Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਡਾ. ਸਰਬਜੀਤ ਸਿੰਘ ਛੀਨਾ ਵੱਲੋਂ ਡਾ. ਐਸ.ਪੀ. ਸਿੰਘ ਓਬਰਾਏ ਤੇ ਲਿਖੀ ਪੁਸਤਕ ‘ਸੇਵੀਅਰ ਸਿੰਘ’ ਹੋਈ ਰਿਲੀਜ਼

ਇਹ ਪੁਸਤਕ ਦਾ ਬਹੁ-ਭਾਸ਼ਾਈ ਅਨੁਵਾਦ ਜ਼ਰੂਰ ਹੋਵੇਗਾ-ਡਾ: ਛੀਨਾ

ਡਾ. ਸਰਬਜੀਤ ਸਿੰਘ ਛੀਨਾ ਵੱਲੋਂ ਡਾ. ਐਸ.ਪੀ. ਸਿੰਘ ਓਬਰਾਏ ਤੇ ਲਿਖੀ ਪੁਸਤਕ ‘ਸੇਵੀਅਰ ਸਿੰਘ’ ਹੋਈ ਰਿਲੀਜ਼

5 Dariya News

5 Dariya News

5 Dariya News

ਆਨੰਦਪੁਰ ਸਾਹਿਬ , 13 Aug 2024

Last updated on: Aug 13, 2024, 00:00 IST

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ: ਐਸ. ਪੀ. ਸਿੰਘ ਓਬਰਾਏ ਦੇ ਜੀਵਨ, ਪ੍ਰਾਪਤੀਆਂ ਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਬਾਰੇ ਡਾ: ਸਰਬਜੀਤ ਸਿੰਘ ਛੀਨਾ ਵੱਲੋਂ ਲਿਖੀ ਗਈ ਪੁਸਤਕ 'ਸੇਵੀਅਰ ਸਿੰਘ' ਅੱਜ ਇੱਥੇ ਜਾਰੀ ਕੀਤੀ ਗਈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਅਧੀਨ ਚੱਲਦੇ ਸੰਨੀ ਓਬਰਾਏ ਵਿਵੇਕ ਸਦਨ : ਐਡਵਾਂਸ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਯੋਜਿਤ ਸਮਾਗਮ ਦੌਰਾਨ ਇਹ ਪੁਸਤਕ ‘ਸੇਵੀਅਰ ਸਿੰਘ’ ਰਿਲੀਜ਼ ਕੀਤੀ ਗਈ। 

ਇਸ ਦੌਰਾਨ ਸਮਾਰੋਹ ਵਿੱਚ ਇਸ ਕਿਤਾਬ ਬਾਰੇ ਵੱਖ-ਵੱਖ ਬੁਲਾਰਿਆਂ ਵੱਲੋਂ ਵਿਚਾਰ ਗੋਸ਼ਟੀ ਕੀਤੀ ਗਈ। ਇਸ ਸਮਾਰੋਹ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮਾਰੋਹ ਦੀ ਪ੍ਰਧਾਨਗੀ ਡਾ. ਕਰਮਜੀਤ ਸਿੰਘ, ਵਾਈਸ ਚਾਂਸਲਰ (ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ) ਵੱਲੋਂ ਕੀਤੀ ਗਈ। ਇਸ ਮੌਕੇ ਸੁਖਦੀਪ ਸਿੰਘ ਸਿੱਧੂ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਡਾ. ਸਰਬਜਿੰਦਰ ਸਿੰਘ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ।

ਕਿਤਾਬ ਰਿਲੀਜ਼ ਕਰਨ ਮੌਕੇ ਨਾਮਵਰ ਅਰਥ ਸ਼ਾਸਤਰੀ ਤੇ ਕਿਤਾਬ ਦੇ ਲੇਖਕ ਡਾ. ਸਰਬਜੀਤ ਸਿੰਘ ਛੀਨਾ ਨੇ ਕਿਹਾ ਕਿ ਅਸੀਂ ਇਹ ਕਿਤਾਬ ਅੰਗ੍ਰੇਜ਼ੀ ਵਿੱਚ ਵੀ ਛਪਵਾਈ ਹੈ ਤਾਂ ਕਿ ਤਕਰੀਬਨ 200 ਦੇਸ਼ਾਂ ਦੇ ਲੋਕ ਇਸ ਨੂੰ ਪੜ੍ਹ ਸਕਣ ਅਤੇ ਡਾ. ਐਸ.ਪੀ. ਸਿੰਘ ਓਬਰਾਏ ਦੀ ਸ਼ਖਸੀਅਤ ਬਾਰੇ ਜਾਣ ਸਕਣ। ਉਨ੍ਹਾਂ ਨੂੰ ਇਹ ਪਤਾ ਲੱਗੇ ਕਿ ਇੱਕ ਇਹੋ ਜਿਹਾ ਪੰਜਾਬੀ ਵੀ ਹੈ ਜਿਸਨੇ ਦੁਨੀਆਂ ਵਿੱਚ ਸਮਾਜ ਸੇਵਾ ਦੇ ਖੇਤਰ ਵਿੱਚ ਹੈਰਾਨੀਜਨਕ ਕੰਮ ਕੀਤੇ ਹਨ। 

ਉਨ੍ਹਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਇਹ ਕਿਤਾਬ ਹਰ ਜਗ੍ਹਾ ਪਹੁੰਚੇ। ਇਸ ਕਿਤਾਬ ਨੇ ਸੱਚ ਦਾ ਆਧਾਰ ਬਣਨਾ ਹੈ। ਇਸ ਕਿਤਾਬ ਨੇ ਲੋਕਾਂ ਨੂੰ ਪ੍ਰੇਰਣਾ ਦੇਣੀ ਹੈ। ਇਸ ਮੌਕੇ ਡਾ. ਮਨਮੋਹਨ ਨੇ ਡਾ. ਸਰਬਜੀਤ ਸਿੰਘ ਛੀਨਾ ਦੀ ਤਾਰੀਫ਼ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਇਹ ਕਿਤਾਬ ਪੜ੍ਹੀ ਹੈ, ਇਸ ਕਿਤਾਬ ਦੀ ਸ਼ਬਦਾਵਲੀ ਬਹੁਤ ਪਿਆਰੀ ਹੈ। ਇਸ ਕਿਤਾਬ ਨੂੰ ਪੜ੍ਹ ਕੇ ਬਹੁਤ ਸਾਰੇ ਲੋਕਾਂ ਨੂੰ ਪ੍ਰੇਰਣਾ ਮਿਲੇਗੀ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਕਿਤਾਬ ਨੂੰ ਹੋਰਨਾਂ ਭਾਸ਼ਾਵਾਂ ਵਿੱਚ ਵੀ ਅਨੁਵਾਦ ਕੀਤਾ ਜਾਵੇਗਾ। 

ਇਸ ਮੌਕੇ ਡਾ. ਸਰਬਜਿੰਦਰ ਸਿੰਘ ਨੇ ਕਿਹਾ ਕਿ ਇਸ ਕਿਤਾਬ ਵਿੱਚ ਡਾ. ਸਰਬਜੀਤ ਸਿੰਘ ਛੀਨਾ ਨੇ ਡਾ. ਐਸ.ਪੀ. ਸਿੰਘ ਓਬਰਾਏ ਦੀ ਜੀਵਨੀ ਬਾਰੇ ਜੋ ਅੰਕੜੇ ਹਨ, ਉਹ ਬਾਕਮਾਲ ਢੰਗ ਨਾਲ ਪੇਸ਼ ਕੀਤੇ ਗਏ ਹਨ। ਡਾ. ਓਬਰਾਏ ਦੇ ਜੀਵਨ ਦੀ ਉਹ ਘਟਨਾ ਜਦੋਂ ਉਨ੍ਹਾਂ ਨੇ 17 ਕੈਦੀਆਂ ਨੂੰ ਫਾਂਸੀ ਦੀ ਸਜ਼ਾ ਤੋਂ ਛੁਡਾਉਣ ਤੋਂ ਬਾਅਦ ਆਪਣੇ ਜੀਵਨ ਨੂੰ ਸਮਾਜਸੇਵੀ ਖੇਤਰਾਂ ਵਿੱਚ ਲਿਆਂਦਾ, ਉਸਨੂੰ ਇਸ ਕਿਤਾਬ ਵਿੱਚ ਬਹੁਤ ਵਧੀਆ ਢੰਗ ਨਾਲ ਪੇਸ਼ ਕੀਤਾ ਗਿਆ ਹੈ। 

ਇਸ ਮੌਕੇ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਡਾ. ਸਰਬਜੀਤ ਸਿੰਘ ਛੀਨਾ ਨੇ ਜਿਹੜੀ ‘ਸੇਵੀਅਰ ਸਿੰਘ’ ਕਿਤਾਬ ਲਿਖੀ ਹੈ ਉਸਦੇ 30 ਅਧਿਆਇ ਅਤੇ 134 ਸਫ਼ੇ ਹਨ। ਇਸ ਵਿੱਚ ਲੇਖਕ ਦੀ ਖੂਬਸੂਰਤੀ ਇਹ ਹੈ ਕਿ ਜਦੋਂ ਅਸੀਂ ਇਸ ਕਿਤਾਬ ਨੂੰ ਪੜ੍ਹਦੇ ਹਾਂ ਤਾਂ ਸਾਨੂੰ ਪੜ੍ਹਦਿਆਂ ਹੋਇਆਂ ਅਜਿਹਾ ਜਾਪਦਾ ਹੈ ਕਿ ਜਿਵੇਂ ਇਹ ਘਟਨਾਵਾਂ ਸਾਡੇ ਸਾਹਮਣੇ ਹੀ ਹੋ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਮੈਂ ਡਾ. ਐਸ.ਪੀ. ਸਿੰਘ ਓਬਰਾਏ ਦੇ ਜੀਵਨ ਬਾਰੇ ਤਿੰਨ ਕਿਤਾਬਾਂ ਪੜ੍ਹ ਚੁੱਕਾ ਹਾਂ ਪਰ ਜਿਹੜੀ ਇਹ ਕਿਤਾਬ ਹੈ ਇਸ ਪੜ੍ਹਦਿਆਂ ਸਾਨੂੰ ਇਸ ਦਾ ਵਿਜ਼ਿਉਲ ਵੀ ਸਾਫ਼ ਨਜ਼ਰ ਆਉਂਦਾ ਹੈ। ਡਾ. ਛੀਨਾ ਨੇ ਬਹੁਤ ਖੂਬਸੂਰਤੀ ਨਾਲ ਡਾ. ਓਬਰਾਏ ਦੀ ਸ਼ਖਸੀਅਤ ਨੂੰ ਇਸ ਕਿਤਾਬ ਵਿੱਚ ਉਭਾਰਿਆ ਹੈ। ਇਸ ਮੌਕੇ ਰਿਟਾ. ਜੱਜ ਪੰਜਾਬ ਤੇ ਹਰਿਆਣਾ ਐਮ.ਐਮ. ਐਸ. ਬੇਦੀ, ਵਿਵੇਕ ਸਦਨ ਦੇ ਮੁਖੀ ਡਾ. ਭੁਪਿੰਦਰ ਕੌਰ, ਜੱਸਾ ਸਿੰਘ ਸੰਧੂ,ਡਾ.ਅਟਵਾਲ,ਸੁਖਜਿੰਦਰ ਸਿੰਘ ਹੇਰ,ਮਨਪ੍ਰੀਤ ਸਿੰਘ ਸੰਧੂ, ਸ਼ਿਸ਼ਪਾਲ ਸਿੰਘ ਲਾਡੀ, ਜਗਦੇਵ ਸਿੰਘ ਛੀਨਾ ਅਤੇ ਸ਼ਹਿਰ ਦੀਆਂ ਵੱਖ–ਵੱਖ ਸ਼ਖਸੀਅਤਾਂ ਵੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD