Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਭਗਵੰਤ ਮਾਨ ਦੀ ਹਰਿਆਣਾ ਚੋਣਾਂ ਵਿਚ ਵੋਟਾਂ ਲੈਣ ਲਈ ਡੇਰਾ ਸਿਰਸਾ ਮੁਖੀ ਨਾਲ ਗੰਢਤੁੱਪ : ਅਰਸ਼ਦੀਪ ਸਿੰਘ ਕਲੇਰ

ਮੁੱਖ ਮੰਤਰੀ ਡੇਰਾ ਮੁਖੀ ਖਿਲਾਫ ਧਾਰਾ 295 ਏ ਤਹਿਤ ਕੇਸ ਚਲਾਉਣ ਦੀ ਪਿਛਲੇ ਤਿੰਨ ਸਾਲ ਤੋਂ ਨਹੀਂ ਦੇ ਰਹੇ ਪ੍ਰਵਾਨਗੀ

Arshdeep Singh Kler, Shiromani Akali Dal, SAD, Akali Dal

5 Dariya News

5 Dariya News

5 Dariya News

ਚੰਡੀਗੜ੍ਹ , 14 Aug 2024

Last updated on: Aug 14, 2024, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਆਮ ਆਦਮੀ ਪਾਰਟੀ (ਆਪ) ਦੀ ਹਰਿਆਣਾ ਚੋਣਾਂ ਵਿਚ ਵੋਟਾਂ ਲੈਣ ਲਈ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਅੰਦਰੂਨੀ ਗੰਢਤੁੱਪ ਹੈ, ਇਸੇ ਕਾਰਣ ਉਹ ਡੇਰਾ ਮੁਖੀ ਖਿਲਾਫ ਧਾਰਾ 295 ਏ ਤਹਿਤ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਨਹੀਂ ਦੇ ਰਹੇ, ਹਾਲਾਂਕਿ ਫਾਈਲ ਤਿੰਨ ਸਾਲਾਂ ਤੋਂ ਮੁੱਖ ਮੰਤਰੀ ਦੇ ਟੇਬਲ ’ਤੇ ਪਈ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ, ਵਿਕਾਸ ਕਾਰਜ ਠੱਪਹੋਣ,  ਲੜਕੀਆਂ ਲਈ ਮਾਹੌਲ ਸੁਰੱਖਿਆ ਨਾ ਹੋਣ, ਸੂਬੇ ਵਿਚ ਗੈਂਗਸਟਰਵਾਦ ਹੋਣ ਅਤੇ ਨਸ਼ਿਆਂ ਦਾ ਵਿਆਪਕ ਪਸਾਰ ਹੋਣ ਸਮੇਤ ਮੁੱਖ ਮੁੱਦਿਆਂ ਦੀ ਗੱਲ ਨਹੀਂ ਕਰ ਰਹੇ ਸਗੋਂ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਡਰਾਮੇਬਾਜ਼ੀ ਤੇ ਪ੍ਰਾਪੇਗੰਡਾ ਮੁਹਿੰਮਾਂ ਵਿਚ ਜੁਟੇ ਹਨ।

ਉਹਨਾਂ ਕਿਹਾ ਕਿ ਪੰਜਾਬੀ ਇਹ ਵੇਖ ਕੇ ਹੈਰਾਨ ਹਨ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀ ਪ੍ਰਦੀਪ ਕਲੇਰ ਜਿਸਨੂੰ ਤਿੰਨ ਕੇਸਾਂ ਵਿਚ ਭਗੌੜਾ ਕਰਾਰ ਦਿੱਤਾ ਗਿਆ, ਨੂੰ ਛੇ ਸਾਲਾਂ ਬਾਅਦ ਸਿਰਫ ਇਕ ਕੇਸ ਵਿਚ ਹੀ ਗ੍ਰਿਫਤਾਰ ਕੀਤਾ ਗਿਆ ਜਿਸ ਵਿਚ ਵੀ ਉਸਨੂੰ ਇਕ ਮਹੀਨੇ ਵਿਚ ਹੀ ਜ਼ਮਾਨਤ ਮਿਲ ਗਈ। ਉਹਨਾਂ ਕਿਹਾ ਕਿ ਉਸਦੇ ਖਿਲਾਫ ਫਰੀਦਕੋਟ ਜ਼ਿਲ੍ਹੇ ਦੇ ਬਾਜਾਖਾਨਾ ਪੁਲਿਸ ਥਾਣੇ ਵਿਚ ਐਫ ਆਈ ਆਰ ਨੰਬਰ 117 ਮਿਤੀ 25.9.2015 ਅਤੇ ਐਫ ਆਈ ਆਰ ਨੰਬਰ 128 ਮਿਤੀ 12.10.2015 ਵੀ ਦਰਜ ਹੈ ਪਰ ਇਹਨਾਂ ਦੋਵਾਂ ਕੇਸਾਂ ਵਿਚ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਜਿਸ ਲਈ ਭਗਵੰਤ ਮਾਨ ਜੋ ਕਿ ਗ੍ਰਹਿ ਮੰਤਰੀ ਵੀ ਹਨ, ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਇਹ ਵੀ ਇਕ ਸੱਚਾਈ ਹੈ ਕਿ ਪ੍ਰਦੀਪ ਕਲੇਰ ਨੇ ਮੈਜਿਸਟਰੇਟ ਦੇ ਸਾਹਮਣੇ ਧਾਰਾ 164 ਤਹਿਤ ਆਪਣੇ ਬਿਆਨ ਕਲਮਬੱਧ ਕਰਵਾਏ ਹਨ ਜਿਸ ਵਿਚ ਉਸਨੇ ਹਨੀਪ੍ਰੀਤ ਨੂੰ ਬੇਅਦਬੀਆਂ ਦਾ ਦੋਸ਼ੀ ਠਹਿਰਾਇਆ ਹੈ ਪਰ ਇਸਦੇ ਬਾਵਜੂਦ ਹਨੀਪ੍ਰੀਤ ਖਿਲਾਫ ਪੰਜਾਬ ਪੁਲਿਸ ਨੇ ਹਾਲੇ ਤੱਕ ਕੋਈ ਐਫ ਆਈ ਆਰ ਦਰਜ ਨਹੀਂ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਹਨੀਪ੍ਰੀਤ ਖਿਲਾਫ ਕਾਰਵਾਈ ਕਿਉਂ ਨਹੀਂ ਹੋ ਰਹੀ।

ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਦੀ ਗੱਲ ਹੈ ਕਿ ਪਹਿਲਾਂ ਬੇਅਦਬੀ ਕੇਸ ਪੰਜਾਬ ਤੋਂ ਬਾਹਰ ਤਬਦੀਲ ਕੀਤੇ ਗਏ ਤੇ ਫਿਰ ਉਹਨਾਂ ਦੀ ਸੁਣਵਾਈ ’ਤੇ ਰੋਕ ਲੱਗ ਗਈ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਸਵਾਲ ਕੀਤਾ ਕਿ ਉਹ ਹਰਿਆਣਾ ਵਿਚ ਭਾਜਪਾ ਸਰਕਾਰ ਵੱਲੋਂ ਵਾਰ-ਵਾਰ ਡੇਰਾ ਮੁਖੀ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਵਿਰੋਧ ਕਿਉਂ ਨਹੀਂ ਕਰ ਰਹੇ ਅਤੇ ਇਸਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਕਿਉਂ ਨਹੀਂ ਦਿੰਦੇ।

ਪੰਜਾਬ ਵਿਚ ਐਨ ਐਚ ਏ ਆਈ ਵੱਲੋਂ 3263 ਕਰੋੜ ਰੁਪਏ ਦੇ 3 ਪ੍ਰਾਜੈਕਟ ਰੱਦ ਕਰਨ ਅਤੇ 14288 ਕਰੋੜ ਰੁਪਏ ਦੇ 8 ਹੋਰ ਰੱਦ ਕਰਨ ਦੀ ਧਮਕੀ ਦੇਣ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਭਗਵੰਤ ਮਾਨ ਜ਼ਮੀਨ ਐਕਵਾਇਰ ਕਰਨ ਅਤੇ ਕਿਸਾਨਾਂ ਨੂੰ ਉਹਨਾਂ ਦੀਆਂ ਜ਼ਮੀਨਾਂ ਦਾ ਢੁਕਵਾਂ ਮੁਆਵਜ਼ਾ ਦੇਣ ਵਿਚ ਨਾਕਾਮ ਰਹੇ ਹਨ ਜਿਸ ਕਾਰਣ ਇਹ ਪ੍ਰਾਜੈਕਟ ਰੱਦ ਹੋ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਪੰਜ ਸਾਲਾਂ ਵਿਚ ਕਾਂਗਰਸ ਇਕ ਵੀ ਪ੍ਰਾਜੈਕਟ ਲਿਆਉਣ ਵਿਚ ਨਾਕਾਮ ਰਹੀ ਤੇ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਇਸ ਮੁਹਾਜ਼ ’ਤੇ ਸੂਬੇ ਨੂੰ ਫੇਲ੍ਹ ਕਰ ਦਿੱਤਾ ਹੈ।

 

Tags: Arshdeep Singh Kler , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD