Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਲੰਮਾਂ ਸਮਾਂ ਮਾਨਵਤਾ ਦੀ ਨਿਸ਼ਕਾਮ ਸੇਵਾ ਕੀਤੀ : ਚੇਤਨ ਸਿੰਘ ਜੌੜੇਮਾਜਰਾ

ਕੈਬਨਿਟ ਮੰਤਰੀ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਕੀਤਾ ਜਾਰੀ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 10 Aug 2024

Last updated on: Aug 10, 2024, 00:00 IST

ਡੇਰਾ ਹੰਸਾਲੀ ਸਾਹਿਬ ਵਿਖੇ ਅੱਜ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਮੌਕੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਜੀਵਨੀ ਦਾ ਤੀਜਾ ਭਾਗ ਵੀ ਜਾਰੀ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਜੌੜੇਮਾਜਰਾ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਲੰਮਾਂ ਸਮਾਂ ਨਿਸ਼ਕਾਮ ਭਾਵਨਾ ਨਾਲ ਮਾਨਵਤਾ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਅਜਿਹੇ ਮਹਾਂ-ਪੁਰਸ਼ ਹਮੇਸ਼ਾਂ ਲੋਕਾਂ ਨੂੰ ਗੁਰੂ ਦੇ ਲੜ ਲਾਉਣ ਤੇ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬਹੁਤ ਸੁਭਾਗਾ ਹੈ ਕਿਉਂਕਿ ਅੱਜ ਦੇ ਦਿਨ ਹੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਜਨਮ ਲਿਆ ਸੀ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਵਸ ਦੀ ਮੁਬਾਰਕਬਾਦ ਦਿੱਤੀ। ਸ. ਜੌੜੇ ਮਾਜਰਾ ਨੇ ਕਿਹਾ ਕਿ ਅੱਜ ਦਾ ਦਿਨ ਵਿਸ਼ੇਸ਼ ਰੂਪ ਵਿੱਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਲੰਮਾਂ ਸਮਾਂ ਹਲਕਾ ਵਾਸੀਆਂ ਦੀ ਭਲਾਈ ਲਈ ਦਿਨ ਰਾਤ ਕੰਮ ਕੀਤਾ ਹੈ। 

ਉਨ੍ਹਾਂ ਮੌਜੂਦਾ ਡੇਰਾ ਮੁਖੀ ਬਾਬਾ ਪਰਮਜੀਤ ਸਿੰਘ ਤੋਂ ਆਸ਼ੀਰਵਾਦ ਵੀ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਅਜੀਤ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਮਾਨਵਤਾ ਦੀ ਭਲਾਈ ਲਈ ਅੱਗੇ ਆ ਕੇ ਕੰਮ ਕਰਨਾ ਚਾਹੀਦਾ ਹੈ ਜੋ ਕਿ ਸਹੀ ਅਰਥਾਂ ਵਿੱਚ ਬਾਬਾ ਜੀ ਨੂੰ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਡੇਰਾ ਹੰਸਾਲੀ ਸਾਹਿਬ ਦੇ ਸੇਵਾਦਾਰ, ਆਮ ਸੰਗਤ ਵੀ ਮੌਜੂਦ ਸਨ।  

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD