Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ 14 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਕੀਤਾ ਉਦਘਾਟਨ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 14 Aug 2024

Last updated on: Aug 14, 2024, 00:00 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰ: 65 ਵਿਖੇ ਲਾਲ ਕੁਆਟਰ ਗੁੱਜਰਪੁਰਾ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਪਿਛੋਂ ਕੀਤਾ।

ਡਾ. ਨਿੱਜਰ ਨੇ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਦੀ ਪਿਛਲੇ 10 ਸਾਲਾਂ ਤੋਂ ਮੰਗ ਸੀ ਕਿ ਇਥੇ ਇਕ ਪਾਣੀ ਦਾ ਟਿਊਬਵੈਲ ਲਗਾਇਆ ਜਾਵੇ, ਕਿਉਂਕਿ ਉਹ ਲੋਕ ਪੀਣ ਵਾਲੀ ਪਾਣੀ ਦੀ ਸਮੱਸਿਆ ਤੋਂ ਤੰਗ ਸਨ। ਡਾ. ਨਿੱਜਰ ਨੇ ਕਿਹਾ ਕਿ ਅੱਜ ਲੋਕਾਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਰਹੇਗੀ।

ਡਾ. ਨਿੱਜਰ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਖੱਜਲ ਖੁਆਰੀ ਤੋਂ ਬਚਾਉਣ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਪ ਦੀ ਸਰਕਾਰ ਤੁਹਾਡੇ ਦੁਆਰ ਤਹਿਤ ਕੈਂਪ ਲਗਾਏ ਜਾ ਰਹੇ ਹਨ। 

ਜਿੱਥੇ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਦੀ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ। ਇਸ ਮੌਕੇ ਬੰਟੀ ਪਹਿਲਵਾਨ ਸ੍ਰੀ ਪ੍ਰੇਮ ਕੁਮਾਰ, ਗਗਨ ਖੰਡੇਵਾਲੇ , ਹਿੰਮਤ ਸਿੰਘ, ਸ੍ਰੀ ਨਵਨੀਤ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD