Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੂਸ਼ੀ ਫਾਊਂਡੇਸ਼ਨ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਲਗਾਏ ਗਏ ਪੌਦੇ

ਖੂਸ਼ੀ ਫਾਊਂਡੇਸ਼ਨ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਲਗਾਏ ਗਏ ਪੌਦੇ

Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Fazilka

Web Admin

Web Admin

5 Dariya News

ਫਾਜ਼ਿਲਕਾ , 11 Aug 2024

Last updated on: Aug 11, 2024, 00:00 IST

ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਖੁਸ਼ੀ ਫਾਊਂਡਏਸ਼ਨ ਦੀ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਬੱਤੀਆਂ ਵਾਲੇ ਚੌਕ ਤੋਂ ਲੈ ਕੇ ਕੈਂਟ ਰੋਡ ਤੱਕ ਪੌਦੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਨੌਜਵਾਨ ਸਮਾਜ ਸੇਵਾ ਸਭਾ ਦੇ ਪ੍ਰਧਾਨ ਲਵਲੀ ਵਾਲਮੀਕਿ ਤੇ ਉਨ੍ਹਾਂ ਦੀ ਟੀਮ ਨਾਲ ਮੌਜੂਦ ਸੀ।

ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਖੁਸ਼ੀ ਫਾਉਂਡੇਸ਼ਨ ਵੱਲੋਂ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। 

ਉਨ੍ਹਾਂ ਕਿਹਾ ਕਿ ਨਾ ਕੇਵਲ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਬਲਕਿ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ਵਾਤਾਵਰਨ ਵਿੱਚ ਤਪਸ ਨੂੰ ਘਟਾਉਣਗੇ ਉੱਥੇ ਹੀ ਕੋਈ ਵੀ ਇਨ੍ਹਾਂ ਦੀ ਠੰਡੀ ਛਾਂ ਦਾ ਵੀ ਆਨੰਦ ਲੈ ਸਕਦਾ ਹੈ। 

ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਆਪਣੀ ਜਿੰਮੇਵਾਰੀ ਸਮਝਦੇ ਹੋਏ ਪੌਦੇ ਲਗਾਉਣਗੇ ਤਾਂ ਸਾਡਾ ਵਾਤਾਵਰਣ ਬਿਮਾਰੀਆਂ ਤੋਂ ਮੁਕਤ ਹੋਵੇਗਾ ਅਤੇ ਹਰਿਆ ਭਰਿਆ ਵੀ ਬਣੇਗਾ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਨਸ਼ਿਆਂ  ਖਿਲਾਫ ਜਾਗਰੂਕ ਕਰਦਿਆ ਕਿਹਾ ਕਿ ਇਸ ਭੈੜੀ ਕੁਰੀਤੀ ਤੋਂ ਸਾਡੀ ਨੋਜਵਾਨ ਪੀੜੀ ਨੂੰ ਬਚਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਨਸ਼ੇ ਮੌਤ ਦਾ ਕਾਰਨ ਬਣਦੇ ਹਨ, ਇਸ ਲਈ ਇਸ ਭੈੜੀ ਬਿਮਾਰੀ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ ਸਗੋਂ ਖੇਡਾਂ ਨਾਲ ਸਾਂਝ ਪਾਉਂਣੀ ਚਾਹੀਦੀ ਹੈ ਤੇ ਖੇਡਾਂ ਵਿਚ ਆਪਣਾ ਨਾਮ ਕਮਾਉਂਦੇ ਹੋਏ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਆਉ ਅਸੀਂ ਸਾਰੇ ਨਸ਼ਿਆਂ ਖਿਲਾਫ ਇਕਜੁਟ ਹੋ ਕੇ ਲੜੀਏ ਤੇ ਨਸ਼ੇ ਨੂੰ ਖਤਮ ਕਰੀਏ| 

ਇਸ ਮੌਕੇ ਬਲਾਕ ਪ੍ਰਧਾਨ ਅਲਕਾ ਜੁਨੇਜਾ, ਬਿੱਟੂ ਸੇਤੀਆ ਆਪ ਆਗੂ, ਵਿਨੀਤਾ ਗਾਂਧੀ ਹਲਕਾ ਪ੍ਰਧਾਨ ਮਹਿਲਾ ਵਿੰਗ, ਬਬਲੀ ਰਿਵਾੜੀਆ ਆਦਿ ਮੌਜੂਦ ਸਨ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD