Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ : ਸ਼ੌਕਤ ਅਹਿਮਦ ਪਰੇ

ਆਜ਼ਾਦੀ ਦਿਹਾੜੇ ਸਬੰਧੀ ਫੁਲ ਡਰੈਸ ਰਿਹਰਸਲ, ਡੀ.ਸੀ. ਤੇ ਐਸ.ਐਸ.ਪੀ. ਨੇ ਲਿਆ ਜਾਇਜ਼ਾ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 Aug 2024

Last updated on: Aug 13, 2024, 00:00 IST

ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇੱਥੇ ਫੁਲ ਡਰੈਸ ਰਿਹਰਸਲ ਹੋਈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਇਸ ਰਿਹਰਸਲ ਦਾ ਜਾਇਜ਼ਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਆਰਥਿਕ ਤੇ ਅੰਕੜਾ ਸੰਗਠਨ ਮੰਤਰੀ ਸ. ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ। ਫੁਲ ਡਰੈਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਹੇਠ ਆਈ.ਟੀ.ਬੀ.ਪੀ, ਜ਼ਿਲ੍ਹਾ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਦੀ ਇੱਕ ਟੁਕੜੀ, ਪੰਜਾਬ ਹੋਮਗਾਰਡਜ, ਚੌਥੀ ਗਰਲਜ਼ ਬਟਾਲੀਅਨ ਐਨ.ਸੀ.ਸੀ. ਆਰਮੀ ਵਿੰਗ, ਪੰਜਵੀਂ ਪੰਜਾਬ ਐਨ.ਸੀ.ਸੀ. ਆਰਮੀ ਵਿੰਗ ਸਮੇਤ ਪੰਜਾਬ ਪੁਲਿਸ ਦੇ ਆਈ.ਆਰ.ਬੀ. ਦੇ ਪਾਈਪ ਬੈਂਡ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੂਹਾਂ ਦਿੱਤੇ ਜਾਣ ਬਾਬਤ ਅਧਿਕਾਰੀਆਂ ਨਾਲ ਇੱਕ ਬੈਠਕ ਵੀ ਕੀਤੀ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜਾਮ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। 

ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਸਮਾਗਮ ਦੇ ਮੱਦੇਨਜ਼ਰ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਕਿਸੇ ਵੀ ਅਜਿਹੀ ਲਾਵਾਰਸ ਜਾਂ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਦਾ ਹੈ, ਇਸ ਬਾਰੇ ਸੂਚਨਾ ਨੇੜਲੇ ਪੁਲਿਸ ਥਾਣੇ, ਚੌਂਕੀ, ਨਾਕੇ ਜਾਂ ਪੀ.ਸੀ.ਆਰ. ਟੀਮ ਨੂੰ ਦੇਣ ਸਮੇਤ ਜਾਂ ਪੁਲਿਸ ਹੈਲਪਲਾਈਨ ਨੰਬਰ 112 ਨੰਬਰ 'ਤੇ ਦਿੱਤੀ ਜਾ ਸਕਦੀ ਹੈ।

ਇਸ ਮੌਕੇ ਏ.ਡੀ.ਸੀ. (ਜ) ਮੈਡਮ ਕੰਚਨ, ਏ.ਡੀ.ਸੀ. (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਪੀ. ਮੁਹੰਮਦ ਸਰਫਰਾਜ਼ ਆਲਮ, ਐਸ.ਪੀ. ਹਰਵੰਤ ਕੌਰ, ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD