Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਹੈਪੇਟਾਈਟਿਸ ਇਲਾਜ ਯੋਗ ਹੈ, ਇਸਦੀ ਜਲਦ ਪਹਿਚਾਣ ਹੀ ਇਸਦੇ ਇਲਾਜ ਵਿੱਚ ਮਦਦਗਾਰ ਸਾਬਿਤ ਹੁੰਦੀ ਹੈ : ਡਾ ਭਾਰਤ ਭੂਸ਼ਣ

Health, Dr. Bharat Bhushan, Civil Surgeon Tarn Taran, Tarn Taran

Web Admin

Web Admin

5 Dariya News

ਤਰਨਤਾਰਨ , 09 Aug 2024

Last updated on: Aug 09, 2024, 00:00 IST

ਸਿਹਤ ਵਿਭਾਗ ਤਰਨਤਾਰਨ ਵਲੋਂ ਵਿਸ਼ਵ ਹੈਪਾਟਈਟਸ ਪੰਦਰਵਾੜੇ ਨੂੰ ਸਮਰਪਿਤ ਜਾਗਰੂਕਤਾ ਪੋਸਟਰ ਅਤੇ ਬੈਨਰ ਰਲੀਜ ਕੀਤਾ ਗਿਆ। ਇਸ ਮੌਕੇ  ਸਿਵਲ ਸਰਜਨ ਡਾ ਭਾਰਤ ਭੂਸ਼ਣ ਜੀ ਨੇ ਕਿਹਾ ਕਿ ਹੈਪਾਟਾਈਟਸ ਇਲਾਜ ਯੋਗ ਹੈ, ਇਸ ਦੀ ਜਲਦ ਪਹਿਚਾਣ ਹੀ ਇਸਦੇ ਇਲਾਜ ਵਿਚ ਮਦਦਗਾਰ ਸਾਬਿਤ ਹੁੰਦੀ ਹੈ। 

ਵਿਸ਼ਵ ਸਿਹਤ ਸੰਗਠਨ ਵਲੋ ਹਰ ਸਾਲ 28 ਜੁਲਾਈ ਨੂੰ ਹੈਪਾਟਾਈਟਸ ਦਿਵਸ ਦੇ ਰੂਪ ਵਿਚ ਮਨਾਈਆ ਜਾਦਾ ਹੈ ਪਰ ਇਸ ਸਾਲ ਇਸਦੀ ਮੱਹਤਤਾ ਨੂੰ ਵੇਖਦਿਆਂ ਹੋਇਆ ਸਿਹਤ ਵਿਭਾਗ ਵਲੋਂ ਇਸਨੂੰ ਪੰਦਰਵਾੜੇ ਦੇ ਰੂਪ ਵਿਚ ਮਾਨਇਆ ਜਾ ਰਿਹਾ ਹੈ ਜੋ ਕਿ ਮਿਤੀ 28 ਜੁਲਾਈ ਤੋਂ ਮਿਤੀ 10 ਅਗਸਤ 2024 ਤੱਕ ਚਲੇਗਾ। ਇਸ ਬਿਮਾਰੀ ਦੀ 5 ਕਿਸਮਾ ਹੈ ਜਿਵੇ ਕਿ ਹੈਪਾਟਾਈਟਸ ਏ.ਬੀ.ਸੀ.ਡੀ. ਅਤੇ ਈ. ਹੈ, ਇਨ੍ਹਾਂ ਵਿਚੋ ਹੈਪਾਟਾਈਟਸ ਏ. ਅਤੇ ਬੀ. ਦੀ ਵੈਕਸਿਨ ਵੀ ਮੋਜੂਦ ਹੈ, ਹੈਪਾਟਾਈਟਸ ਸੀ.ਡੀ. ਅਤੇ ਈ. ਦਾ ਇਲਾਜ ਦਵਾਈਆ ਰਾਹੀ ਕੀਤਾ ਜਾ ਸਕਦਾ ਹੈ। 

ਇਸ ਮੌਕੇ ਤੇ ਐਪੀਡਿਮੋਲੋਜਿਸਟ (ਆਈ.ਡੀ.ਐਸ.ਪੀ.) ਡਾ ਰਣਦੀਪ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸੂਈਆਂ ਦਾ ਸਾਂਝਾ ਇਸਤਮਾਲ ਨਾ ਕਰੋ, ਰੇਜਰ ਤੇ ਬੁਰਸ਼ ਸਾਂਝੇ ਨਾ ਕਰੋ, ਟੈਟੂ ਨਾ ਬਣਵਾਓ, ਨਵ-ਜਨਮੇਂ ਬੱਚਿਆ ਹੈਪਾਟਾਈਟਸ ਦੇ ਟੀਕੇ ਜਰੂਰ ਲਗਵਾਓ, ਹਮੇਸ਼ਾ ਸੁਰਖਿਅਤ ਸੰਭੋਗ ਕਰੋ, ਖੂਨ ਅਤੇ ਖੂਨ ਦੇ ਉਤਪਾਦ ਲਾਇਸੈਂਸ ਸ਼ੁਦਾ ਬੱਲਡ ਬੈਂਕ ਤੋਂ ਹੀ ਲਵੋ, ਸਾਫ ਤੇ ਸੁੱਰਖਿਅਤ ਪਾਣੀ ਅਤੇ ਭੋਜਨ ਦਾ ਇਸਤੇਮਾਲ ਕਰੋ, ਆਪਣੇ ਆਲੇ-ਦੁਆਲੇ ਅਤੇ ਹੱਥਾਂ ਦੀ ਸਫਾਈ ਦਾ ਧਿਆਨ ਰੱਖੋ, ਕਿਸੇ ਕਿਸਮ ਦੇ ਪੀਲੀਏ ਦਾ ਸ਼ੱਕ ਹੋਣ ਦੀ ਸੂਰਤ ਵਿਚ ਤੁਰੰਤ ਡਾਕਟਰੀ ਸਹਾਇਤਾ ਲਈ ਨੇੜੇ ਦੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ। 

ਇਸ ਮੋਕੇ ਤੇ ਜਿਲਾ੍ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀ ਬਾਲਾ, ਜਿਲਾ੍ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ,  ਜਿਲਾ ਸਿਹਤ ਅਫਸਰ ਡਾ ਸੁਖਬੀਰ ਕੌਰ, ਡਾ ਸੁਖਜਿੰਦਰ ਸਿੰਘ, ਜਿਲਾ੍ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਐਸ.ਆਈ. ਗੁਰਦੇਵ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।

 

Tags: Health , Dr. Bharat Bhushan , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD