Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵਿਧਾਇਕ ਬਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਪੱਤਰੇਵਾਲਾ ਵਿਖ਼ੇ ਬਣ ਰਹੇ ਨਹਿਰੀ ਪਾਣੀ ਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰੋਜੈਕਟ ਦਾ ਕੀਤਾ ਦੌਰਾ

ਪੰਜਾਬ ਸਰਕਾਰ ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹਈਆ ਕਰਵਾਉਣ ਲਈ ਵਚਨਵੱਧ -ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ

Amandeep Singh Goldy Musafir, Amandeep Singh Goldy, Balluana, Fazilka, Abohar, AAP, Aam Aadmi Party, Aam Aadmi Party Punjab, AAP Punjab, Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਅਬੋਹਰ/ਫਾਜ਼ਿਲਕਾ , 08 Aug 2024

Last updated on: Aug 08, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਅਤੇ ਬੱਲੂਆਣਾ ਹਲਕੇ ਨਾਲ ਸਬੰਧਤ  ਲੋਕਾਂ ਨੂੰ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਮੁਹਈਆ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਖੇ ਨਹਿਰੀ ਪਾਣੀ ਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਅਧੀਨ 122 ਪਿੰਡਾਂ ਤੇ 15 ਢਾਣੀਆਂ ਨੂੰ ਕਵਰ ਕੀਤਾ ਜਾਵੇਗਾ।

ਇਹ ਜਾਣਕਾਰੀ ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇਸ ਪ੍ਰੋਜੈਕਟ ਦਾ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ

ਇਸ ਇਲਾਕੇ ਵਿੱਚ ਧਰਤੀ ਹੇਠਲਾ ਪਾਣੀ ਪੀਣ ਯੋਗ ਨਹੀਂ ਹੈ ਜਿਸ ਕਾਰਨ ਇੱਥੋਂ ਦੇ ਲੋਕਾਂ ਨੂੰ ਸਾਫ ਪੀਣ ਯੋਗ ਪਾਣੀ ਪ੍ਰਾਪਤੀ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸਮੱਸਿਆ ਦੇ ਸਥਾਈ ਹੱਲ ਲਈ ਨਹਿਰੀ ਪਾਣੀ ਅਧਾਰਤ ਇਹ ਮੈਗਾ ਵਾਟਰ ਵਰਕਸ ਤਿਆਰ ਕਰਨ ਦਾ ਪ੍ਰੋਜੈਕਟ ਆਰੰਭ ਕੀਤਾ ਸੀ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਬਣਨ ਨਾਲ ਲੋਕਾਂ ਨੂੰ ਸਾਫ ਪੀਣ ਦਾ ਪਾਣੀ ਮੁਹਈਆ ਹੋਵੇਗਾ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਮੁਹਈਆ ਕਰਵਾਉਣ ਲਈ ਮੈਗਾ ਪ੍ਰੋਜੈਕਟ ਉਲੀਕ ਰਹੀ ਹੈ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਬੇਹਦ ਚਿੰਤਿਤ ਹੈ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੀਣ ਦੀ ਸਪਲਾਈ ਲਈ ਪਾਣੀ ਗੰਗ ਕਨਾਲ ਤੋਂ ਲਿਆ ਜਾਵੇਗਾ ਅਤੇ ਇਸ ਦੀ ਸਮਰੱਥਾ 68 ਐਮ ਐਲ ਡੀ ਹੈ। ਇੱਥੇ ਪਾਣੀ ਨੂੰ ਸਾਫ ਕਰਕੇ ਅੱਗੋਂ ਪੂਰੇ ਇਲਾਕੇ ਦੇ ਪਿੰਡਾਂ ਤੱਕ ਪਾਈਪਾਂ ਰਾਹੀਂ ਸਪਲਾਈ ਕੀਤਾ ਜਾਵੇਗਾ। 

ਉਹਨਾਂ ਪ੍ਰੋਜੈਕਟ ਨੂੰ ਮੁਕੰਮਲ ਕਰਨ ਵਾਲੀ ਕੰਪਨੀ ਨੁਮਾਇੰਦਿਆਂ ਨੂੰ ਹਿਦਾਇਤ ਕੀਤੀ ਕਿ ਲੇਬਰ ਵਿੱਚ ਵਾਧਾ ਕਰਦੇ ਹੋਏ ਇਸ ਪ੍ਰੋਜੈਕਟ ਨੂੰ ਜਲਦ ਤੋ ਜਲਦ ਨੇਪਰੇ ਚਾੜਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਤੋਂ ਅਬੋਹਰ,  ਖੁਈਆਂ ਸਰਵਰ, ਅਰਨੀਵਾਲਾ ਅਤੇ ਫਾਜ਼ਿਲਕਾ ਦੇ ਪਿੰਡਾਂ ਤੇ ਢਾਣੀਆਂ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। 

ਇਸ ਤੋਂ ਹਾਲ ਦੀ ਘੜੀ 79,190 ਪਰਿਵਾਰਾਂ ਦੇ 4,75,144 ਲੋਕਾਂ ਨੂੰ ਪੀਣ ਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ ਪਰ ਇਹ ਪ੍ਰੋਜੈਕਟ 2054 ਵਿੱਚ ਇਸ ਇਲਾਕੇ ਦੀ ਅਨੁਮਾਨਤ ਆਬਾਦੀ 6 ਲੱਖ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ। ਵਾਟਰ ਟਰੀਟਮੈਂਟ ਪਲਾਂਟ ਦਾ 70 ਫੀਸਦੀ ਤੋਂ ਜਿਆਦਾ ਕੰਮ ਮੁਕੰਮਲ ਹੋ ਚੁੱਕਾ ਹੈ। 

ਜਦੋਂ ਕਿ ਇਥੋਂ 439 ਕਿਲੋਮੀਟਰ ਲੰਬੀ ਪਾਈਪ ਵੱਖ-ਵੱਖ ਪਿੰਡਾਂ ਤੱਕ ਪਵੇਗੀ ਜਿਸ ਵਿੱਚੋਂ 329 ਕਿਲੋਮੀਟਰ ਪਾਈਪ ਪਾਈ ਜਾ ਚੁੱਕੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ, ਕਾਰਜਕਾਰੀ ਇੰਜਨੀਅਰ ਅੰਮ੍ਰਿਤ ਦੀਪ ਸਿੰਘ ਭੱਠਲ, ਐਸਡੀਓ ਰਤਨਜੋਤ ਸਿੰਘ ਹਾਜ਼ਰ ਸਨ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD