Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਂਗਣਵਾੜੀ ਫੂਡ ਸਪਲਾਈ ਵਿੱਚ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਦੀ ਮੰਗ

Harsimrat Kaur Badal, Shiromani Akali Dal, SAD, Akali Dal, Bathinda, Annpurna Devi

5 Dariya News

5 Dariya News

5 Dariya News

ਚੰਡੀਗੜ੍ਹ , 10 Aug 2024

Last updated on: Aug 10, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਅੰਨਾਪੂਰਨਾ ਦੇਵੀ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਆਂਗਣਵਾੜੀ ਵਰਕਰਾਂ ਰਾਹੀਂ ਗਰਭਵਤੀ ਅਤੇ ਦੁੱਧ ਚੁੰਘਾਉਂਦੀਆਂ ਮਾਵਾਂ ਤੇ ਬੱਚਿਆਂ ਨੂੰ ਸਪਲਾਈ ਕੀਤੇ ਜਾਂਦੇ ਰਾਸ਼ਨ ਦੀ ਖਰੀਦ ਤੇ ਸਪਲਾਈ ਵਿਚ ਹੋ ਰਹੇ ਘਪਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ।

ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਆਲ ਇੰਡੀਆ ਆਂਗਣਵਾੜੀ ਵਰਕਰਜ਼ ਪ੍ਰਧਾਨ ਹਰਗੋਬਿੰਦ ਕੌਰ ਦੇ ਨਾਲ, ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ, ਨੇ ਕਿਹਾ ਕਿ ਪੰਜਾਬ ਵਿਚ ਆਂਗਣਵਾੜੀ ਵਰਕਰ ਗਰਭਧਾਰੀ ਤੇ ਦੁੱਧ ਪਿਆਉਂਦੀਆਂ ਮਾਵਾਂ ਤੇ ਬੱਚਿਆਂ ਨੂੰ ਕੇਂਦਰ ਸਰਕਾਰ ਦੀ ਇੰਟੀਗ੍ਰੇਟਡ ਚਾਈਲਡ ਹੈਲਥਕੇਅਰ (ਆਈ ਸੀ ਐਚ) ਪ੍ਰੋਗਰਾਮ ਤੇ ਹੋਰ ਪਹਿਲਕਦਮੀਆਂ ਤਹਿਤ ਮਿਲਦੇ ਰਾਸ਼ਨ ਦੀ ਖਰੀਦ ਤੇ ਸਪਲਾਈ ਵਿਚ ਹੋ ਰਹੇ ਘਪਲੇ ਤੋਂ ਔਖੀਆਂ ਹਨ।

ਸਰਦਾਰਨੀ ਬਾਦਲ ਨੇ ਮੰਤਰੀ ਨੂੰ ਦੱਸਿਆ ਕਿ ਜਦੋਂ ਦੀ ਆਪ ਸਰਕਾਰ ਨੇ ਪੰਜਾਬ ਵਿਚ ਸੱਤਾ ਸੰਭਾਲੀ ਹੈ, ਇਸ ਸਕੀਮ ਤਹਿਤ ਪ੍ਰਾਈਵੇਟ ਫੂਡ ਸਪਲਾਇਰ ਸਪਲਾਈ ਦੇ ਕੰਮ ਵਿਚ ਲੱਗੇ ਹਨ ਜਿਸ ਕਾਰਣ ਭ੍ਰਿਸ਼ਟਾਚਾਰ ਹੋ ਰਿਹਾ ਹੈ। ਉਹਨਾਂਕਿਹਾ  ਕਿ ਸਰਕਾਰ ਨੇ ਦੁੱਧ ਪਾਊਡਰ, ’ਘਿਓ’ ਅਤੇ ’ਪੰਜੀਰੀ’ ਦੀ ਸਪਲਾਈ ਸਹਿਕਾਰੀ ਵੇਰਕਾ ਕੰਪਨੀ ਤੋਂ ਲੈ ਕੇ ਬਲੈਕ ਲਿਸਟਡ ਪ੍ਰਾਈਵੇਟ ਕੰਪਨੀ ਹਵਾਲੇ ਕਰ ਦਿੱਤੀ ਹੈ। 

ਉਹਨਾਂ ਕਿਹਾ ਕਿ ਜਾਂਚ ਵਿਚ ਇਹ ਪੜਤਾਲ ਕੀਤੀ ਜਾਵੇ ਕਿ  ਖੁਰਾਦ ਆਇਟਮਾਂ ਸਪਲਾਈ ਕਰਨ ਲਈ ਸਹਿਕਾਰੀ ਅਦਾਰੇ ਜੋ ਕਈ ਸਾਲਾਂ ਤੋਂ ਤਸੱਲੀਬਖਸ਼ ਸਪਲਾਈ ਕਰ ਰਿਹਾਸੀ,  ਤੋਂ ਸਪਲਾਈ ਵਾਪਸ ਲੈ ਕੇ ਪ੍ਰਾਈਵੇਟ ਠੇਕੇਦਾਰਾਂ ਨੂੰ ਕਿਉਂ ਦਿੱਤੀ ਗਈ ਅਤੇ ਆਈ ਸੀ ਡੀ ਐਸ ਪ੍ਰੋਗਰਾਮ ਤਹਿਤ ਸਪਲਾਈ ਵਾਲੀਆਂ ਆਈਟਮਾਂ ਦੁੱਗਣੀਆਂ ਕਿਵੇਂ ਹੋ ਗਈਆਂ ਜਿਸਦਾ ਬਜਟ 150 ਕਰੋੜ ਰੁਪਏ ਤੋਂ ਵੱਧ ਕੇ 300 ਕਰੋੜ ਰੁਪੲੋ ਗਿਆ।

ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਕੀਮ ਤਹਿਤ ਮਾਵਾਂ ਤੇ ਬੱਚਿਆਂ ਨੂੰ ਸਬ ਸਟੈਂਡਰਡ ਸਮਾਨ ਸਪਲਾਈ ਕੀਤੀ ਜਾ ਰਹੀ ਹੈ ਜਿਸ ਨਾਲ ਬੱਚਿਆਂ ਤੇ ਮਾਵਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਸਾਰੇ ਘੁਟਾਲੇ ਦਾ ਪਰਦਾਫਾਸ਼ ਕਰ ਸਕਦੀ ਹੈ। ਉਹਨਾਂ ਕਿਹਾ ਕਿ ਸਕੀਮ ਦੇ ਲਾਭਪਾਤਰੀਆਂ ਦਾ ਕੋਈ ਦੋਸ਼ ਨਹੀਂ ਹੈ ਤੇ ਆਪ ਦੇ ਅਹੁਦੇਦਾਰਾਂ ਸਮੇਤ ਭ੍ਰਿਸ਼ਟਾਚਾਰੀਆਂ ਖਿਲਾਫ ਹੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਐਮ ਪੀ ਨੇ ਆਲ ਇੰਡੀਆ ਆਂਗਣਵਾੜੀ ਵਰਕਰਜ਼ ਪ੍ਰਧਾਨ ਹਰਗੋਬਿੰਦ ਕੌਰ ਨੂੰ ਪੀੜਤ ਬਣਾਉਣ ਦਾ ਵੀ ਮਸਲਾ ਚੁੱਕਿਆ। ਉਹਨਾਂ ਕਿਹਾ ਕਿ ਜਦੋਂ ਆਂਗਣਵਾੜੀ ਪ੍ਰਧਾਨ ਨੇ ਸਾਰੇ ਘੁਟਾਲੇ ਦਾ ਪਰਦਾਫਾਸ਼ ਕੀਤਾ ਤਾਂ ਉਹਨਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸੇ ਕਾਰਣ ਸੀ ਡੀ ਪੀ ਓ ਨੂੰ ਸਸਪੈਂਡ ਕਰ ਦਿੱਤਾ ਗਿਆ।

ਸਰਦਾਰਨੀ ਬਾਦਲ ਨੇ ਕਿਹਾ ਕਿ ਬਜਾਏ ਅਜਿਹੇ ਕਦਮ ਚੁੱਕਣ ਦੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਕ੍ਰਿ ਇਸ ਵੇਲੇ ਕ੍ਰਮਵਾਰ 4500 ਰੁਪਏ ਅਤੇ 2200 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਲੈ ਰਹੇ ਹਨ।

 

Tags: Harsimrat Kaur Badal , Shiromani Akali Dal , SAD , Akali Dal , Bathinda , Annpurna Devi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD