Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਜੀ ਨੇ ਵੱਖ ਵੱਖ ਵਿਭਾਗਾਂ ਨਾਲ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਰੀਵਿਓ ਮੀਟਿੰਗ

ਜਨ ਭਲਾਈ ਕਾਰਜਾਂ ਅਤੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਂਣ ਦੀਆਂ ਦਿੱਤੀਆਂ ਹਦਾਇਤਾਂ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aditya Uppal, DC Pathankot, Deputy Commissioner Pathankot, Pathankot

Web Admin

Web Admin

5 Dariya News

ਪਠਾਨਕੋਟ , 12 Aug 2024

Last updated on: Aug 12, 2024, 00:00 IST

ਅੱਜ ਜਿਲ੍ਹਾ ਪਠਾਨਕੋਟ ਵਿਖੇ ਵੱਖ ਵੱਖ ਵਿਭਾਗਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸੇਸ ਤੋਰ ਤੇ ਰੀਵਿਓ ਮੀਟਿੰਗ ਕੀਤੀ ਗਈ ਹੈ, ਸਾਰੇ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੇ ਗਏ ਕਾਰਜ ਪ੍ਰਸੰਸਾ ਯੋਗ ਹਨ ਕੂਝ ਵਿਭਾਗਾਂ ਦੇ ਵਿਕਾਸ ਕਾਰਜ ਪਾਈਪਲਾਈਨ ਚੋਂ ਚਲ ਰਹੇ ਹਨ ਉਨ੍ਹਾਂ ਕਾਰਜਾਂ ਨੂੰ ਆਉਂਣ ਵਾਲੇ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਵੇਗਾ, ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਣ ਦਾ ਜੋ ਫੈਂਸਲਾ ਹੈ ਉਸ ਦੇ ਅਧੀਨ ਹਰੇਕ ਵਿਭਾਗ ਨੂੰ ਵਿਕਾਸ ਦੇ ਪੱਧਰ ਤੇ ਲੈ ਕੇ ਆਵਾਂਗੇ। 

ਇਹ ਪ੍ਰਗਟਾਵਾ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪ੍ਰਸਾਸਕੀ ਸੁਧਾਰ ਅਤੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਜੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਅੰਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਸ੍ਰੀ ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ,  ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਸ੍ਰੀ ਗੋਤਮ ਮਾਨ  ਸਟੇਟ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਪੰਜਾਬ, ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਧਾਰਕਲ੍ਹਾ, ਅਭਿਸੇਕ ਸਰਮਾ ਸਹਾਇਕ ਕਮਿਸਨਰ ਜਰਨਲ, ਡਾ. ਕੇ.ਡੀ. ਸਿੰਘ, ਸੁਰਿੰਦਰ ਰਾਹੀ ਪ੍ਰੈਸ ਸਕੱਤਰ ਆਮ ਆਦਮੀ ਪਾਰਟੀ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਅਤੇ ਪਾਰਟੀ ਆਹੁਦੇਦਾਰ ਵੀ ਹਾਜਰ ਸਨ।

ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਸ. ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪ੍ਰਸਾਸਕੀ ਸੁਧਾਰ ਅਤੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਜੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਿਲ੍ਹਾ ਪਠਾਨਕੋਟ ਦੀ ਧਰਤੀ ਲੀਚੀ ਅਤੇ ਮੱਕੀ ਦੀ ਕਾਸਤ ਦੇ ਲਈ ਬਹੁਤ ਹੀ ਵਧੀਆ ਹੈ ਅਤੇ ਕਿਸਾਨਾਂ ਨੂੰ ਜਾਗਰੂਕ ਕਰਕੇ ਮੱਕੀ ਦੀ ਵਧੇਰੇ ਪੈਦਾਵਾਰ ਵੀ ਕੀਤੀ ਜਾ ਸਕਦੀ ਹੈ ਪਰ ਮੱਕੀ ਦੀ ਮੰਡੀ ਨਾ ਹੋਣ ਕਰਕੇ ਕਿਸਾਨਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਕਿ ਕਿਸਾਨਾਂ ਨੂੰ ਮੱਕੀ ਦਾ ਸਹੀ ਰੇਟ ਨਹੀਂ ਮਿਲ ਪਾਉਂਦਾ। 

ਉਨ੍ਹਾਂ ਕਿਹਾ ਕਿ ਅਗਰ ਲੀਚੀ ਦੀ ਗੱਲ ਕਰੀਏ ਤਾਂ ਪਠਾਨਕੋਟ ਦੀ ਲੀਚੀ ਇਸ ਵਾਰ ਵਿਦੇਸ ਤੱਕ ਪਹੁੰਚ ਗਈ ਹੈ ਪਹਿਲੀ ਵਾਰ 12 ਮੀਟਰਿਕ ਟਨ ਲੀਚੀ ਵਿਦੇਸ ਦੀ ਧਰਤੀ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪਠਾਨਕੋਟ ਦੀ ਮੁੱਖ ਮੰਡੀ ਅੰਦਰ ਇੱਕ ਸੈਡ ਲੀਚੀ ਲਈ ਅਤੇ ਇੱਕ ਸੈਡ ਮੱਕੀ ਦੇ ਲਈ ਤਿਆਰ ਕੀਤੀ ਜਾਣਗੀਆਂ ਤਾਂ ਜੋ ਮੱਕੀ ਨੂੰ ਮੰਡੀ ਮਿਲ ਸਕੇ ਅਤੇਕਿਸਾਨਾਂ ਨੂੰ ਮੱਕੀ ਤੋਂ ਮੁਨਾਫਾ ਮਿਲ ਸਕੇ। 

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਪੰਜਾਬ ਦੇ ਹਰੇਕ ਖੇਤਰ ਅੰਦਰ ਵਿਕਾਸ ਚਾਹੁੰਦੇ ਹਨ। ਉਸ ਵਿਕਾਸ ਲਈ ਸਰਕਾਰ ਹਰੇਕ ਤਰ੍ਹਾਂ ਦੇ ਸਾਧਨ ਮੁਹੇਈਆਂ ਕਰਵਾਉਂਣ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੋਰਾਨ ਵਿਭਾਗੀ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਹੈ ਕਿ ਜਨ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਹੋਰ ਵੀ ਕੰਮ ਕੀਤੇ ਜਾ ਸਕਦੇ ਹਨ। 

ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਜਨਹਿੱਤ ਦੇ ਲਈ ਜਿਲ੍ਹਾ ਪਠਾਨਕੋਟ ਅੰਦਰ ਜੋ ਵੀ ਬਿਹਤਰ ਕਾਰਜ ਕੀਤੇ ਜਾ ਸਕਦੇ ਹਨ ਉਨ੍ਹਾਂ ਦੀ ਡਿਮਾਂਡ ਬਣਾ ਕੇ ਡਿਪਟੀ ਕਮਿਸਨਰ ਪਠਾਨਕੋਟ ਦੇ ਸਹਿਯੋਗ ਨਾਲ ਉਨ੍ਹਾਂ ਤੱਕ ਪਹੁੰਚਾਈ ਜਾਵੈ ਤਾਂ ਜੋ ਉਹ ਉਨ੍ਹਾਂ ਜਨਹਿੱਤ ਕਾਰਜਾਂ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਧਿਆਨ ਵਿੱਚ ਲਿਆ ਕੇ ਜਿਲ੍ਹੇ ਅੰਦਰ ਉਹ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਖੇਤੀ ਬਾੜੀ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਪੱਧਰ ਤੇ ਵੱਧ ਤੋਂ ਵੱਧ ਕੈਂਪ ਲਗਾ ਕੇ ਕਿਸਾਨਾਂ ਨਾਲ ਰਾਫਤਾ ਕਾਇਮ ਕੀਤਾ ਜਾਵੈ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੈ ਕਿ ਝੋਨੇ ਦੀ ਫਸਲ ਘਾਤਕ ਕੀਟਨਾਸਕ ਦਵਾਈਆਂ ਤੋਂ ਦੂਰ ਰੱਖਿਆ ਜਾਵੈ ਅਤੇ ਫਸਲ ਤੇ ਉਨ੍ਹਾਂ ਦਵਾਈਆਂ ਦਾ ਹੀ ਛਿਡਕਾਅ ਕੀਤਾ ਜਾਵੈ ਜੋ ਖੇਤੀ ਬਾੜੀ ਵਿਭਾਗ ਵੱਲੋਂ ਸਿਫਾਰਿਸ ਕੀਤੀਆਂ ਜਾਣ। 

ਉਨ੍ਹਾਂ ਕਿਹਾ ਕਿ ਇਸੇ ਹੀ ਤਰ੍ਹਾਂ ਲੀਚੀ ਦੀ ਫਸਲ ਤੇ ਵੀ ਉਨ੍ਹਾਂ ਦਵਾਈਆਂ ਦਾ ਹੀ ਛਿੜਕਾਅ ਕੀਤਾ ਜਾਵੈ ਜਿਨ੍ਹਾਂ ਨੂੰ ਵਿਦੇਸਾਂ ਵੱਲੋਂ ਸਿਫਾਰਸ ਕੀਤਾ ਜਾਂਦਾ ਹੈ ਅਤੇ ਫਸਲਾਂ ਤੇ ਜਿਆਦਾ ਕੀਟਨਾਸਕਾਂ ਦਾ ਪ੍ਰਯੋਗ ਨਾ ਕੀਤਾ ਜਾਵੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਲਗਭਗ ਸਾਰੇ ਸਕੂਲਾਂ ਦੀ ਚਾਰਦੀਵਾਰੀ ਬਣਾਈ ਗਈ ਹੈ ਬਿਲਡਿੰਗਾਂ ਦੀ ਰਿਪੇਅਰ ਕੀਤੀ ਗਈ ਹੈ ਫਰਨੀਚਰ ਅਤੇ ਪਖਾਨੇ ਵਧੀਆਂ ਬਣਾਏ ਗਏ ਹਨ। 

ਉਨ੍ਹਾ ਜਿਲ੍ਹਾ ਸਿੱਖਿਆ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹੇ ਅੰਦਰ ਅਗਰ ਕਿਸੇ ਸਕੂਲ ਅੰਦਰ ਇਮਾਰਤ ਦੀ ਰਿਪੇਅਰ ਜਾਂ ਨਵੀਂ ਬਣਾਉਂਣੀ ਹੈ ਉਸ ਦਾ ਸਰਵੇ ਕਰਕੇ ਰਿਪੋਰਟ ਬਣਾ ਕੇ ਉਨ੍ਹਾਂ ਨੂੰ ਭੇਜੀ ਜਾਵੈ ਤਾਂ ਜੋ ਆਉਂਣ ਵਾਲੇ ਸਮੇਂ ਦੋਰਾਨ ਉਨ੍ਹਾਂ ਇਮਾਰਤਾਂ ਦਾ ਨਵਨਿਰਮਾਣ ਕੀਤਾ ਜਾਵੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਲਈ ਜਿਲ੍ਹੇ ਅੰਦਰ 25 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ ਅਤੇ ਪ੍ਰਤੀਦਿਨ ਭਾਰੀ ਸੰਖਿਆ ਵਿੱਚ ਲੋਕ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਪ੍ਰਾਪਤ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜਿਲ੍ਹਾ ਪਠਾਨਕੋਟ ਅੰਦਰ ਨਰਸਿੰਗ ਸਟਾਫ ਦੀ ਕਮੀ ਹੈ ਅਤੇ ਉਨ੍ਹਾਂ ਵੱਲੋਂ ਸਿਹਤ ਮੰਤਰੀ ਪੰਜਾਬ ਨਾਲ ਵਿਸੇਸ ਚਰਚਾ ਕਰਕੇ ਜਿਲ੍ਹਾ ਪਠਾਨਕੋਟ ਅੰਦਰ ਨਰਸਿੰਗ ਸਟਾਫ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਹੋਵੇ ਅਤੇ ਲੋਕ ਜਨ ਭਲਾਈ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਸਕਣ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aditya Uppal , DC Pathankot , Deputy Commissioner Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD