Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਜੋਸ਼ੋ ਖਰੋਸ਼ ਨਾਲ ਮਨਾਇਆ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Gurpreet Kaur, Narinder Kaur Bharaj, Sangrur

Web Admin

Web Admin

5 Dariya News

ਧੂਰੀ/ਸੰਗਰੂਰ , 12 Aug 2024

Last updated on: Aug 12, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲਾ ਪ੍ਰਸ਼ਾਸ਼ਨ ਸੰਗਰੂਰ ਦੇ ਸਹਿਯੋਗ ਨਾਲ ਧੂਰੀ ਵਿਖੇ ਤੀਆਂ ਦਾ ਤਿਉਹਾਰ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ, ਭੈਣ ਮਨਪ੍ਰੀਤ ਕੌਰ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਰਵਾਇਤੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਉਪਰਾਲਾ ਕਰਾਰ ਦਿੱਤਾ।

ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਧੀਆਂ ਵੱਲੋਂ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਨਾ ਕੇਵਲ ਆਪਣੇ ਮਾਪਿਆਂ ਬਲਕਿ ਸੂਬੇ ਅਤੇ ਦੇਸ਼ ਦਾ ਨਾਮ ਵੀ ਰੌਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧੀਆਂ ਅੱਜ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਵੀ ਬੇਟੀਆਂ ਨੂੰ ਹਰ ਖੇਤਰ ਵਿੱਚ ਬਣਦਾ ਮਾਣ ਸਤਿਕਾਰ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜਿੱਥੇ ਪੰਜਾਬ ਵਿੱਚ ਲੜਕੀਆਂ ਦੀ ਅਨੁਪਾਤ ਦਰ ਵਧਾਉਣ ਦੇ ਦਿਸ਼ਾ ਵਿੱਚ ਯਤਨ ਕਰ ਰਹੇ ਹਾਂ ਓਥੇ ਹੀ ਸਾਡੀਆਂ ਬੱਚੀਆਂ ਵੀ ਆਪਣੀ ਮਿਹਨਤ ਅਤੇ ਲਗਨ ਨਾਲ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਉਹਨਾਂ ਕਿਹਾ ਕਿ ਮਾਪਿਆਂ ਅਤੇ ਸਮਾਜ ਨੂੰ ਵੀ ਬੇਟੀਆਂ ਨੂੰ ਬੇਟਿਆਂ ਦੇ ਬਰਾਬਰ ਅਧਿਕਾਰ ਦੇਣੇ ਚਾਹੀਦੇ ਹਨ ਅਤੇ ਇਸ ਸਬੰਧ ਵਿਚ ਕੋਈ ਭੇਦ ਭਾਵ ਨਹੀਂ ਕਰਨਾ ਚਾਹੀਦਾ। 

ਸਮਾਗਮ ਦੌਰਾਨ ਸਾਰਾ ਮਾਹੌਲ ਪੰਜਾਬ ਦੇ ਰਵਾਇਤੀ ਰੰਗ ਵਿਚ ਰੰਗਿਆ ਹੋਇਆ ਸੀ। ਪੰਜਾਬ ਦੇ ਮਾਣਮੱਤੇ ਸਭਿਆਚਾਰ ਨੂੰ ਦਰਸਾਉਂਦੀਆਂ ਵਸਤਾਂ ਦੇ ਪ੍ਰਦਰਸ਼ਨ ਵਾਲੇ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਬਣੇ ਰਹੇ। ਮੁੱਖ ਮਹਿਮਾਨ ਸਮੇਤ ਸਾਰੀਆਂ ਸਖਸ਼ੀਅਤਾਂ ਨੇ ਤੀਆਂ ਦੇ ਤਿਓਹਾਰ ਦੌਰਾਨ ਪ੍ਰਦਰਸ਼ਿਤ ਕੀਤੇ ਵਾਣ ਵਾਲੇ ਮੰਜੇ, ਹੱਥ ਨਾਲ ਬੁਣੀਆਂ ਪੱਖੀਆਂ, ਚਰਖੇ, ਫੁਲਕਾਰੀਆਂ, ਬਾਗ਼ , ਛੱਜ, ਚੁੱਲ੍ਹਾ, ਕੁੰਡਾ ਸੋਟਾ, ਸਜਾਵਟੀ ਭਾਂਡੇ, ਪੀੜ੍ਹੀਆਂ ਆਦਿ ਨੂੰ ਦੇਖਿਆ ਅਤੇ ਤਸਵੀਰਾਂ ਖਿਚਵਾ ਕੇ ਸਦੀਵੀ ਯਾਦ ਦਾ ਹਿੱਸਾ ਬਣਾਇਆ।

ਸਮਾਗਮ ਦੌਰਾਨ ਪੰਜਾਬ ਦੀ ਨਾਮਵਰ ਗਾਇਕਾ ਗੁਰਲੇਜ਼ ਅਖਤਰ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ। ਸਮਾਗਮ ਦੌਰਾਨ ਪ੍ਰਸ਼ਾਸ਼ਨਿਕ, ਪੁਲਿਸ, ਸਿਆਸੀ ਆਗੂਆਂ ਦੀਆਂ ਪਤਨੀਆਂ ਤੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ ਅਤੇ ਤੀਆਂ ਦੇ ਤਿਉਹਾਰ ਦਾ ਅਨੰਦ ਮਾਣਿਆ।

ਸਮਾਗਮ ਦੌਰਾਨ ਸਪੈਸ਼ਲ ਚੀਫ ਸੈਕਟਰੀ ਰਾਜੀ ਪੀ. ਸ਼੍ਰੀਵਾਸਤਵ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਸਪੈਸ਼ਲ ਸਕੱਤਰ ਕੇਸ਼ਵ ਹਿੰਗੋਨੀਆ, ਜੁਆਇੰਟ ਸਕੱਤਰ ਆਨੰਦ ਸਾਗਰ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਸ਼ਖਸ਼ੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Gurpreet Kaur , Narinder Kaur Bharaj , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD