Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਮੈਂਬਰ ਮਿਸ ਪ੍ਰੀਤੀ ਭਾਰਦਵਾਜ ਦਲਾਲ ਜਿਲ੍ਹਾ ਤਰਨਤਾਰਨ ਵਿਖੇ ਵਿਸ਼ੇਸ ਤੌਰ ‘ਤੇ ਪਹੁੰਚੇ

ਸਖੀ ਵਨ ਸਟਾਪ ਸੈਂਟਰ ਦਾ ਕੀਤਾ ਦੌਰਾ, ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀ ਸੁਵਿਧਾਵਾਂ ਦਾ ਲਿਆ ਜਾਇਜ਼ਾ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 09 Aug 2024

Last updated on: Aug 09, 2024, 00:00 IST

ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਨਵੀ ਦਿੱਲੀ ਦੇ ਮੈਂਬਰ ਮਿਸ ਪ੍ਰੀਤੀ ਭਾਰਦਵਾਜ ਦਲਾਲ, ਅੱਜ ਜਿਲ੍ਹਾ ਤਰਨਤਾਰਨ ਵਿਖੇ ਵਿਸ਼ੇਸ ਤੌਰ ‘ਤੇ ਪਹੁੰਚੇ, ਜਿਸ ਦੌਰਾਨ ਉਨ੍ਹਾਂ ਨੇ ਸਖੀ ਵਨ ਸਟਾਪ ਵਿਖੇ ਦੌਰਾ ਕੀਤਾ ਅਤੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਪਾਇਆ ਗਾਈਆਂ ਖਾਮੀਆਂ ਨੂੰ ਦਰੁਸਤ ਕਰਨ ਦੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ।

ਇਸ ਉਪਰੰਤ ਮਿਸ ਪ੍ਰੀਤੀ ਭਾਰਦਵਾਜ ਦਲਾਲ, ਮੈਂਬਰ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ, ਨਾਲ ਮੁਲਾਕਾਤ ਕੀਤੀ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਬਾਲ ਭਲਾਈ ਕਮੇਟੀ, ਜੁਵੈਨਾਇਲ ਜਸਟਿਸ ਬੋਰਡ, ਸਪੈਸਲ ਜੁਵੈਨਾਇਲ ਜਸਟਿਸ ਬੋਰਡ, ਸਹਿਤ ਵਿਭਾਗ, ਸਿੱਖਿਆ ਵਿਭਾਗ ਅਤੇ ਮਹਿਲਾਵਾਂ ਅਤੇ ਬੱਚਿਆਂ ਦੇ ਖੇਤਰ ਵਿੱਚ ਕੰਮ ਕਰਦੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸੇਸ਼ ਮੀਟਿੰਗ ਕੀਤੀ।

ਇਸ ਦੌਰਾਨ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਨੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਦੀ ਕਾਰਗੁਜਾਰੀ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਜਿਲ੍ਹਾ ਬਾਲ ਸੁਰਖਿਆ ਯੂਨਿਟ ਵੱਲੋਂ 31 ਜੁਲਾਈ, 2024 ਤੋਂ 31 ਅਗਸਤ, 2024 ਤੱਕ ਵਿਸੇਸ਼ ਸਪੌਸ਼ਰਸ਼ਿਪ ਕੈਂਪ ਚੱਲ ਰਿਹਾ ਹੈ, ਜਿਸ ਵਿੱਚ ਹੁਣ ਤੱਕ 486 ਕੇਸ ਪ੍ਰਾਪਤ ਹੋਏ ਹਨ।

ਮੀਟਿੰਗ ਦੌਰਾਨ ਮਿਸ ਪ੍ਰੀਤੀ ਭਾਰਦਵਾਜ ਦਲਾਲ ਵੱਲੋਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਅਧੀਨ ਆਉਂਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿਚ ਨਸ਼ੇ ਕੇ ਵਿੱਰੁਧ ਇਕ ਅਭਿਆਨ ਤਹਿਤ ਪ੍ਰਹੇਰੀ ਕਲੱਬਾਂ ਦੀ ਹੋਂਦ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਨਸ਼ਿਆਂ ਦੇ ਖਿਲਾਫ਼ ਸਕੂਲਾਂ ਦੇ ਵਿੱਚ ਹੀ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਸਕੇ । ਸਿਹਤ ਵਿਭਾਗ ਵੱਲੋਂ ਕੌਮੀ ਬਾਲ ਸਹਿਤ ਪ੍ਰੋਗਰਾਮ ਤਹਿਤ ਅਜਿਹੇ ਬੱਚੇ, ਜਿੰਨ੍ਹਾਂ ਦਾ ਨਾ ਆਂਗਨਵਾੜੀ ਜਾਂ ਸਕੂਲਾਂ ਵਿੱਚ ਦਰਜ ਨਹੀ ਤਾਂ ਬੱਚਿਆਂ ਦੀ ਭਾਲ ਕਰਕੇ ਉਨ੍ਹਾਂ ਦਾ ਨਾਮ ਆਂਗਨਵਾੜੀ ਜਾਂ ਸਕੂਲਾਂ ਵਿੱਚ ਦਰਜ ਕਰਕੇ ਸਿਹਤ ਸੇਵਾਵਾਂ ਦਿੱਤੀਆਂ ਜਾਣ।

ਉਹਨਾਂ ਸਹਾਇਕ ਲੇਬਰ ਕਮਿਸ਼ਨਰ ਤਰਨ ਤਾਰਨ ਨੂੰ ਵੀ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਪੇਨ ਇੰਡੀਆਂ ਭਾਰਤ ਅਭਿਆਨ ਦੋਰਾਨ ਰੇਡਜ ਕੀਤੀਆਂ ਜਾਣ ਅਤੇ ਬੱਚਿਆ ਨੂੰ ਰੈਸਕਿਉ ਕੀਤਾ ਜਾਵੇ ਅਤੇ ਅਧਿਆਰਾਂ ਦੇ ਮਾਲਕਾਂ ਖਿਲਾਫ਼ ਐਫ. ਆਈ. ਆਰ. ਦਰਜ ਕੀਤੀਆਂ ਜਾਣ ਤਾਂ ਜੋ ਜਿਲ੍ਹੇ ਵਿੱਚ ਬਾਲ ਮਜ਼ਦੂਰੀ ਦਾ ਖਾਤਮਾ ਕੀਤਾ ਜਾ ਸਕੇ।ਇਸ ਤੋਂ ਇਲਾਵਾ ਧਾਰਾ 133 ਤਹਿਤ ਜਿਲ੍ਹੇ ਦੀਆਂ ਸਮੂਹ ਮੈਡੀਕਲ ਦੁਕਾਨਾਂ ‘ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ ਤਾਂ ਜੋ ਬੱਚਿਆਂ ਨੂੰ ਗਲਤ ਦਵਾਈਆਂ ਨਾ ਵੇਚੀਆਂ ਜਾਣ।  

ਮੀਟਿੰਗ ਦੌਰਾਨ ਬਾਲ ਭਲਾਈ ਕਮੇਟੀ ਵਲੋਂ ਆਪਣੀ ਕਮੇਟੀ ਵਿੱਚ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਤੇ ਉਹਨਾਂ ਦੱਸਿਆਂ ਕਿ ਸਮੂਹ ਪੋਕਸੋ ਐਕਟ ਅਧੀਨ ਬਾਲ ਭਲਾਈ ਕਮੇਟੀ ਵਲੋਂ ਬੱਚਿਆਂ ਨੂੰ ਲੀਗਲ ਅਤੇ ਮੋਰਲ ਸਪੋਰਟ ਲਈ ਸਪੋਰਟ ਪਰਸਨ ਨਿਯੁਕਤ ਕਰਨਾ ਚਾਹੀਦਾ ਹੈ ਤਾਂ ਜੋ ਬੱਚਿਆਂ ਨੂੰ ਸਹੀ ਨਿਆਂ ਮਿਲ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਵੱਲੋਂ ਸਮੂਹ ਵਿਭਾਗ ਦੇ ਮੁਖੀਆਂ ਨੂੰ ਹਦਾਇਤ ਕੀਤੀ ਕੀ ਮਿਸ ਪ੍ਰੀਤੀ ਭਾਰਦਵਾਜ ਦਲਾਲ, ਮੈਂਬਰ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕੀਤੀ ਜਾਵੇ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD