Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਲਿਮਕੋ ਵੱਲੋਂ ਜਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਮਲੋਟ ਵਿਖੇ ਦਿਵਿਆਂਗਜਨਾਂ ਨੂੰ ਮੁਫ਼ਤ ਉਪਕਰਨਾਂ ਦੀ ਕੀਤੀ ਵੰਡ

ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਉਣ ਲਈ ਵਚਨਬੱਧ — ਡਾ.ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Sanjeev Kumar

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 10 Aug 2024

Last updated on: Aug 10, 2024, 00:00 IST

ਦਿਵਿਆਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਲਈ ਵੱਡੀ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹਲਕਾ ਮਲੋਟ ਦੇ ਐਡਵਰਡ ਗੰਜ ਹਾਲ ਵਿਖੇ ਐਡਿਪ ਯੋਜਨਾ ਦੇ ਅਧੀਨ ਦਿਵਿਆਂਗਜਨਾਂ ਨੂੰ ਫਰੀ ਸਹਾਇਕ ਉਪਕਰਨਾਂ ਲਈ ਮੁਫਤ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਇਸ ਸਮਾਗਮ ਵਿਚ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸਮੂਲੀਅਤ ਕੀਤੀ।

ਇਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਦਿਵਿਆਂਗ ਵਿਅਕਤੀਆਂ ਲਈ ਸ਼ਨਾਖਤੀ ਕੈਂਪ ਲਗਾਏ ਗਏ ਸਨ ਅਤੇ ਇਨ੍ਹਾਂ ਕੈਂਪਾਂ ਦੌਰਾਨ ਸ਼ਨਾਖਤ ਕੀਤੇ ਗਏ ਦਿਵਿਯਾਂਗਜਨਾਂ ਨੂੰ ਅੱਜ ਮੁਫਤ ਉਪਕਰਣ ਵੰਡੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਸਾਰੀਆਂ ਮੁਫਤ ਸਹੂਤਲਾਂ ਮੁਹੱਈਆ ਕਰਵਾਕੇ ਚੰਗੀ ਜੀਵਨ ਸੈਲੀ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅਲਿਮਕੋ ਵੱਲੋਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਲੋੜਵੰਦ ਦਿਵਿਆਂਗ  ਵਿਅਕਤੀਆਂ ਨੂੰ ਲੱਗਭੱਗ 98 ਲੱਖ ਰੁਪਏ ਦੇ ਉਪਕਰਨ ਮੁਹੱਈਆ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਅੱਜ ਇਸ ਸਮਾਗਮ ਵਿੱਚ 86 ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ 18 ਲੱਖ ਰੁਪਏ ਦੀ ਲਾਗਤ ਨਾਲ ਬਨਾਵਟੀ ਅੰਗ ਅਤੇ ਉਪਕਰਨ ਜਿਵੇਂ ਕਿ ਮੋਟਰਾਈਜਡ ਟਰਾਈਸਾਈਕਲ, ਟਰਾਈਸਾਈਕਲ, ਵਹੀਲਚੇਅਰ, ਵਿਸਾਖੀਆਂ, ਛੜੀਆਂ,  ਕੰਨਾਂ ਦੀਆਂ ਮਸ਼ੀਨਾਂ, ਨੇਤਰਹੀਨ ਵਿਅਕਤੀਆਂ ਲਈ ਸਮਾਰਟ ਫੋਨ, ਸੀਪੀ ਚੇਅਰ ਆਦਿ ਦੀ ਵੰਡ ਕੀਤੀ ਗਈ ਹੈ।

ਉਹਨਾਂ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਲਗਾਏ ਜਾ ਰਹੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ ਨਾਲ ਉਹਨਾਂ ਲਈ ਰੁਜਗਾਰ ਦੇ ਮੋਕੇ ਵੀ ਮੁਹੱਈਆ ਕਰਵਾਏ ਜਾਣਗੇ।

ਇਸ ਮੌਕੇ ਡਾ. ਸੰਜੀਵ ਕੁਮਾਰ ਐਸ.ਡੀ.ਐਮ, ਸ੍ਰੀ ਪਵਨਜੀਤ ਡੀ.ਐਸ.ਪੀ ਮਲੋਟ, ਸ.ਜਗਮੋਹਨ ਸਿੰਘ ਜਿਲ੍ਹਾ ਭਲਾਈ ਅਫਸਰ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਪਰਮਜੀਤ ਸਿੰਘ ਗਿੱਲ ਦਫਤਰ ਇੰਚਾਰਜ, ਸ.ਗਗਨਦੀਪ ਸਿੰਘ ਅੋਲਖ,ਸਹਿਰੀ ਪ੍ਰਧਾਨ, ਸ੍ਰੀ ਯਾਦਵਿੰਦਰ ਸੋਹਣਾਂ ਬਲਾਕ ਪ੍ਰਧਾਨ, ਸੁਰਮੁੱਖ ਸਿੰਘ, ਹਰਮੇਲ ਸਿੰਘ, ਲੱਵ ਬੱਤਰਾ, ਅਨੀਲ ਜੁਨੇਜਾ, ਗੁਰਪ੍ਰੀਤ ਤੋਹਫਾ, ਗੁਰਪ੍ਰੀਤ ਵਿਰਦੀ, ਵਿਕਰਾਂਤ ਖੁਰਾਣਾ ਮੌਜੂਦ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD