Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੁਪਰੀਮ ਕੋਰਟ ਦੇ ਦਿੱਤੇ ਹੁਕਮਾਂ ਦੀ ਪਾਲਣਾ ਅਨੁਸਾਰ ਮਲੀਨ ਕਿੱਤਾ ਕਰਨ ਵਾਲਿਆ ਦਾ ਤੁਰੰਤ ਕੀਤਾ ਜਾਵੇ ਸਰਵੇ – ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ

Aditya Uppal, DC Pathankot, Deputy Commissioner Pathankot, Pathankot

Web Admin

Web Admin

5 Dariya News

ਪਠਾਨਕੋਟ , 09 Aug 2024

Last updated on: Aug 09, 2024, 00:00 IST

ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਪਠਾਨਕੋਟ ਜੀ ਵੱਲੋਂ ਇਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਮਲੀਨ ਕਿੱਤਾ ਤੇ ਇੰਨਸੈਨਟਰੀ ਲੈਟਰਿੰਨ ਵਾਲਿਆ ਦਾ 13 ਅਗਸਤ ਤੱਕ ਸਰਵੇ ਕੀਤਾ ਜਾਵੇਗਾਂ, ਉਨ੍ਹਾ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਆਦੇਸ ਦਿੰਦਿਆਂ ਕਿਹਾ ਕਿ ਇਸਦੀ ਰਿਪਰੋਟ ਤੁਰੰਤ ਭੇਜੀ ਜਾਵੇ ਤਾਂ ਜੋ ਇਸ ਸਬੰਧੀ ਰਿਪਰੋਟ ਨਮਸਤੇ ਪੋਰਟਲ ਤੇ ਅਪਲੋਡ ਕੀਤੀ ਜਾ ਸਕੇ। 

ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਧਾਰ ਕਲ੍ਹਾਂ, ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ,  ਸੁਖਵਿੰਦਰ ਸਿੰਘ ਘੂੰਮਣ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਠਾਨਕੋਟ, ਰਾਜੇਸ ਗੁਪਤਾ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਡੀ.ਜੀ. ਸਿੰਘ ਡਿਪਟੀ ਡੀ.ਈ.ਓ. ਪ੍ਰਾਇਮਰੀ, ਰੇਲਵੇ ਅਧਿਕਾਰੀ ਅਤੇ ਜਿਲ੍ਹਾ ਪਠਾਨਕੋਟ ਦੇ ਸਮੂਹ ਬੀਡੀਪੀ ਓਜ  ਹਾਜਰ ਸਨ। ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਪਰੋਬੀਸਨ ਆਫ ਇੰਪਲਾਈਮੈਂਟ ਆਫ ਮੈਨੂਅਲ  ਸਕਵੈਂਜਰ ਐਂਡ ਦੇਅਰ ਰੀਹੈਬਲੀਟੇਸ਼ਨ ਐਕਟ-2013 ਤਹਿਤ ਕੀਤਾ ਜਾਣਾ ਹੈ। 

ਉਨ੍ਹਾਂ ਮੀਟਿੰਗ ਦੋਰਾਨ ਜਿਲ੍ਹਾ ਪਠਾਨਕੋਟ ਦੇ ਸਮੂਹ ਬੀ. ਡੀ. ਪੀ. ਓੁਜ , ਕਾਰਜਸਾਧਕ ਅਫਸਰਾਂ ਅਤੇ ਰੇਲਵੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਟੀਸ਼ਨਰ ਡਾ.ਬਲਰਾਮ ਸਿੰਘ ਦੁਆਰਾ ਦਾਇਰ ਰਿੱਟ ਪਟੀਸ਼ਨ (ਸੀ) ਨੰਬਰ 324/2020 ਮਿਤੀ 20.10.2023 ਰਾਹੀਂ ਹੋਏ ਫੈਸਲੇ ਅਨੁਸਾਰ ਮਾਨਯੋਗ ਸੁਪਰੀਪ ਕੋਰਟ ਦੇ ਹੁਕਮ ਪ੍ਰਾਪਤ ਹੋਏ ਹਨ ਕਿ ਇਸ ਐਕਟ ਸਬੰਧੀ ਸਰਵੇ ਕੀਤਾ ਜਾਵੇ। ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਇਸ ਸਰਵੇ ਕਰਨ ਵਾਸਤੇ ਪਿੰਡਾਂ ਵਿੱਚ ਪੰਚਾਇਤ ਸਕੱਤਰਾਂ ਨੂੰ ਅਤੇ ਸ਼ਹਿਰਾਂ ਵਿੱਚ ਸੈਨੇਟਰੀ ਇੰਸਪੈਕਟਰਾਂ ਨੂੰ ਗਣਨਾਕਾਰ ( ਗਿਣਤੀ ਕਰਨ ਵਾਲਾ) ਲਗਾਇਆ ਗਿਆ ਹੈ। 

ਜਿਹੜੇ ਕਿ ਘਰ ਘਰ ਜਾ ਕੇ ਇਸ ਸਬੰਧੀ ਸਰਵੇ ਕਰਨਗੇ ਅਤੇ ਦਸਤਾਵੇਜਾਂ ਦਾ ਮੁਕੰਮਲ ਰਿਕਾਰਡ ਰੱਖਣਗੇ। ਉਨ੍ਹਾਂ ਕਿਹਾ ਕਿ ਇਹ ਸਰਵੇ 13 ਅਗਸਤ ਤੱਕ ਪੂਰਾ ਕੀਤਾ ਜਾਵੇਗਾ ਅਤੇ ਇਸ ਸਬੰਧੀ ਦੋ ਲੋਕਲ ਅਖਬਾਰਾਂ ਵਿੱਚ ਇਸਤਿਹਾਰ ਜਾਰੀ ਕਰਵਾਇਆ ਜਾਵੇਗਾ। ਇਸ ਉਪਰੰਤ ਇਸਦੀ ਰਿਪਰੋਟ ਸਰਕਾਰ ਦੇ ਨਮਸਤੇ ਪੋਰਟਲ ਤੇ ਅਪਲੋਡ ਕਰਨੀ ਯਕੀਨੀ ਬਣਾਈ ਜਾਵੇਗੀ।  

ਡਿਪਟੀ ਕਮਿਸ਼ਨਰ ਪਠਾਨਕੋਟ ਜੀ ਵੱਲੋਂ ਸਮੂਹ ਜਿਲ੍ਹਾ ਨਿਵਾਸੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਕੋਈ ਮਲੀਨ ਕਿੱਤਾ ਕਰਦਾ ਹੈ ਜਾਂ ਕਿਸੇ ਦੇ ਘਰ ਇੰਨਸੈਨੇਟਰੀ ਲੈਟਰਿੰਨ ਹੈ ਤਾਂ ਸਬੰਧਤ ਆਪਣੇ ਦਸਤਾਵੇਜ ਲੈ ਕੇ ਸਬੰਧਤ ਕਾਰਜਸਾਧਕ ਅਫਸਰ ਦਫਤਰ ਜਾਂ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨਾਲ ਤੂਰੰਤ ਤਾਲਮੇਲ ਕੀਤਾ ਜਾਵੇ।

 

Tags: Aditya Uppal , DC Pathankot , Deputy Commissioner Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD