Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ ਟੀ ਓ ਵੱਲੋਂ ਹਵਾਈ ਅੱਡੇ ਉੱਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ

ਪੰਜਾਬ ਸਰਕਾਰ ਸਾਰੇ ਹਾਕੀ ਖਿਡਾਰੀਆਂ ਨੂੰ ਦੇਵੇਗੀ ਇੱਕ-ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ- ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO,Gurjeet Singh Aujla, Punjab, Congress, Amritsar

Web Admin

Web Admin

5 Dariya News

ਅੰਮ੍ਰਿਤਸਰ , 11 Aug 2024

Last updated on: Aug 11, 2024, 00:00 IST

ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆ ਕਿਹਾ ਅਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਹਾਕੀ ਖਿਡਾਰੀਆਂ ਦੇ ਮਾਤਾ ਪਿਤਾ ਹਾਕੀ ਪ੍ਰੇਮੀ ਅਤੇ ਹਾਕੀ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

ਸ ਧਾਲੀਵਾਲ ਨੇ ਇਸ ਮੌਕੇ ਹਾਕੀ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੁਹਾਡੀ ਜੇਤੂ ਟੀਮ ਦੇ ਹਰੇਕ ਖਿਡਾਰੀ  ਨੂੰ ਇੱਕ  ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਸਾਨੂੰ ਤੁਹਾਡੇ ਉੱਤੇ ਮਾਣ ਹੈ,  ਜਿਨਾਂ ਨੇ ਲੰਮੇ ਸਮੇਂ ਬਾਅਦ ਹਾਕੀ ਵਿੱਚ ਭਾਰਤ ਦੀ ਵਾਪਸੀ ਕਰਵਾਈ ਹੈ। 

ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪਿੰਡ ਪੱਧਰ ਉੱਤੇ ਵਿਕਸਿਤ ਕਰਨ ਲਈ ਯਤਨ ਕਰ ਰਹੀ ਹੈ ਅਤੇ ਆਉਣ ਵਾਲਾ ਸਮਾਂ ਸਾਡੇ ਖਿਡਾਰੀਆਂ ਅਤੇ ਖੇਡਾਂ ਲਈ ਬਹੁਤ ਸੁਖਾਵਾਂ ਮਾਹੌਲ ਦੇਵੇਗਾ, ਜਿਸ ਨਾਲ ਪੰਜਾਬ ਵਿੱਚ ਵੱਡੇ ਖਿਡਾਰੀ ਪੈਦਾ ਹੋਣਗੇ। ਇਸ ਮੌਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਲੋਕ ਸਭਾ ਮੈਂਬਰ ਸ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਾਨੂੰ ਆਪਣੇ ਹਾਕੀ ਖਿਡਾਰੀਆਂ ਉੱਤੇ ਸਦਾ ਮਾਣ ਰਹੇਗਾ ਜਿਨਾਂ ਨੇ ਦੇਸ਼ ਲਈ ਮੈਡਲ ਜਿੱਤ ਕੇ ਲੰਮੇ ਸਮੇਂ ਬਾਅਦ ਹਾਕੀ ਵਿੱਚ ਸਾਡੇ ਦੇਸ਼ ਦਾ ਨਾਂ ਰੋਸ਼ਨ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਸਾਡੇ ਖਿਡਾਰੀਆਂ ਨੇ ਪੰਜਾਬ ਉੱਤੇ ਲੱਗਾ ਨਸ਼ੇ ਦਾ ਕਲੰਕ ਆਪਣੀ ਖੇਡ ਨਾਲ ਦੂਰ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਹਮੇਸ਼ਾ ਖੇਡਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਰੀਤ ਜਾਰੀ ਰਹੇਗੀ, ਜਿਸ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। 

ਉਹਨਾਂ ਕਿਹਾ ਕਿ ਸਾਡਾ ਸਿਰ ਉਸ ਵੇਲੇ ਮਾਣ ਨਾਲ ਉੱਚਾ ਹੁੰਦਾ ਹੈ ਜਦੋਂ ਸਾਡੇ ਪੰਜਾਬ ਦੇ ਖਿਡਾਰੀ ਓਲੰਪਿਕ ਵਿੱਚ ਦੇਸ਼ ਦੀ ਤਰਜਮਾਨੀ ਕਰ ਰਹੇ ਹੁੰਦੇ ਹਨ। ਉਹਨਾਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਦੇ ਯਤਨਾਂ ਨਾਲ ਭਵਿੱਖ ਵਿੱਚ ਪੰਜਾਬ ਖੇਡਾਂ ਦੀ ਨਰਸਰੀ ਕਰਕੇ ਜਾਣਿਆ ਜਾਵੇਗਾ। ਅੱਜ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪੁੱਜੇ ਓਲੰਪਿਕ ਖਿਡਾਰੀਆਂ ਵਿੱਚ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਗੁਰਜੰਟ ਸਿੰਘ ,  ਸ਼ਮਸ਼ੇਰ ਸਿੰਘ ,ਮਨਦੀਪ ਸਿੰਘ,  ਜਰਮਨ ਪ੍ਰੀਤ ਸਿੰਘ ਬੱਲ,  ਸੁਖਜੀਤ ਸਿੰਘ ਅਤੇ ਜੁਗਰਾਜ ਸਿੰਘ ਦੇ ਨਾਮ ਵਰਨਨ ਯੋਗ ਹਨ।

ਇਸ ਮੌਕੇ ਸ੍ਰੀ ਰਜਤ ਉਬਰਾਏ  ਪ੍ਰਸ਼ਾਸਕ ਏ ਡੀ ਏ, ਸਾਬਕਾ ਹਾਕੀ ਓਲੰਪੀਅਨ ਸ ਪ੍ਰਗਟ ਸਿੰਘ ਸ ਹਰਪ੍ਰੀਤ ਸਿੰਘ ਮੰਡੇਰ, ਸ੍ਰੀ ਬਲਵਿੰਦਰ ਸਿੰਘ ਸ਼ੰਮੀ, ਸ੍ਰੀ ਸੰਜੀਵ ਕੁਮਾਰ, ਸ੍ਰੀ ਜੁਗਰਾਜ ਸਿੰਘ , ਹਾਕੀ ਪੰਜਾਬ ਦੇ ਪ੍ਰਧਾਨ ਸ੍ਰੀ ਨਿਤਿਨ ਕੋਹਲੀ , ਜਨਰਲ ਸਕੱਤਰ ਸ੍ਰੀ ਅਮਰੀਕ ਸਿੰਘ ਪਵਾਰ,  ਚੇਅਰਮੈਨ ਸਲਾਹਕਾਰ ਬੋਰਡ ਸ ਪ੍ਰਗਟ ਸਿੰਘ, ਖਜਾਨਚੀ ਸ੍ਰੀ ਸੰਜੀਵ ਕੁਮਾਰ,  ਕਾਰਜਕਾਰੀ ਮੈਂਬਰ ਸ੍ਰੀ ਕੁਲਬੀਰ ਸਿੰਘ,  ਮੈਂਬਰ ਗੁਰਮੀਤ ਸਿੰਘ,  ਗੁਨਦੀਪ ਸਿੰਘ ਕਪੂਰ, ਚੇਅਰਮੈਨ ਅੰਪਾਇਰਿੰਗ ਕਮੇਟੀ ਗੁਰਿੰਦਰ ਸਿੰਘ ਸੰਘਾ, ਆਫਿਸ ਇੰਚਾਰਜ ਕੰਚਨ ਅਤੇ ਸੀਨੀਅਰ ਅਧਿਕਾਰੀਆਂ ਨੇ ਖਿਡਾਰੀਆਂ ਨੂੰ ਜੀ ਆਇਆ ਕਿਹਾ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Gurjeet Singh Aujla , Punjab , Congress , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD