Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਦੇਂ ਰਸਤਿਆਂ 'ਤੇ ਬੂਟੇ ਲਗਾਏ ਗਏ

SGPC, Religious, Dharmik, Shiromani Gurdwara Parbandhak Committee, Harjinder Singh Dhami, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024

5 Dariya News

5 Dariya News

5 Dariya News

ਅੰਮ੍ਰਿਤਸਰ , 13 Aug 2024

Last updated on: Aug 13, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ਤੇ ਬੂਟੇ ਲਗਾਏ ਗਏ।  

ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਤੇ ਮੈਨੇਜਰ ਸ. ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸ਼ੁਧਤਾ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਬੂਟੇ ਲਗਾਏ ਜਾ ਰਹੇ ਹਨ। 

ਬੂਟੇ ਲਗਾਉਣ ਦਾ ਮੰਤਵ ਚੌਗਿਰਦੇ ਨੂੰ ਹਰਿਆਵਲ ਭਰਪੂਰ ਕਰਨਾ ਹੈ, ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰਹੇ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹਰ ਇਕ ਨੂੰ ਯਤਨ ਕਰਨੇ ਚਾਹੀਦੇ ਹਨ। ਉਨ੍ਹਾ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੂੰ ਆਉਂਦੇ ਰਸਤਿਆਂ ਤੇ ਅੱਜ ਵੱਖ ਵੱਖ ਤਰ੍ਹਾ ਦੇ ਬੂਟੇ ਲਗਾਏ ਗਏ ਹਨ। ਉਨ੍ਹਾ ਸੰਗਤਾਂ ਨੂੰ ਵੀ ਵਧ ਤੋਂ ਵਧ ਬੂਟੇ ਲਗਾਉਣ ਦੀ ਅਪੀਲ ਕੀਤੀ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD