Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਭਾਸ਼ਾ ਵਿਭਾਗ ਨੇ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 08 Aug 2024

Last updated on: Aug 08, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ.ਹਰਜੋਤ ਸਿੰਘ ਬੈਂਸ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਦੀ ਰਹਿਨੁਮਾਈ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਮੈਟ੍ਰਿਕ ਪੱਧਰ ਤੱਕ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। 

ਇਸ ਸਮਾਗਮ ਵਿੱਚ ਸ਼ਾਇਨਾ ਕਪੂਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ ਨੇ ਮੁੱਖ ਮਹਿਮਾਨ ਅਤੇ ਪਰਮਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ), ਪਟਿਆਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਚਾਰ ਵੰਨਗੀਆਂ ਲੇਖ ਰਚਨਾ, ਕਹਾਣੀ ਰਚਨਾ, ਕਵਿਤਾ ਰਚਨਾ ਅਤੇ ਕਵਿਤਾ ਗਾਇਨ ਸ਼ਾਮਲ ਸਨ।  ਇਸ ਸਮਾਗਮ ਦਾ ਆਗਾਜ਼ ਵਿਭਾਗੀ ਧੁਨੀ ਨਾਲ ਕੀਤਾ ਗਿਆ। 

ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਆਏ  ਸਮੂਹ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਜੀ ਆਇਆਂ ਆਖ ਕੇ ਸਵਾਗਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਲੇਖ ਰਚਨਾ ਵੰਨਗੀ ਵਿੱਚੋਂ ਪਹਿਲਾ ਸਥਾਨ ਸਹਿਜਪ੍ਰੀਤ ਕੌਰ, ਅਕਾਲ ਅਕੈਡਮੀ, ਸਿਊਣਾ, ਦੂਜਾ ਸਥਾਨ ਅਮਿਤੋਜ ਕੌਰ, ਅਕਾਲ ਅਕੈਡਮੀ, ਸਿਊਣਾ ਅਤੇ ਤੀਜਾ ਸਥਾਨ  ਜਸ਼ਨਪ੍ਰੀਤ ਕੌਰ, ਸ. ਹਾਈ ਸਕੂਲ, ਰੱਖੜਾ ਨੇ ਪ੍ਰਾਪਤ ਕੀਤਾ। ਕਹਾਣੀ ਰਚਨਾ ਵਿੱਚੋਂ ਪਹਿਲਾ ਸਥਾਨ ਹਿਮਾਂਸ਼ੀ, ਸ.ਹਾਈ ਸਕੂਲ, ਪਟਿਆਲਾ ਕੈਂਟ, ਪਟਿਆਲਾ ਦੂਜਾ ਸਥਾਨ ਗੀਤਾ, ਸ.ਹਾਈ ਸਕੂਲ,ਰੱਖੜਾ ਅਤੇ ਤੀਜਾ ਸਥਾਨ  ਖੁਸ਼ੀ, ਸ.ਸ.ਸ.ਸ.ਸ. ਚੱਪੜ ਨੇ ਹਾਸਲ ਕੀਤਾ। 

ਕਵਿਤਾ ਰਚਨਾ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਜਸਮੀਤ ਕੌਰ, ਭਾਈ ਕਾਹਨ ਸਿੰਘ, ਸ.ਸ.ਸ.ਸ.ਲੜਕੀਆਂ, ਨਾਭਾ, ਦੂਜਾ ਸਥਾਨ ਨਿਕਿਤਾ ਯਾਦਵ, ਸ.ਹਾਈ ਸਕੂਲ, ਪਟਿਆਲਾ ਕੈਂਟ ਅਤੇ ਤੀਜਾ ਸਥਾਨ ਜਸਪ੍ਰੀਤ ਕੌਰ, ਪੁਲਿਸ ਡੀ.ਏ.ਵੀ.ਪਬਲਿਕ ਸਕੂਲ, ਦਦਹੇੜਾ ਨੇ ਹਾਸਲ ਕੀਤਾ। ਇਸ ਤਰ੍ਹਾਂ ਕਵਿਤਾ ਗਾਇਨ ਵਿੱਚੋਂ ਪਹਿਲਾ ਸਥਾਨ ਦੇਵੀਪ੍ਰਭਾ ਮਿਸ਼ਰਾ, ਸ.ਕੰ.ਸ.ਸ.ਸ.ਸ.ਪੁਰਾਣੀ ਪੁਲਿਸ ਲਾਈਨ, ਪਟਿਆਲਾ, ਦੂਜਾ ਸਥਾਨ ਜਸ਼ਨਪ੍ਰੀਤ ਕੌਰ, ਸਕੂਲ ਆਫ਼ ਐਮੀਨੈਂਸ, ਫੀਲਖਾਨਾ, ਪਟਿਆਲਾ ਅਤੇ ਤੀਜਾ ਸਥਾਨ ਅਲੀਸ਼ਾ, ਸ.ਹਾਈ ਸਕੂਲ, ਬਰਸਟ, ਪਟਿਆਲਾ ਨੇ ਪ੍ਰਾਪਤ ਕੀਤਾ। 

ਇਨ੍ਹਾਂ ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੇ। ਇਸ ਮੌਕੇ ਸ. ਜਸਵੰਤ ਸਿੰਘ ਜ਼ਫ਼ਰ, ਡਾਇਰੈਕਟਰ, ਭਾਸ਼ਾ ਵਿਭਾਗ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਹੁੰਦਿਆਂ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਭਾਸ਼ਾ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਵਿੱਚ ਹੋਰ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। 

ਇਸ ਦੌਰਾਨ ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ, ਵਿਭਾਗੀ ਕਿਤਾਬਾਂ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਮਹਿਮਾਨਾਂ ਨੂੰ ਵਿਭਾਗੀ ਪੁਸਤਕ ‘ਮੁਹਾਵਰਾ ਕੋਸ਼’ ਅਤੇ ਸ਼ਾਲ ਦੇ ਕੇ ਸਨਮਾਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਸੱਤਪਾਲ ਭੀਖੀ, ਬਲਵਿੰਦਰ ਸੰਧੂ, ਕੋਮਲ ਸੇਖੋਂ, ਸਤਨਾਮ ਪੰਜਾਬੀ ਅਤੇ ਤ੍ਰਿਲੋਚਨ ਸਿੰਘ ਤੋਚੀ ਵੱਲੋਂ ਨਿਭਾਈ ਗਈ। 

ਸਮਾਗਮ ਦੇ ਅੰਤ ਉੱਤੇ ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਆਏ ਹੋਏ ਸਾਰੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਕ ਦੀ ਭੂਮਿਕਾ ਗੁਰਮੇਲ ਸਿੰਘ, ਸੀਨੀਅਰ ਸਹਾਇਕ ਨੇ ਬਾਖੂਬੀ ਨਿਭਾਈ। ਇਸ ਸਮਾਗਮ ਨੂੰ ਸਫ਼ਲਤਾਪੂਰਵਕ ਸੰਪੰਨ ਕਰਵਾਉਣ ਵਿੱਚ ਨਵਨੀਤ ਕੌਰ, ਸੀਨੀਅਰ ਸਹਾਇਕ, ਹਰਦੀਪ ਕੌਰ, ਜੂਨੀ. ਸਕੇਲ ਸਟੈਨੋ ਅਤੇ ਸਟੈਨੋ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। 

ਇਸ ਮੌਕੇ ਉਤੇ ਹਰਪ੍ਰੀਤ ਕੌਰ, ਹਰਭਜਨ ਕੌਰ,  ਚੰਦਨਦੀਪ ਕੌਰ, ਡਿਪਟੀ ਡਾਇਰੈਕਟਰ, ਜਸਪ੍ਰੀਤ ਕੌਰ, ਸਹਾਇਕ ਡਾਇਰੈਕਟਰ, ਡਾ. ਸੰਤੋਖ ਸਿੰਘ ਸੁੱਖੀ,  ਸ. ਸਤਪਾਲ ਸਿੰਘ,  ਖੋਜ ਅਫ਼ਸਰ ਅਤੇ ਹੋਰ  ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD