Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਰਵਾਨਾ

ਕਿਹਾ, ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 12 Aug 2024

Last updated on: Aug 12, 2024, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਨੂੰ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਤੋਂ ਰਵਾਨਾ ਕੀਤਾ। ਸਿਹਤ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ, ਜ਼ਿਲ੍ਹਾ ਤੇ ਸਬ ਡਵੀਜਨ ਹਸਪਤਾਲਾਂ ਸਮੇਤ ਡਿਸਪੈਂਸਰੀਆਂ, 842 ਆਮ ਆਦਮੀ ਕਲੀਨਿਕ ਤੇ 3000 ਦੇ ਕਰੀਬ ਹੈਲਥ ਵੈਲਨੈਸ ਸੈਂਟਰ ਕੰਮ ਕਰ ਰਹੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਅਤਿਆਧੁਨਿਕ ਵੈਨ ਵਿੱਚ ਮਰੀਜ ਦੇ ਦੰਦਾਂ ਦੀ ਪੂਰੀ ਜਾਂਚ ਲਈ ਦੋ ਫਿਕਸਡ ਡੈਂਟਲ ਚੇਅਰਜ ਤੇ ਇਕ ਮੋਬਾਇਲ ਡੈਂਟਲ ਚੇਅਰ, ਏ.ਸੀ., ਆਟੋ ਕਲੇਵ, ਜੈਨਰੇਟਰ, ਪਾਵਰ ਬੈਕਅਪ ਆਦਿ ਮੌਜੂਦ ਹੈ, ਜੋ ਕਿ ਦੰਦਾਂ ਦੇ ਐਮਰਜੈਂਸੀ ਟ੍ਰੀਟਮੈਂਟ ਲਈ ਸਹਾਈ ਹੋਵੇਗਾ। ਇਸ ਵੈਨ ਜਰੀਏ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਵੀ ਫੈਲਾਈ ਜਾਵੇਗੀ, ਕਮਿਉਨਿਟੀ ਡੈਂਟਿਸਟਾਂ ਵੱਲੋਂ ਦੰਦਾਂ ਦੇ ਕੈਂਪ ਲਾਏ ਜਾਣ ਸਮੇਤ ਇਹ ਵੈਨ ਡੈਂਟਲ ਕਾਲਜ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਤੇ ਅਗਲੇਰੀ ਸਟੱਡੀ ਲਈ ਸਮੇਤ ਇਨ੍ਹਾਂ ਵਿਦਿਆਰਥੀਆਂ ਤੇ ਸਮਾਜ ਲਈ ਲਾਹੇਵੰਦ ਸਾਬਤ ਹੋਵੇਗੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਵੈਨ ਦੰਦਾਂ ਦੇ ਵਿਦਿਆਰਥੀਆਂ ਦੀ ਸਟੱਡੀ ਕਰਨ ਦੇ ਵੀ ਕੰਮ ਆਵੇਗੀ, ਕਿਉਂਕਿ ਇਸ ਨਾਲ ਪਿੰਡਾਂ-ਸ਼ਹਿਰਾਂ, ਬਸਤੀਆਂ, ਸਕੂਲੀ ਵਿਦਿਆਰਥੀਆਂ ਦੇ ਦੰਦਾਂ ਅਤੇ ਆਮ ਲੋਕਾਂ ਦੇ ਦੰਦਾਂ ਦੀਆਂ ਸਾਹਮਣੇ ਆ ਰਹੀਆਂ ਬਿਮਾਰੀਆਂ ਦੀ ਵੀ ਜਾਂਚ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਡੈਂਟਲ ਮੈਡੀਕਲ ਕਾਲਜਾਂ ਵਿੱਚ 50 ਦੇ ਕਰੀਬ ਫੈਕਲਟੀ ਦੀ ਭਰਤੀ ਦਾ ਕੰਮ ਵੀ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਵੀ ਦੰਦਾਂ ਦੇ ਡਾਕਟਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਕਿਉਂਕਿ ਲੋਕਾਂ ਵਿੱਚ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਦੀ ਬਹੁਤ ਘਾਟ ਹੈ ਤੇ ਦੰਦਾਂ ਤੇ ਮੂੰਹ ਦੇ ਕੈਂਸਰ ਦੀ ਵੱਧ ਰਹੀ ਬਿਮਾਰੀ ਦੀ ਰੋਕਥਾਮ ਲਈ ਦੰਦਾਂ ਦੇ ਡਾਕਟਰ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਡਾਇਰੈਕਟਰ ਮੈਡੀਕਲ ਐਜੂਕੇਸ਼ਨ ਤੇ ਰਿਸਰਚ ਡਾ. ਅਵਨੀਸ਼ ਕੁਮਾਰ, ਸੰਯੁਕਤ ਡਾਇਰਕੈਟਰ ਡਾ. ਪੁਨੀਤ ਗਿਰਧਰ ਤੇ ਡਾ. ਆਕਾਸ਼, ਕਰਨਲ ਜੇ.ਵੀ ਸਿੰਘ, ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਜੇ.ਐਸ. ਮਾਨ, ਡਾ. ਹਰਮੇਸ਼ ਸ਼ਰਮਾ, ਡਾ. ਗਗਨਪ੍ਰੀਤ ਕੌਰ ਅਤੇ ਮੈਡੀਕਲ ਵਿਦਿਆਰਥੀ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD