Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ

ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਲੱਗੀਆਂ ਡਿਊਟੀਆਂ – ਐਸ.ਡੀ.ਐਮ.

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dalbir Singh Thong

Web Admin

Web Admin

5 Dariya News

ਅੰਮਿ੍ਤਸਰ , 14 Aug 2024

Last updated on: Aug 14, 2024, 00:00 IST

ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮਿਲ ਕੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੂੰ ਰੱਖੜ ਪੁੰਨਿਆ ਤੇ ਪਹੁੰਚਣ ਦਾ ਸੱਦਾ ਦਿੱਤਾ। ਉਨਾਂ ਦੱਸਿਆ ਕਿ ਰਾਜ ਪੱਧਰੀ ਸਮਾਗਮ 19 ਅਗਸਤ ਨੂੰ ਸਰਕਾਰੀ ਆਈ ਟੀ ਆਈ ਵਿੱਚ ਕਰਵਾਇਆ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਸ ਭਗਵੰਤ ਮਾਨ ਵਿਸੇਸ ਤੌਰ ਉਤੇ ਸ਼ਿਰਕਤ ਕਰਨਗੇ। 

ਉਨ੍ਹਾਂ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਸਾਹਿਬਾਨ ਵੀ ਸਮਾਗਮ ਵਿੱਚ ਹਾਜ਼ਰ ਹੋਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਬਾਬਾ ਬਕਾਲਾ ਸ: ਰਵਿੰਦਰ ਸਿੰਘ ਅਰੋੜਾ ਨੇ ਦੱਸਿਆ  ਕਿ ਇਸ ਮੌਕੇ ਮੇਲੇ ਲਈ ਆਉਣ ਵਾਲੀਆਂ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਕਰਨ, ਸੜਕਾਂ ਦੁਆਲਿਆਂ ਘਾਹ-ਬੂਟੀ ਵੱਢਣ, ਗਲੀਆਂ ਤੇ ਸੜਕਾਂ ਦੀ ਸਫਾਈ, ਵੱਖ-ਵੱਖ ਸੜਕਾਂ 'ਤੇ ਵੱਡੀਆਂ ਪਾਰਕਿੰਗ ਬਨਾਉਣ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ, ਡਾਕਟਰੀ ਸਹਾਇਤਾ ਲਈ ਟੀਮਾਂ ਤਾਇਨਾਤ ਕਰਨ, ਮੱਛਰ ਮਾਰ ਦਵਾਈ ਦੀ ਸਪਰੇਅ ਕਰਵਾਉਣ, ਨਿਰੰਤਰ ਬਿਜਲੀ ਸਪਲਾਈ ਚਾਲੂ ਰੱਖਣ ਅਤੇ ਮੇਲੇ ਮੌਕੇ ਵਹੀਕਲਾਂ ਦੀ ਆਵਾਜਾਈ ਨਿਯਮਤ ਕਰਨ ਲਈ ਪਾਰਟੀ ਕਰਮਚਾਰੀਆਂ ਨੂੰ  ਅੱਗੇ ਹੋ ਕੇ ਸੇਵਾ ਕਰਨ ਲਈ ਕਿਹਾ ਗਿਆ ਹੈ। 

ਉਨਾਂ ਕਿਹਾ ਕਿ ਮੇਲੇ ਮੌਕੇ ਸੰਗਤ ਨੂੰ ਕਿਸੇ ਤਰਾਂ ਦੀ ਮੁਸ਼ਿਕਲ ਨਹੀਂ ਆਉਣ ਦਿੱਤੀ ਜਾਵੇ।  ਉਨਾਂ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਦਾ ਪ੍ਰਬੰਧ ਤੇਜੀ ਨਾਲ ਚਲ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ  ਦੇ ਅਧਿਕਾਰੀਆਂ ਦੀਆਂ ਡਿਊਟੀਆਂ ਇਸ ਸਮਾਗਮ ਨੂੰ ਨੇਪਰੇ ਚਾੜਨ ਲਈ ਲਗਾ ਦਿੱਤੀਆਂ ਗਈਆਂ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dalbir Singh Thong

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD