Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰੋਜ਼ਾ ਸ਼ਰੀਫ ਦਾ ਸਲਾਨਾਂ ਉਰਸ 01 ਸਤੰਬਰ ਤੋਂ 03 ਸਤੰਬਰ ਤੱਕ ਮਨਾਇਆ ਜਾਵੇਗਾ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਦੇ ਆਦੇਸ਼

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 12 Aug 2024

Last updated on: Aug 12, 2024, 00:00 IST

ਰੋਜ਼ਾ ਸ਼ਰੀਫ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ 01 ਤੋਂ 03 ਸਤੰਬਰ ਤੱਕ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਉਰਸ ਦੇ ਮੌਕੇ ਤੇ ਆਉਣ ਵਾਲ਼ੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦੇਸ਼ ਵਿਦੇਸ਼ ਤੋਂ ਇਸ ਉਰਸ 'ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਉਣ।

ਸ਼੍ਰੀਮਤੀ ਸ਼ੇਰਗਿੱਲ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਉਰਸ ਦੌਰਾਨ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਟ੍ਰੈਫਿਕ ਅਤੇ ਵਾਹਨਾਂ ਦੀ ਪਾਰਕਿੰਗ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਆਖਿਆ। ਉਨ੍ਹਾਂ ਜ਼ਿਲ੍ਹਾ ਮੰਡੀ ਅਫਸਰ ਅਤੇ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਨੂੰ ਰੋਜਾ ਸ਼ਰੀਫ ਅਤੇ ਪਿੰਡ ਬਰਾਸ ਵਿਖੇ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ ਤੋਂ ਇਲਾਵਾ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਨੂੰ ਰੋਜਾ ਸ਼ਰੀਫ ਦੇ ਆਲੇ ਦੁਆਲੇ ਸਾਫ ਸਫਾਈ ਦੇ ਢੁਕਵੇਂ ਪ੍ਰਬੰਧ ਕਰਨ ਅਤੇ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਸਵਾਗਤੀ ਕਾਉਂਟਰ ਖੋਲਣ ਲਈ ਵੀ ਕਿਹਾ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੋਜ਼ਾ ਸਰੀਫ ਦੇ ਸਲਾਨਾਂ ਉਰਸ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਲਾਨਾਂ ਉਰਸ ਮੌਕੇ ਆਉਣ ਵਾਲੇ ਸ਼ਰਧਾਲੂਆ ਲਈ ਆਰਜ਼ੀ ਡਿਸਪੈਂਸਰੀਆਂ ਬਣਾਉਣ ਅਤੇ ਮੈਡੀਕਲ ਟੀਮਾਂ ਉਪਲਬਧ ਕਰਵਾਉਣ, ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਰਜ਼ੀ ਪਖਾਨੇ ਬਣਵਾਉਣ ਤੇ ਮੋਬਾਈਲ ਪਖਾਨਿਆਂ ਦਾ ਪ੍ਰਬੰਧ ਕਰਨ ਅਤੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਉਰਸ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਲਈ ਲੋੜੀਂਦੀਆਂ ਬੱਸਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਡੀ.ਐਸ.ਪੀ. ਸੁਖਰਾਜ ਸਿੰਘ, ਰੋਜ਼ਾ ਸ਼ਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ,ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD