Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ

SGPC, Religious, Dharmik, Shiromani Gurdwara Parbandhak Committee, Harjinder Singh Dhami

5 Dariya News

5 Dariya News

5 Dariya News

ਅੰਮ੍ਰਿਤਸਰ , 11 Aug 2024

Last updated on: Aug 11, 2024, 00:00 IST

ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਿਹਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। 

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਾਡੇ ਲਈ ਇਹ ਮਾਣ ਤੇ ਫ਼ਖਰ ਵਾਲੀ ਗੱਲ ਹੈ ਕਿ ਜਦੋਂ ਵੀ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਭਰਵੀਂ ਸ਼ਮੂਲੀਅਤ ਰਹੀ ਹੈ ਤਾਂ ਟੀਮ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗ਼ਮਾ ਜਿੱਤਣਾ ਵੀ ਉਨ੍ਹਾਂ ਵਿੱਚੋਂ ਇੱਕ ਹੈ। 

ਉਨ੍ਹਾਂ ਹਾਕੀ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਨੇ ਲੰਮੇ ਅਰਸੇ ਤੋਂ ਬਾਅਦ ਪੰਜਾਬ ਦੇ ਹਾਕੀ ਨਾਲ ਸਬੰਧਤ ਇਤਿਹਾਸ ਨੂੰ ਦੁਹਰਾਇਆ ਹੈ। ਐਡਵੋਕੇਟ ਧਾਮੀ ਨੇ ਨੌਜਵਾਨਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਦੇਸ਼ ਦੀ ਹਾਕੀ ਟੀਮ ਵਿੱਚ ਵੱਡੀ ਗਿਣਤੀ ਪੰਜਾਬੀ ਖਿਡਾਰੀਆਂ ਤੋਂ ਉਹ ਪ੍ਰੇਰਣਾ ਲੈਣ ਅਤੇ ਖੇਡਾਂ ਵਿੱਚ ਅੱਗੇ ਆਉਣ। 

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਖਿਡਾਰੀਆਂ ਨੂੰ ਉਤਸ਼ਾਹਤ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਤੇ ਸਿੱਖਾਂ ਦਾ ਮਾਣ ਵਧਾਉਣ ਵਾਲੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕੀਤੀ ਜਾਂਦੀ ਰਹੇਗੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਰਤੀ ਹਾਕੀ ਟੀਮ ਲਈ ਖੇਡੇ ਸਾਬਤ ਸੂਰਤ ਗੁਰਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਜ਼ਿਕਰ ਕਰਦਿਆਂ ਸਿੱਖ ਪਰਿਵਾਰਾਂ ਨਾਲ ਸਬੰਧਤ ਖਿਡਾਰੀਆਂ ਨੂੰ ਆਪਣੇ ਸਿੱਖੀ ਸਰੂਪ ਬਰਕਰਾਰ ਰੱਖਣ ਦੀ ਪ੍ਰੇਰਣਾ ਵੀ ਕੀਤੀ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਹਾਕੀ ਟੀਮ ਦੇ ਕਪਤਾਨ ਸ. ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਅੱਜ ਟੀਮ ਦੇ ਖਿਡਾਰੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਕਿ ਗੁਰੂ ਸਾਹਿਬ ਦੇ ਅਸ਼ੀਰਵਾਦ ਸਦਕਾ ਹੀ ਟੀਮ ਵੱਲੋਂ ਇਹ ਪ੍ਰਾਪਤੀ ਸੰਭਵ ਹੋ ਸਕੀ ਹੈ ਅਤੇ ਉਨ੍ਹਾਂ ਟੀਮ ਲਈ ਭਵਿੱਖ ਅੰਦਰ ਹੋਰ ਬਿਹਤਰ ਪ੍ਰਦਰਸ਼ਨ ਦੀ ਅਰਦਾਸ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਤਿਕਾਰ ਤੇ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ। 

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਡੰਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਹਾਕੀ ਕੋਚ ਸ. ਗੁਰਮੀਤ ਸਿੰਘ ਆਦਿ ਹਾਜ਼ਰ ਸਨ।

ਭਾਰਤੀ ਹਾਕੀ ਟੀਮ ਦੇ ਇਹ ਖਿਡਾਰੀ ਹੋਏ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਲਈ ਪੁੱਜੇ ਭਾਰਤੀ ਹਾਕੀ ਟੀਮ ਦੇ ਨੌਂ ਖਿਡਾਰੀਆਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਸੁਖਜੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਜੁਗਰਾਜ ਸਿੰਘ ਸ਼ਾਮਲ ਸਨ। ਇਸ ਤੋਂ ਇਲਾਵਾ ਟੀਮ ਦੇ ਕੋਚ ਤੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD