਸਮੂਹ ਸਟਾਫ ਆਦਿ ਹਾਜ਼ਰ ਸਨ।

 

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD