Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ – ਡਾ. ਰਣਜੀਤ ਸਿੰਘ ਰਾਏ

ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ- ਸਿਵਲ ਸਰਜਨ ਮਾਨਸਾ

Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Dr. Ranjit Singh Rai, Civil Surgeon Mansa, Mansa

Web Admin

Web Admin

5 Dariya News

ਮਾਨਸਾ , 14 Aug 2024

Last updated on: Aug 14, 2024, 00:00 IST

ਹਵਾ ਅਤੇ  ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਇਹ ਵਿਚਾਰ ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿਖੇ ਆਪਣੇ ਬੇਟੇ ਦੇ ਜਨਮ ਦਿਨ ਦੀ ਖੁਸ਼ੀ ਦੇ ਮੌਕੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਉਂਦਿਆਂ ਸਾਂਝੇ ਕੀਤੇ। 

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ. ਪਰਮਵੀਰ ਸਿੰਘ ਆਈ. ਏ. ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਮਾਤਾ ਸੁੰਦਰੀ ਕਾਲਜ ਮਾਨਸਾ ਵਿਖੇ ਸੌ ਦੇ ਕਰੀਬ ਪੌਦੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਸਾਨੂੰ ਜ਼ਿਆਦਾ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਕਿ ਭਵਿੱਖ ਵਿੱਚ ਆਉਣ ਵਾਲੀਆ ਪੀੜ੍ਹੀਆਂ ਸ਼ੁੱਧ ਹਵਾ ਅਤੇ ਸਾਫ਼ ਵਾਤਾਵਰਨ ਤੋਂ ਵਾਂਝੀਆ ਨਾ ਰਹਿਣ। 

ਇਹ ਸਾਡੀ ਉਹ ਕਮਾਈ ਹੋਵੇਗੀ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਹਾਈ ਹੋਵੇਗੀ। ਇਸ ਮੌਕੇ ਡਾ. ਪ੍ਰੀਤੀ  ਬਾਂਸਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਾਤਾਵਰਨ ਦੀ ਸਾਂਭ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।ਹਰ ਇੱਕ ਨਾਗਰਿਕ ਨੂੰ ਬੂਟੇ ਲਗਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਅਤੇ ਨਾਲ ਹੀ ਬੂਟਿਆਂ ਦੀ ਸਹੀ ਸੰਭਾਲ ਕਰਨੀ ਵੀ ਅਤਿ ਜ਼ਰੂਰੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੰਛੀਆਂ ਦੀਆਂ ਨਸਲਾਂ ਬਚਾਉਣ  ਲਈ ਸਾਨੂੰ ਸਾਡੀ ਅਗਲੀ ਪੀੜ੍ਹੀ ਨੂੰ  ਪੌਦਿਆਂ ਦੀ ਮਨੁੱੱਖੀ ਜੀਵਨ ਵਿੱਚ ਅਹਿਮੀਅਤ ਬਾਰੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ ਅਤੇ ਹਰੇਕ ਖ਼ੁਸ਼ੀ ਗ਼ਮੀ ਦੇ ਮੌਕੇ ਤੇ ਬੂਟੇ ਲਗਾਉਣ ਦੀ ਪਿਰਤ ਨੂੰ ਪ੍ਰਫੁੱਲਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕੁਦਰਤ ਨਾਲ ਨੇੜਲੀ ਸਾਂਝ ਕਰਕੇ ਕਾਦਰ ਨੂੰ ਪਾੳਣਾ ਸਮੇਂ ਦੀ ਲੋੜ ਹੈ ਤਾਂ ਜੋ ਰੋਜ਼ਾਨਾ ਜ਼ਿੰਦਗੀ ਦੀ ਭੱਜ ਦੌੜ ਭਰੀ ਜ਼ਿੰਦਗੀ ਵਿਚ ਹਰਿਆਵਲ ਭਰਪੂਰ ਵਾਤਾਵਰਣ ਨਾਲ ਜੁੜ ਕੇ ਸਕੂਨ ਹਾਸਲ ਹੁੰਦਾ ਰਹੇ। 

ਉਨਾਂ  ਕਿਹਾ ਕਿ ਸਮੇਂ ਤੌਂ ਪਹਿਲਾਂ ਗਰਮੀ ਦਾ ਹੋਣਾ ਖਤਰਨਾਕ ਕਲਾਈਮੇਟ ਚੈਂਜ ਦੀ  ਨਿਸ਼ਾਨੀ ਹੈ। ਗਰੀਨ ਹਾਊਸ ਫੈਕਟ ਹੀ ਇਸ ਤੋਂ ਬਚਾਅ ਸਕਦਾ ਹੈ। ਨਾਲ ਹੀ ਉਨਾਂ ਨੇ ਦਸਿਆ ਕਿ ਪਲਾਸਟਿਕ ਦੀ ਵਰਤੋਂ ਥੋੜੇ ਸਮੇ ਲਈ ਅਸਾਨ ਅਤੇ ਲਾਭਦਾਇਕ ਲਗਦੀ ਹੈ ਪਰ ਇਹ ਦਹਾਕਿਆਂ ਲਈ ਨੁਕਸਾਨਦਾਇਕ ਹੋ ਸਕਦੀ ਹੈ।

ਇਸ ਮੌਕੇ ਪ੍ਰੋਫ਼ੈਸਰ ਮਨਰੀਤ ਸਿੱਧੂ  ਨੇ ਕਿਹਾ ਕਿ ਛੋਟੇ ਪੰਛੀਆਂ ਦੀਆਂ ਨਸਲਾਂ ਖ਼ਤਮ ਹੋ ਰਹੀਆਂ ਹਨ ਕਿੳਕਿ ਉਨ੍ਹਾਂ ਨੂੰ ਆਪਣਾ ਆਲ੍ਹਣਾ ਬਣਾਉਣ ਲਈ ਉਚਿਤ ਥਾਂ ਨਹੀ ਮਿਲ ਰਹੀ। ਇਨਾਂ ਪੌਦਿਆਂ ਉੱਤੇ ਇਹ ਪੰਛੀ ਅਸਾਨੀ ਨਾਲ ਆਲਣਾ ਬਣਾ ਸਕਦੇ ਹਨ। ਜਿਸ ਨਾਲ ਉਹਨਾਂ ਦੀ ਪੀੜੀਆਂ ਜਿਉਂਦੀਆਂ ਰਹਿ ਸਕਦੀਆਂ ਹਨ। 

ਉਨ੍ਹਾਂ ਦੱਸਿਆ ਕਿ ਪੰਛੀਆਂ ਨੂੰ ਗਰਮੀ ਤੋਂ ਬਚਾਉਣ ਲਈ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਥੋੜੀ ਥੋੜੀ ਦੂਰੀ ਤੇ ਪੰਛੀਆਂ ਦੇ ਪਾਣੀ ਪੀਣ ਲਈ ਛੋਟੇ ਛੋਟੇ ਬਰਤਨਾਂ ਵਿੱਚ ਪਾਣੀ ਪਾ ਕੇ ਰੱਖਿਆ ਗਿਆ। ਇਸ ਮੌਕੇ ਡਾਕਟਰ ਕਿਰਨ ਬਾਲਾ, ਡਾਕਟਰ ਜਸਪਾਲ ਸਿੰਘ, ਡਾਕਟਰ ਰਾਮ ਕ੍ਰਿਸ਼ਨ, ਡਾਕਟਰ ਬਲਮ ਲੀਬਾ, ਪ੍ਰੋਫੈਸਰ ਹਰਜਿੰਦਰ ਕੌਰ, ਪ੍ਰੋਫੈਸਰ ਹਰਜੀਤ ਸਿੰਘ, ਸੁਰਜੀਤ ਕੌਰ, ਵਿਜੇ ਕੁਮਾਰ ਜੈਨ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤੋਂ ਇਲਾਵਾ ਕਾਲਜ਼ ਦੇ ਫੈਕਿਲਟੀ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਸਨ।

ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਵਾਤਾਵਰਨ ਬਚਾਓ ਪੌਦੇ ਲਗਾਓ ਦੇ ਤਹਿਤ ਮਾਨਸਾ ਸ਼ਹਿਰ ਅੰਡਰ ਸੈਲਰਾਂ ਅਤੇ ਫੈਕਟਰੀਆਂ ਆਦਿ ਵਿੱਚ ਡੇਰਾ ਸੱਚਾ ਸੌਦਾ ਸਰਸਾ ਦੇ ਸਹਿਯੋਗ ਨਾਲ 350 ਦੇ ਕਰੀਬ ਫ਼ਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਇੰਨਾ ਪੌਦਿਆਂ ਦਾ ਲਾਭ ਮਿਲ ਸਕੇ। ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਤੋਂ ਇਲਾਵਾ ਸ਼ਹਿਰ ਦੇ ਮੋਹਤਵਾਰ ਵਿਅਕਤੀ ਵੀ ਮੌਜੂਦ ਸਨ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Dr. Ranjit Singh Rai , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD